ਪੰਜਾਬ ਦਾ ਮੁੱਖ ਮੰਤਰੀ ਬਦਲਣ ਦੀ ਕੋਰੀ ਅਫਵਾਹ : CM ਭਗਵੰਤ ਮਾਨ

ਪੰਜਾਬ ਦਾ ਮੁੱਖ ਮੰਤਰੀ ਬਦਲਣ ਦੀ ਕੋਰੀ ਅਫਵਾਹ : CM ਭਗਵੰਤ ਮਾਨ

ਵੀਓਪੀ ਬਿਊਰੋ- Punjab, CM maan, news ਕੱਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਗਰੂਰ ਅਤੇ ਸਰਦੂਲਗੜ੍ਹ ਦੇ ਇਲਾਕਿਆਂ ਵਿੱਚ ਨਵੀਂ ਤਹਿਸੀਲ ਦਾ ਉਦਘਾਟਨ ਕਰਨ ਪਹੁੰਚੇ ਹੋਏ ਸਨ। ਇਸ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਈ ਸਵਾਲਾਂ ਦੇ ਬੇਬਾਕੀ ਦੇ ਨਾਲ ਜਵਾਬ ਦਿੱਤੇ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਈ ਸਵਾਲਾਂ ਦੇ ਬੇਬਾਕ ਹੋ ਕੇ ਜਵਾਬ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਦੌਰਾਨ ਪੰਜਾਬ ਵਿੱਚ ਮੁੱਖ ਮੰਤਰੀ ਬਦਲਣ ਦੀ ਅਫਵਾਹ ਨੂੰ ਵੀ ਕੋਰਾ ਝੂਠ ਦੱਸਿਆ ਹੈ। ਉਹਨਾਂ ਨੇ ਕਿਹਾ ਕਿ ਅਜਿਹਾ ਕੋਈ ਵੀ ਮਸਲਾ ਇਸ ਵੇਲੇ ਨਹੀਂ ਹੈ ਕੀ ਪੰਜਾਬ ਦਾ ਸੀਐੱਮ ਹੀ ਬਦਲ ਦਿੱਤਾ ਜਾਵੇ।

ਉਹਨਾਂ ਨੇ ਪੱਤਰਕਾਰਾਂ ਨੂੰ ਜਵਾਬ ਦਿੰਦੇ ਹੋਏ ਕਿਹਾ ਕਿ ਤੁਹਾਨੂੰ ਲੱਗਦਾ ਹੈ ਕਿ ਇਸ ਤਰ੍ਹਾਂ ਹੋ ਸਕਦਾ ਹੈ?… ਅਰਵਿੰਦ ਕੇਜਰੀਵਾਲ ਪਾਰਟੀ ਦੇ ਰਾਸ਼ਟਰੀ ਕਨਵੀਨਰ ਹਨ ਅਤੇ ਉਹ ਪਾਰਟੀ ਨੂੰ ਪੂਰੇ ਦੇਸ਼ ਵਿੱਚ ਲੈ ਕੇ ਚੱਲ ਰਹੇ ਇਸ ਦੌਰਾਨ ਨੂੰ ਕਈ ਜਗ੍ਹਾ ਜਾਣਾ ਵੀ ਪੈਂਦਾ ਹੈ ਤਾਂ ਇਸ ਤਰ੍ਹਾਂ ਦੀਆਂ ਅਫ਼ਵਾਹਾਂ ‘ਤੇ ਯਕੀਨ ਨਹੀਂ ਕਰਨਾ ਚਾਹੀਦਾ ਕਿ ਪੰਜਾਬ ਦਾ ਮੁੱਖ ਮੰਤਰੀ ਬਦਲ ਦਿੱਤਾ ਜਾਵੇਗਾ।

ਇਸ ਦੌਰਾਨ ਉਹਨਾਂ ਨੇ ਵਾਢੀ ਦੇ ਸੀਜ਼ਨ ਨੂੰ ਲੈ ਕੇ ਵੀ ਗੱਲਬਾਤ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵਾਢੀ ਦੀ ਫਸਲ ਦੌਰਾਨ ਕਣਕ ਵਿੱਚ ਚੁਕਾਈ ਸਮੇਂ ਸਿਰ ਕੀਤੀ ਜਾਵੇਗੀ।

error: Content is protected !!