AAP ਵਿਧਾਇਕ ਦੀ ਪਤਨੀ ਨੇ ਤੋੜਿਆ ਦਮ, ਸ਼ੌਕ ਦੀ ਲਹਿਰ

AAP ਵਿਧਾਇਕ ਦੀ ਪਤਨੀ ਨੇ ਤੋੜਿਆ ਦਮ, ਸ਼ੌਕ ਦੀ ਲਹਿਰ

ਵੀਓਪੀ ਬਿਊਰੋ-  AAP MLA, wife death, ludhiana Punjab ਲੁਧਿਆਣਾ ਬੀਤੇ ਮਹੀਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦਾ ਦੇਹਾਂਤ ਹੋ ਗਿਆ ਸੀ। ਹਾਲੇ ਪਾਰਟੀ ਅਤੇ ਪਰਿਵਾਰ ਨੂੰ ਉਨ੍ਹਾਂ ਦਾ ਘਾਟਾ ਹੀ ਪੂਰਾ ਨਹੀਂ ਹੋਇਆ ਸੀ, ਹੁਣ ਆਮ ਆਦਮੀ ਪਾਰਟੀ ਲਈ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਸ ਮੰਦਭਾਗੀ ਖਬਰ ਮੁਤਾਬਕ ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਧਰਮਪਤਨੀ ਦਾ ਦੇਹਾਂਤ ਹੋ ਗਿਆ ਹੈ।

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੀ ਪਤਨੀ ਜਸਪਾਲ ਕੌਰ ਦਾ 59 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਕਾਫ਼ੀ ਸਮੇਂ ਤੋਂ ਬਿਮਾਰ ਸੀ। ਉਨ੍ਹਾਂ ਦਾ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਆਖਰੀ ਸਾਹ ਲਿਆ।

ਹਾਕਮ ਸਿੰਘ ਠੇਕੇਦਾਰ ਰਾਏਕੋਟ ਵਿਧਾਨ ਸਭਾ ਹਲਕਾ ਲੁਧਿਆਣਾ ਤੋਂ ਵਿਧਾਇਕ ਹਨ। ਜਸਪਾਲ ਕੌਰ ਦੇ ਦੇਹਾਂਤ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਐਤਵਾਰ, 23 ਫਰਵਰੀ ਨੂੰ ਰਾਏਕੋਟ ਵਿਖੇ ਕੀਤਾ ਜਾਵੇਗਾ। ਪਰਿਵਾਰ ਵਿਦੇਸ਼ ਤੋਂ ਵਾਪਸ ਆਉਣ ਦੀ ਉਡੀਕ ਕਰ ਰਿਹਾ ਹੈ। ਇਸ ਦੁੱਖ ਦੀ ਘੜੀ ਵਿੱਚ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਵਿਧਾਇਕ ਹਾਕਮ ਸਿੰਘ ਨਾਲ ਆਪਣਾ ਦੁੱਖ ਸਾਂਝਾ ਕੀਤਾ।

error: Content is protected !!