ਫਿਰ ਨਹੀਂ ਨਿਕਲਿਆ ਕਿਸਾਨਾਂ ਦਾ ਹੱਲ, ਹੁਣ ਕੇਂਦਰ ਸਰਕਾਰ ਨਾਲ 19 ਮਾਰਚ ਨੂੰ ਫਿਰ ਮੀਟਿੰਗ
ਚੰਡੀਗੜ੍ਹ (ਵੀਓਪੀ ਬਿਊਰੋ) Punjab, farmer, center, meeting ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਸਮੇਤ ਕਈ ਮੰਗਾਂ ਲਈ ਅੰਦੋਲਨ ਕਰ ਰਹੇ ਕਿਸਾਨਾਂ ਦੇ ਵਫ਼ਦ ਅਤੇ ਕੇਂਦਰ ਸਰਕਾਰ ਵਿਚਕਾਰ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਛੇਵੇਂ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ। ਇਹ ਮੀਟਿੰਗ ਲਗਭਗ ਢਾਈ ਘੰਟੇ ਚੱਲੀ, ਪਰ ਕੋਈ ਹੱਲ ਨਹੀਂ ਨਿਕਲਿਆ। ਹੁਣ ਅਗਲੀ ਮੀਟਿੰਗ 19 ਮਾਰਚ ਨੂੰ ਹੋਵੇਗੀ।