ਸਾਡੇ ਦੇਸ਼ ਦਾ ਹਾਲ…ਘਰ ਦੀ ਉਸਾਰੀ ਲਈ ਸਰਕਾਰੀ ਸਕੀਮ ਤਹਿਤ ਪੈਸੇ ਲੈਣ ਗਈ ਵਿਧਵਾ ਕੋਲੋਂ ਮੰਗੀ ਰਿਸ਼ਵਤ

ਸਾਡੇ ਦੇਸ਼ ਦਾ ਹਾਲ…ਘਰ ਦੀ ਉਸਾਰੀ ਲਈ ਸਰਕਾਰੀ ਸਕੀਮ ਤਹਿਤ ਪੈਸੇ ਲੈਣ ਗਈ ਵਿਧਵਾ ਕੋਲੋਂ ਮੰਗੀ ਰਿਸ਼ਵਤ

ਮੁਕਤਸਰ (ਵੀਓਪੀ ਬਿਊਰੋ) Punjab, crime, news ਰਿਸ਼ਵਤਖੋਰੀ ਦੇਸ਼ ਵਿੱਚ ਭਰੀ ਪਈ ਹੈ ਅਤੇ ਦੇਸ਼ ਨੂੰ ਕਲੰਕਿਤ ਕਰ ਰਹੀ ਹੈ। ਹਰ ਵਿਭਾਗ ਇਸ ਵਿੱਚ ਲਿਪਤ ਹੈ ਅਤੇ ਆਮ ਲੋਕ ਇਸ ਕਾਰਨ ਪਰੇਸ਼ਾਨੀ ਦਾ ਸਾਹਮਣਾ ਕਰਦੇ ਹਨ। ਹੁਣ ਇੱਕ ਰਿਸ਼ਵਤਖੋਰੀ ਨਾਲ ਸਬੰਧਿਤ ਮਾਮਲਾ ਸਾਹਮਣੇ ਆਇਆ ਹੈ ਮਲੋਟ ਤੋਂ, ਜਿੱਥੇ ਇੱਕ ਰਿਸ਼ਵਤਖੋਰ ਕਲਰਕ ਨੇ ਇੱਕ ਵਿਧਵਾ ਦੇ ਕੋਲੋਂ ਰਿਸ਼ਵਤ ਦੀ ਮੰਗ ਕੀਤੀ। ਸਵਾਲ ਇੱਥੇ ਇਹ ਪੈਦਾ ਹੁੰਦਾ ਹੈ ਕਿ ਆਖਿਰ ਕਦੋਂ ਤੱਕ ਸਾਡਾ ਮਹਾਨ ਦੇਸ਼ ਇਸ ਬਿਮਾਰੀ ਦੀ ਜਕੜ ਵਿੱਚ ਰਹੇਗਾ।

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਚਲਾਈ ਜਾ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ, ਐਤਵਾਰ ਨੂੰ ਨਗਰ ਕੌਂਸਲ ਮਲੋਟ ਵਿੱਚ ਤਾਇਨਾਤ ਕਲਰਕ ਸੁਰੇਸ਼ ਕੁਮਾਰ ਨੂੰ ਇੱਕ ਗਰੀਬ ਵਿਧਵਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੂੰ ਮਲੋਟ ਸ਼ਹਿਰ ਦੀ ਰਹਿਣ ਵਾਲੀ ਇੱਕ ਵਿਧਵਾ ਔਰਤ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਸੀ ਕਿ ਉਕਤ ਕਲਰਕ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਮਿਸ਼ਨ ਤਹਿਤ ਉਸਦੇ ਘਰ ਦੀ ਉਸਾਰੀ ਲਈ ਮਨਜ਼ੂਰ ਕੀਤੀ ਜਾਣ ਵਾਲੀ ਰਕਮ ਦੇ ਬਦਲੇ 50,000 ਰੁਪਏ ਦੀ ਰਿਸ਼ਵਤ ਮੰਗੀ ਹੈ। ਜਦੋਂ ਸ਼ਿਕਾਇਤਕਰਤਾ ਨੇ ਉਸ ‘ਤੇ ਦਬਾਅ ਪਾਇਆ ਤਾਂ ਉਹ ਉਕਤ ਰਕਮ ਕਿਸ਼ਤਾਂ ਵਿੱਚ ਲੈਣ ਲਈ ਰਾਜ਼ੀ ਹੋ ਗਿਆ। ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਕਰਮਚਾਰੀ ਨੂੰ ਸ਼ਿਕਾਇਤਕਰਤਾ ਦੇ ਘਰੋਂ 20,000 ਰੁਪਏ ਦੀ ਪਹਿਲੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਮੌਕੇ ‘ਤੇ ਹੀ ਮੁਲਜ਼ਮ ਤੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ। ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਬਠਿੰਡਾ ਰੇਂਜ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। Punjab, crime, news, malut, muktsar, corruption

error: Content is protected !!