ਗੋਲਡੀ ਬਰਾੜ ਦਾ ਸਾਥੀ ਚੜ੍ਹਿਆ ਜਲੰਧਰ ਪੁਲਿਸ ਦੇ ਹੱਥੇ
Punjab, jalandhar, news
ਵੀਓਪੀ ਬਿਊਰੋ- ਜਲੰਧਰ ਜਲੰਧਰ ਵਿੱਚ ਸਿਟੀ ਪੁਲਿਸ ਦੀ ਟੀਮ ਨੇ ਇੱਕ ਦੋਸ਼ੀ ਨੂੰ 4 ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਖਵੰਤ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਧੀਰਪੁਰ ਵਜੋਂ ਹੋਈ ਹੈ, ਜੋ ਕਿ ਇੱਕ ਸਮੇਂ ਗੋਲਡੀ ਬਰਾੜ ਦਾ ਖਾਸਮ-ਖਾਸ ਸੀ। ਉਸ ਵਿਰੁੱਧ ਥਾਣਾ-1 ਵਿੱਚ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਤੋਂ 32 ਬੋਰ ਦੇ ਚਾਰ ਗੈਰ-ਕਾਨੂੰਨੀ ਹਥਿਆਰ ਅਤੇ 12 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਉਸ ਤੋਂ ਉਸਦੇ ਸਾਥੀਆਂ ਬਾਰੇ ਪੁੱਛਗਿੱਛ ਕਰੇਗੀ। ਅੱਜ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ।