ਤਹਿਸੀਲ ਕੰਮ ਕਰਵਾਉਣ ਜਾਣਾ ਹੈ ਤਾਂ ਪੜ੍ਹੋ ਇਹ ਖ਼ਬਰ, ਤਹਿਸੀਲਦਾਰ ਤੇ ਪਟਵਾਰੀ ਅੱਜ ਤੋਂ ਰਹਿਣਗੇ ਹੜਤਾਲ ‘ਤੇ
ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਵਿੱਚ ਆਏ ਦਿਨ ਜੱਥੇਬੰਦੀਆਂ ਵੱਲੋਂ ਧਰਨੇ-ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸਰਕਾਰ ‘ਤੇ ਜਾਂ ਤਾਂ ਮੰਗਾਂ ਮਨਵਾਉਣ ਦਾ ਦਬਾਅ ਬਣਾਇਆ ਜਾ ਰਿਹਾ ਹੈ, ਜਾਂ ਫਿਰ ਕਿਸੇ ਨਾ ਕਿਸੇ ਪਰੇਸ਼ਾਨੀ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਜਾਹਿਰ ਕੀਤਾ ਜਾ ਰਿਹਾ ਹੈ। ਹਾਲਾਂਕਿ ਪੰਜਾਬ ਸਰਕਾਰ ਹਰ ਸਮੇਂ ਇਹ ਕਹਿੰਦੀ ਹੈ ਕਿ ਉਹ ਹਰ ਵਰਗ ਨੂੰ ਧਿਆਨ ਵਿੱਚ ਰੱਖਦੀ ਹੈ ਅਤੇ ਲੋਕਾਂ ਦੀ ਸਹੂਲਤ ਲਈ ਵਚਨਵੱਧ ਹੈ।




