ਪੱਛਮੀ ਗੜਬੜੀ ਕਾਰਨ ਅੱਜ ਪੰਜਾਬ ‘ਚ ਮੁੜ ਮੀਂਹ ਦੀ ਸੰਭਾਵਨਾ

ਪੱਛਮੀ ਗੜਬੜੀ ਕਾਰਨ ਅੱਜ ਪੰਜਾਬ ‘ਚ ਮੁੜ ਮੀਂਹ ਦੀ ਸੰਭਾਵਨਾ

ਚੰਡੀਗੜ੍ਹ (ਵੀਓਪੀ ਬਿਊਰੋ) Punjab, weather, rain ਪੰਜਾਬ ਵਿੱਚ ਪਿਛਲੇ ਦਿਨੀਂ ਲਗਾਤਾਰ 2 ਦਿਨ ਹੋਈ ਬਾਰਿਸ਼ ਨੇ ਮੌਸਮ ਦਾ ਮਿਜਾਜ਼ ਹੀ ਬਦਲ ਦਿੱਤਾ ਸੀ। ਇਸ ਤੋਂ ਬਾਅਦ ਹੁਣ ਮੌਸਮ ਵਿਭਾਗ ਵੱਲੋਂ ਫਿਰ ਤੋਂ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਕਾਰਨ ਪੰਜਾਬ ’ਚ 3 ਮਾਰਚ ਨੂੰ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਗਰਜ ਦੇ ਨਾਲ ਬਿਜਲੀ ਚਮਕਣ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਗਿਆਨ ਕੇਂਦਰ ਅਨੁਸਾਰ ਪੰਜਾਬ ਦੇ ਵੱਖ-ਵੱਖ ਇਲਾਕਿਆਂ ’ਚ ਗੜੇਮਾਰੀ ਅਤੇ ਮੀਂਹ ਕਾਰਨ ਤਾਪਮਾਨ ’ਚ ਥੋੜੀ ਗਿਰਾਵਟ ਆਈ ਹੈ ਪਰ ਸ਼ਨਿੱਚਰਵਾਰ ਨੂੰ ਧੁੱਪ ਵਾਲੇ ਮੌਸਮ ਤੋਂ ਬਾਅਦ ਤਾਪਮਾਨ 3.5 ਡਿਗਰੀ ਵੱਧ ਗਿਆ ਅਤੇ ਆਮ ਤਕ ਪਹੁੰਚ ਗਿਆ। ਇਸ ਤੋਂ ਇਲਾਵਾ ਸੂਬੇ ’ਚ ਸੱਭ ਤੋਂ ਵੱਧ ਤਾਪਮਾਨ ਮੋਹਾਲੀ ’ਚ 26.8 ਡਿਗਰੀ ਦਰਜ ਕੀਤਾ ਗਿਆ।

ਭਾਵੇਂ ਮਾਰਚ ਦੀ ਸ਼ੁਰੂਆਤ ਮੀਂਹ ਨਾਲ ਹੋਈ ਸੀ ਪਰ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਰਚ ਦਾ ਮਹੀਨਾ ਵੀ ਗਰਮ ਰਹੇਗਾ। ਮਾਰਚ ਦੇ ਪਹਿਲੇ 15 ਦਿਨਾਂ ਲਈ ਤਾਪਮਾਨ ਆਮ ਨਾਲੋਂ ਉਪਰ ਰਹੇਗਾ। ਮੌਸਮ ਵਿਭਾਗ ਅਨੁਸਾਰ ਮਾਰਚ ਦੇ ਪਹਿਲੇ ਹਫ਼ਤੇ ਪੰਜਾਬ ਅਤੇ ਆਲੇ-ਦੁਆਲੇ ਦੇ ਸੂਬਿਆਂ ’ਚ ਤਾਪਮਾਨ ਆਮ ਨਾਲੋਂ 2 ਤੋਂ 4 ਡਿਗਰੀ ਵੱਧ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 7 ਤੋਂ 14 ਮਾਰਚ ਤਕ ਤਾਪਮਾਨ ਆਮ ਨਾਲੋਂ ਵੱਧ ਰਹੇਗਾ।

error: Content is protected !!