Skip to content
Sunday, March 9, 2025
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2025
March
9
ਬਿਕਰਮ ਮਜੀਠੀਆ ਹੋਏ ਅਕਾਲੀ ਦਲ ਤੋਂ ਬਾਗੀ!, ਭੁੰਦੜ ਕਹਿੰਦੇ- ਮਜੀਠੀਆ ਨੇ ਸੁਖਬੀਰ ਬਾਦਲ ਦੀ ਪਿੱਠ ‘ਚ ਛੁਰਾ ਮਾਰਿਆ
Latest News
National
Politics
Punjab
ਬਿਕਰਮ ਮਜੀਠੀਆ ਹੋਏ ਅਕਾਲੀ ਦਲ ਤੋਂ ਬਾਗੀ!, ਭੁੰਦੜ ਕਹਿੰਦੇ- ਮਜੀਠੀਆ ਨੇ ਸੁਖਬੀਰ ਬਾਦਲ ਦੀ ਪਿੱਠ ‘ਚ ਛੁਰਾ ਮਾਰਿਆ
March 9, 2025
VOP TV
ਬਿਕਰਮ ਮਜੀਠੀਆ ਹੋਏ ਅਕਾਲੀ ਦਲ ਤੋਂ ਬਾਗੀ!, ਭੁੰਦੜ ਕਹਿੰਦੇ- ਮਜੀਠੀਆ ਨੇ ਸੁਖਬੀਰ ਬਾਦਲ ਦੀ ਪਿੱਠ ‘ਚ ਛੁਰਾ ਮਾਰਿਆ
ਜਲੰਧਰ/ਅੰਮ੍ਰਿਤਸਰ (ਵੀਓਪੀ ਬਿਊਰੋ) Punjab, akali dal, badal ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘਵੀਰ ਸਿੰਘ ਅਤੇ ਸ੍ਰੀ ਕੇਸਗੜ੍ਹ ਸਾਹਿਬ ਜਥੇਦਾਰ ਸੁਲਤਾਨ ਸਿੰਘ ਨੂੰ ਅਹੁਦਿਆਂ ਤੋਂ ਹਟਾ ਦਿੱਤਾ ਸੀ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਅੰਦਰ ਵਿਦਰੋਹ ਸ਼ੁਰੂ ਹੋ ਗਿਆ।
ਗੱਲ ਇੱਥੋਂ ਤੱਕ ਪਹੁੰਚ ਗਈ ਹੈ ਕਿ ਬੀਤੀ ਰਾਤ ਬਿਕਰਮ ਸਿੰਘ ਮਜੀਠੀਆ ਜੋ ਕਿ ਸੁਖਬੀਰ ਸਿੰਘ ਬਾਦਲ ਦੇ ਸਾਲੇ ਵੀ ਨੇ ਉਹਨਾਂ ਨੇ ਇੱਕ ਪ੍ਰੈਸ ਨੋਟ ਜਾਰੀ ਕਰਕੇ ਆਪਣੀ ਪਾਰਟੀ ਅਤੇ ਅੰਤਰਿਕ ਕਮੇਟੀ ਦੇ ਫੈਸਲੇ ਉੱਤੇ ਨਾਰਾਜਗੀ ਪ੍ਰਗਟਾਈ ਹੈ ਉਹਨਾਂ ਦਾ ਕਹਿਣਾ ਹੈ ਕਿ ਇਹ ਫੈਸਲਾ ਸਰਾਸਰ ਗਲਤ ਹੈ ਸਾਡਾ ਵਜੂਦ ਸ੍ਰੀ ਅਕਾਲ ਤਖਤ ਸਾਹਿਬ ਦੇ ਨਾਲ ਹੀ ਹੈ ਪਰ ਅਸੀਂ ਇਸ ਵਜੂਦ ਨੂੰ ਹੀ ਖਤਮ ਕਰਨ ਜਾ ਰਹੇ ਹਾਂ ਇਸ ਫੈਸਲੇ ਨਾਲ ਜਦੋਂ ਕਿ ਜਥੇਦਾਰ ਸਾਹਿਬਾਨਾਂ ਨੂੰ ਉਹਨਾਂ ਦੇ ਅਹੁਦਿਆਂ ਤੋਂ ਹਟਾਇਆ ਗਿਆ ਹੈ ਇਸ ਫੈਸਲੇ ਦੇ ਨਾਲ ਮੈਂ ਬਿਲਕੁਲ ਵੀ ਸਹਿਮਤ ਨਹੀਂ ਹਾਂ।
ਬਿਕਰਮ ਸਿੰਘ ਮਜੀਠੀਆ ਦੇ ਇਸ ਬਿਆਨ ਤੋਂ ਬਾਅਦ ਸਾਰੇ ਪਾਸੇ ਗਰਮਾ ਗਈ ਗਈ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੇ ਇਸ ਮਾੜੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਨਾਲ ਤਾਂ ਕੀ ਖੜਨਾ ਸੀ, ਉਲਟਾ ਵਿਕਰਮ ਸਿੰਘ ਮਜਿਠੀਆ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਹਨਾਂ ਨੇ ਕਿਹਾ ਕਿ ਬਿਕਰਮ ਸਿੰਘ ਮਜਿਠੀਆ ਨੇ ਅਜਿਹਾ ਬਿਆਨ ਦੇ ਕੇ ਪਾਰਟੀ ਦੇ ਨਾਲ ਧੋਖਾ ਕੀਤਾ ਹੈ।
ਬਲਵਿੰਦਰ ਸਿੰਘ ਭੁੰਦੜ ਵੱਲੋਂ ਜਾਰੀ ਬਿਆਨ ਵਿੱਚ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ- ਬਿਕਰਮ ਸਿੰਘ ਮਜੀਠੀਆ ਤੇ ਉਸ ਦੇ ਸਾਥੀਆਂ ਦੇ ਬਿਆਨ ਨੇ ਮੇਰੇ ਵਰਗੇ ਪਾਰਟੀ ਅੰਦਰ ਸਭ ਤੋਂ ਬਜ਼ੁਰਗ ਤੇ ਸੀਨੀਅਰ ਆਗੂ ਨੂੰ ਭਾਰੀ ਠੇਸ ਪਹੁੰਚਾਈ ਹੈ…. ਸ਼੍ਰੋਮਣੀ ਅਕਾਲੀ ਦਲ ਦੇ ਐਕਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਲਿਖਤੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਬਿਕਰਮ ਮਜੀਠੀਆ ਨੇ ਉਸ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਫੈਸਲੇ ਉਪਰ ਸਵਾਲ ਚੁੱਕ ਕੇ ਗਲਤ ਕੀਤਾ ਹੈ… ਜਿਸ ਕਮੇਟੀ ਦੇ ਪਹਿਲੇ ਪ੍ਰਧਾਨ ਉਸਦੇ ਪੜਦਾਦਾ ਜੀ ਸਤਿਕਾਰਯੋਗ ਸ.ਸੁੰਦਰ ਸਿੰਘ ਮਜੀਠੀਆ ਬਣੇ ਸਨ। ਸ਼ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਜਥੇਦਾਰ ਸਾਹਿਬਾਨ ਨੂੰ ਲੈ ਕੇ ਲਿਆ ਫੈਸਲਾ ਲੰਮੇ ਵਿਚਾਰ-ਵਟਾਂਦਰੇ ਤੋਂ ਬਾਦ ਹੀ ਲਿਆ ਗਿਆ ਹੈ। ਪਿਛਲੇ ਸਮੇਂ ਤੋਂ ਸਿੱਖ ਸਿਆਸਤ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਜਿਸ ਭੰਬਲਭੂਸੇ ਵਿੱਚੋਂ ਲੰਘਣਾ ਪੈ ਰਿਹਾ ਉਸ ਲਈ ਕੌਣ ਕੌਣ ਜਿੰਮੇਵਾਰ ਹੈ ਉਸ ਬਾਰੇ ਬਿਕਰਮ ਸਿੰਘ ਮਜੀਠੀਆ ਚੰਗੀਤਰਾਂ ਜਾਣਦੇ ਹਨ।ਬਿਕਰਮ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਨੇ ਬਚਪਨ ਤੋਂ ਪਾਲਿਆ ਤੇ ਬਾਦਲ ਪਰਿਵਾਰ ਦਾ ਹਿੱਸਾ ਹੋਣ ਕਰਕੇ ਵੱਡੇ ਮਾਣ ਦਿਵਾਏ… ਸੁਖਬੀਰ ਸਿੰਘ ਬਾਦਲ ਨੇ ਮਜੀਠੀਆ ਦੀ ਔਖੇ ਸਮੇਂ ਡੱਟਕੇ ਪਿੱਠ ਪੂਰੀ ਪਰ ਅੱਜ ਅਕਾਲੀ ਦਲ ਤੇ ਸੁਖਬੀਰ ਸਿੰਘ ਬਾਦਲ ਉੱਪਰ ਆਏ ਔਖੇ ਸਮੇਂ ਬਿਕਰਮ ਸਿੰਘ ਮਜੀਠੀਆ ਨੇ ਨਾਲ ਡੱਟਕੇ ਖੜਣ ਦੀ ਥਾਂ ਇੱਕ ਤਰਾਂ ਨਾਲ ਪਿੱਠ ਵਿੱਚ ਛੁਰਾ ਮਾਰਿਆ ਹੈ।ਸਵ: ਸ.ਪ੍ਰਕਾਸ਼ ਸਿੰਘ ਬਾਦਲ ਦੇ ਜਾਣ ਪਿੱਛੋਂ ਅਕਾਲੀ ਦਲ ਅੰਦਰ ਬਣੇ ਹਾਲਾਤਾਂ ਨੂੰ ਲੈਕੇ ਮਜੀਠੀਆ ਦਾ ਫਰਜ ਬਣਦਾ ਸੀ ਕਿ ਉਸ ਮਹਾਨ ਵਿਅਕਤੀ ਦੇ ਅਹਿਸਾਨਾਂ ਕਾਰਣ ਉਸਦੀ ਵਿਰਾਸਤ ਨੂੰ ਸਾਂਭਣ ਵਿੱਚ ਸੁਖਬੀਰ ਸਿੰਘ ਬਾਦਲ ਦਾ ਡੱਟਕੇ ਸਾਥ ਦੇਂਦਾ।ਮੈਂ ਫਿਰ ਬਿਕਰਮ ਸਿੰਘ ਮਜੀਠੀਆ ਦੇ ਇਸ ਕਦਮ ਨੂੰ ਗਲਤ ਕਰਾਰ ਦੇਂਦਾ ਹੋਇਆ ਸਲਾਹ ਦੇਂਦਾ ਹਾਂ ਕਿ ਵਿਰੋਧੀਆਂ ਦੀ ਸਾਜਿਸ਼ ਦਾ ਹਿੱਸਾ ਬਨਣ ਦੀ ਥਾਂ ਆਓ ਰਲਕੇ ਏਨਾਂ ਸਾਜਿਸ਼ਾਂ ਦਾ ਮੁਕਾਬਲਾ ਕਰੀਏ।ਭੂੰਦੜ ਨੇ ਸਪੱਸ਼ਟ ਕੀਤਾ ਕਿ ਪਾਰਟੀ ਦੇ ਅੰਦਰ ਹਰ ਇੱਕ ਆਗੂ ਤੇ ਵਰਕਰ ਨੂੰ ਆਪਣੇ ਵਿਚਾਰ ਰੱਖਣ ਦਾ ਪੂਰਾ ਅਧਿਕਾਰ ਹੈ।ਮੈਂ ਸੁਪਨੇ ਵਿੱਚ ਵੀ ਕਿਆਸ ਨਹੀਂ ਸੀ ਕਰ ਸਕਦਾ ਕਿ ਬਿਕਰਮ ਸਿੰਘ ਮਜੀਠੀਆ ਪਾਰਟੀ ਦੇ ਜਾਬਤੇ ਦੀ ਇਸ ਤਰਾਂ ਉਲੰਘਣਾ ਕਰਨਗੇ….
ਇਸ ਤੋਂ ਬਾਅਦ ਸਿਆਸਤ ਗਰਮਾ ਗਈ ਹੈ, ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਨੇ ਵੀ ਆਪਣੇ ਆਪਣੇ ਅਸਤੀਫੇ ਦੇਣੇ ਸ਼ੁਰੂ ਕਰ ਦਿੱਤੀਆਂ ਹਨ ਸਾਰਿਆਂ ਦਾ ਕਹਿਣਾ ਹੈ ਕਿ ਜੋ ਵੀ ਅੰਤਰਿਕ ਕਮੇਟੀ ਨੇ ਜਥੇਦਾਰ ਸਾਹਿਬਾਨਾਂ ਦੇ ਖਿਲਾਫ ਫੈਸਲਾ ਲਿਆ ਹੈ ਉਹ ਸਰਾਸਰ ਗਲਤ ਹੈ।
Post navigation
ਭਾਰਤ ਚੈਂਪੀਅਨ ਬਣਨ ਲਈ ਅੱਜ ਫਾਈਨਲ ‘ਚ ਭਿੜੇਗਾ ਨਿਊਜ਼ੀਲੈਂਡ ਨਾਲ
ਸੁਨੰਦਾ ਸ਼ਰਮਾ ਮੁਸ਼ਕਲ ‘ਚ ਫਸੀ ਤਾਂ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us