Skip to content
Friday, March 21, 2025
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2025
March
20
ਪੰਜਾਬ ਬਣ ਰਿਹਾ ਪੁਲਿਸ ਸਟੇਟ : ਗਿਆਨੀ ਕੁਲਦੀਪ ਸਿੰਘ ਗੜਗੱਜ
Latest News
National
Politics
Punjab
ਪੰਜਾਬ ਬਣ ਰਿਹਾ ਪੁਲਿਸ ਸਟੇਟ : ਗਿਆਨੀ ਕੁਲਦੀਪ ਸਿੰਘ ਗੜਗੱਜ
March 20, 2025
VOP TV
ਪੰਜਾਬ ਬਣ ਰਿਹਾ ਪੁਲਿਸ ਸਟੇਟ : ਗਿਆਨੀ ਕੁਲਦੀਪ ਸਿੰਘ ਗੜਗੱਜ
ਅੰਮ੍ਰਿਤਸਰ (ਵੀਓਪੀ ਬਿਊਰੋ) ਪੰਜਾਬ ਪੁਲਿਸ ਨੇ ਕੱਲ ਕਿਸਾਨਾਂ ਖਿਲਾਫ਼ ਕਾਰਵਾਈ ਕੀਤੀ ਅਤੇ ਇਸ ਦੌਰਾਨ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਵੀ ਕਾਰਵਾਈ ਕਰਦੇ ਹੋਏ ਮੋਰਚੇ ਚੁੱਕਵਾ ਦਿੱਤੇ ਗਏ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਇੱਕ ਲਿਖਤੀ ਪ੍ਰੈੱਸ ਬਿਆਨ ਵਿੱਚ ਕਿਹਾ ਹੈ ਕਿ ਪੰਜਾਬ ਪੁਲਿਸ ਸਟੇਟ ਬਣਨ ਵੱਲ ਵਧ ਰਿਹਾ ਹੈ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਗੁਰਬਾਣੀ ਅੰਦਰ ਫੁਰਮਾਣ ਹੈ; ਕਿਰਸਾਣੀ ਕਿਰਸਾਣੁ ਕਰੇ ਲੋਚੈ ਜੀਉ ਲਾਇ ॥ ਹਲੁ ਜੋਤੈ ਉਦਮੁ ਕਰੇ ਮੇਰਾ ਪੁਤੁ ਧੀ ਖਾਇ ॥ ਭਾਵ ਕਿ ਕਿਸਾਨ ਆਪਣੇ ਪਰਿਵਾਰ ਲਈ ਤੇ ਆਪਣੇ ਸਮਾਜ ਦੇ ਢਿੱਡ ਭਰਨ ਲਈ ਕਿਰਤ ਕਰਦਾ ਹੈ। ਪਰ ਅੱਜ ਜੋ ਵਰਤਾਰਾ ਵਾਪਰ ਰਿਹਾ ਹੈ, ਜਿਸ ਤਰ੍ਹਾਂ ਗੱਲਬਾਤ ਕਰਕੇ ਆ ਰਹੇ ਕਿਸਾਨ ਆਗੂਆਂ ਨੂੰ ਪੁਲਿਸ ਵਲੋਂ ਹਿਰਾਸਤ ਵਿੱਚ ਲਿਆ ਗਿਆ ਹੈ ਤੇ ਧਰਨਾਕਾਰੀ ਕਿਸਾਨਾਂ ਖਿਲਾਫ਼ ਵੱਡਾ ਐਕਸ਼ਨ ਕਰਕੇ ਉਨ੍ਹਾਂ ਦੇ ਧਰਨਿਆਂ ਨੂੰ ਪੁੱਟਿਆ ਗਿਆ ਹੈ, ਇਹ ਸਭ ਜੋ ਪੰਜਾਬ ਵਿੱਚ ਪਿਛਲੇ ਕੁਝ ਸਮੇਂ ਤੋਂ ਚੱਲ ਰਿਹਾ ਹੈ ਉਸੇ ਕੜੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਧਰਨਿਆਂ ਵਿੱਚੋਂ ਨਿਕਲੀ ਸਰਕਾਰ ਹੀ ਅੱਜ ਜਮਹੂਰੀ ਕਦਰਾਂ ਕੀਮਤਾਂ ਨੂੰ ਦਬਾਉਣ ਉੱਤੇ ਤੁਰੀ ਹੋਈ ਹੈ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਵੱਡਾ ਸਵਾਲ ਇਹ ਹੈ ਕਿ ਜਦੋਂ ਭਾਰਤ ਅੰਦਰ ਸੰਵਿਧਾਨਕ ਲੋਕਤੰਤਰ ਤੇ ਨਿਆਂ ਦੀ ਵਿਵਸਥਾ ਹੈ ਤਾਂ ਉਸਦੀ ਬਜਾਏ ਇਸ ਤਰ੍ਹਾਂ ਸ਼ਰੇਆਮ ਅਣਮਨੁੱਖੀ ਤਰੀਕੇ ਦੀਆਂ ਕਾਰਵਾਈਆਂ ਕਰਨਾ ਕਿਸ ਲੋਕਤੰਤਰ ਤੇ ਨਿਆਂ ਤੰਤਰ ਦਾ ਹਿੱਸਾ ਹੈ? ਹਾਲਾਂਕਿ ਇਸ ਨਿਆਂ ਤੰਤਰ ਨੇ ਸਿੱਖਾਂ ਨੂੰ ਕਦੇ ਵੀ ਇਨਸਾਫ਼ ਨਹੀਂ ਦਿੱਤਾ ਪਰ ਜਿੰਨਾ ਕੁ ਵੀ ਨਿਆਂ ਦਾ ਪ੍ਰਬੰਧ ਹੈ, ਉਸਦੀ ਬਜਾਏ ਪੁਲਿਸ ਹੀ ਅਦਾਲਤ ਕਿਉਂ ਬਣੀ ਹੋਈ ਹੈ?
ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖਾਂ ਦਾ ਤਜਰਬਾ ਹੈ ਕਿ ਅੰਗਰੇਜ਼ੀ ਸ਼ਾਸਨ ਤੋਂ ਲੈ ਕੇ ਹੁਣ ਤੱਕ ਜਦੋਂ ਵੀ ਪੁਲਿਸ ਨੂੰ ਬੇਰੋਕ ਤਾਕਤਾਂ ਮਿਲੀਆਂ ਹਨ ਤਾਂ ਇਸ ਨਾਲ ਆਮ ਲੋਕਾਂ ਦਾ ਘਾਣ ਹੋਇਆ ਹੈ। ਇਸਦੀ ਮਿਸਾਲ ਸਾਡੇ ਸਾਹਮਣੇ ਹੈ ਕਿ ਤੀਹ, ਪੈਂਤੀ ਸਾਲ ਪਹਿਲਾਂ ਜਦੋਂ ਪੁਲਿਸ ਨੂੰ ਲੋੜੋਂ ਵੱਧ ਤਾਕਤਾਂ ਮਿਲੀਆਂ ਤਾਂ ਉਸ ਦੀ ਦੁਰਵਰਤੋਂ ਕਰਦਿਆਂ ਸਿੱਖ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲੇ ਕੀਤੇ ਗਏ ਅਤੇ ਉਨ੍ਹਾਂ ਕੇਸਾਂ ਵਿੱਚ ਅੱਜ ਸੀਬੀਆਈ ਅਦਾਲਤਾਂ ਵਿੱਚ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਸਜ਼ਾਵਾਂ ਹੋ ਰਹੀਆਂ ਹਨ ਪਰ ਅੱਜ ਫੇਰ ਉਹੀ ਮਾਹੌਲ ਬਣਾਇਆ ਜਾ ਰਿਹਾ ਹੈ। ਅੱਜ ਵੀ ਅਜਿਹੇ ਝੂਠੇ ਪੁਲਿਸ ਮੁਕਾਬਲੇ ਬਣਾਏ ਜਾ ਰਹੇ ਹਨ, ਨੌਜਵਾਨਾਂ ਦਾ ਸ਼ਿਕਾਰ ਖੇਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਫੌਜ ਦੇ ਇੱਕ ਕਰਨਲ ਤੇ ਉਸਦੇ ਪਰਿਵਾਰ ’ਤੇ ਪੁਲਿਸ ਦਾ ਤਸ਼ੱਦਦ ਢਾਹਿਆ ਗਿਆ ਤੇ ਸਾਬਕਾ ਤੇ ਮੌਜੂਦਾ ਫੌਜੀ ਅਧਿਕਾਰੀਆਂ ਵੱਲੋਂ ਦਬਾਅ ਪੈਣ ’ਤੇ ਜਦੋਂ ਦੋਸ਼ੀ ਪੁਲਿਸ ਵਾਲਿਆਂ ਤੇ ਕਾਰਵਾਈ ਕਰਨੀ ਪੈ ਰਹੀ ਹੈ ਤੇ ਉਸ ਵਿੱਚ ਪੁਲਿਸ ‘ਅਣਪਛਾਤੀ’ ਹੋ ਗਈ। ਇਸੇ ਤਰ੍ਹਾਂ ਅੱਜ ਕਿਸਾਨਾਂ ਤੇ ਤਸ਼ੱਦਦ ਢਾਹੇ ਜਾ ਰਹੇ ਹਨ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਕਿਸਾਨਾਂ ਦੇ ਧਰਨੇ ਨਾਲ ਕੋਈ ਮਸਲਾ ਪੈਦਾ ਹੋ ਰਿਹਾ ਹੈ ਤਾਂ ਇਸਦਾ ਹੱਲ ਗੱਲਬਾਤ ਨਾਲ ਕੱਢਿਆ ਜਾਣਾ ਚਾਹੀਦਾ ਹੈ। ਕਿਉਂਕਿ ਹੁਣ ਤੱਕ ਸਾਰੀਆਂ ਪਾਰਟੀਆਂ ਕਿਸਾਨਾਂ ਦੇ ਧਰਨਿਆਂ ਵਿੱਚ ਵੀ ਜਾਂਦੀਆਂ ਰਹੀਆਂ ਹਨ ਤੇ ਉਨ੍ਹਾਂ ਤੋਂ ਸਮਰਥਨ ਵੀ ਲੈਂਦੀਆਂ ਰਹੀਆਂ ਹਨ ਤੇ ਅੱਜ ਉਨ੍ਹਾਂ ਹੀ ਕਿਸਾਨਾਂ ’ਤੇ ਚੜ੍ਹਾਈ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਮਹਿਸੂਸ ਹੋ ਰਿਹਾ ਹੈ ਕਿ ਪੰਜਾਬ ਅੰਦਰ ਨਿਆਂਕਾਰੀ ਕਾਨੂੰਨ ਦਾ ਰਾਜ ਨਾ ਹੋ ਕੇ ਪੁਲਿਸ ਦਾ ਰਾਜ ਹੈ ਤੇ ਇਹ ਬਹੁਤ ਖ਼ਤਰਨਾਕ ਗੱਲ ਹੈ ਕਿਉਂਕਿ ਜਦੋਂ-ਜਦੋਂ ਵੀ ਪੰਜਾਬ ਅੰਦਰ ਪੁਲਿਸ ਦਾ ਰਾਜ ਹੋਇਆ ਹੈ। ਪੰਜਾਬ ਨੇ ਇੱਕ ਲੰਮਾ ਸੰਤਾਪ ਭੋਗਿਆ ਹੈ।
ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਫੁਰਮਾਣ ਹੈ; ਰਾਜੇ ਚੁਲੀ ਨਿਆਵ ਕੀ ਪੜਿਆ ਸਚੁ ਧਿਆਨੁ ॥ ਰਾਜੇ ਦਾ ਕੰਮ ਨਿਆਂ ਕਰਨਾ ਹੁੰਦਾ ਹੈ ਅਤੇ ਮੌਜੂਦਾ ਹਾਕਮ ਤਾਂ ਚੁਣੇ ਵੀ ਲੋਕਾਂ ਨੇ ਹੀ ਵੋਟਾਂ ਪਾ ਕੇ ਹਨ। ਇਸ ਲਈ ਜਿੰਨਾਂ ਨੇ ਵੋਟਾਂ ਪਾਈਆਂ ਹਨ ਉਨ੍ਹਾਂ ਨੂੰ ਨਿਆਂ ਦੇਣ ਦੀ ਥਾਂ ਜਬਰ ਕਰਨ ਤੋਂ ਸਰਕਾਰ ਗੁਰੇਜ਼ ਕਰੇ। ਸਰਕਾਰ ਇਹ ਗੱਲ ਚੇਤੇ ਰੱਖੇ ਕਿ ਕਿਸਾਨਾਂ ਦੇ ਧਰਨੇ ਨੂੰ ਇਸ ਤਰ੍ਹਾਂ ਪੁਲਿਸ ਜਬਰ ਨਾਲ ਚੁੱਕੇ ਜਾਣ ਦਾ ਪੰਜਾਬੀ ਮਨਾਂ ਉੱਪਰ ਗਹਿਰਾ ਤੇ ਮਾੜਾ ਪ੍ਰਭਾਵ ਪਵੇਗਾ।
Post navigation
ਝੰਡਾ ਵਿਵਾਦ ‘ਤੇ ਪੰਜਾਬ-ਹਿਮਾਚਲ ਦੇ ਮੁੱਖ ਮੰਤਰੀਆਂ ਦੀ ਗੱਲਬਾਤ, CM ਮਾਨ ਨੇ ਕਿਹਾ-ਕਰਾਂਗੇ ਸਖਤ ਕਾਰਵਾਈ
ਭ੍ਰਿਸ਼ਟਾਚਾਰੀਆਂ ‘ਤੇ ਸਖ਼ਤੀ ਭਾਰੀ, ਪੰਜਾਬ ‘ਚ ਇੱਕ ਮਹੀਨੇ ਅੰਦਰ 70 ਮੁਲਜ਼ਮਾਂ ਵਿਰੁੱਧ ਕੇਸ ਦਰਜ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us