ਭਿੰਡਰਾਂਵਾਲੇ ਬਣਨ ਦੀ ਕੋਸ਼ਿਸ਼ ਕਰਨ ਵਾਲੇ ਡਿਬਰੂਗੜ੍ਹ ਜੇਲ੍ਹ ‘ਚ ਪਾਠ ਕਰ ਰਹੇ ਨੇ: ਅਮਿਤ ਸ਼ਾਹ

ਭਿੰਡਰਾਂਵਾਲੇ ਬਣਨ ਦੀ ਕੋਸ਼ਿਸ਼ ਕਰਨ ਵਾਲੇ ਡਿਬਰੂਗੜ੍ਹ ਜੇਲ੍ਹ ‘ਚ ਪਾਠ ਕਰ ਰਹੇ ਨੇ: ਅਮਿਤ ਸ਼ਾਹ

ਦਿੱਲੀ (ਵੀਓਪੀ ਬਿਊਰੋ) ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਾਰਲੀਮੈਂਟ ਵਿੱਚ ਸੰਤ ਜਨਰੈਲ ਸਿੰਘ ਭਿੰਡਰਾਂਵਾਲਿਆਂ ਦਾ ਜ਼ਿਕਰ ਕਰਦੇ ਹੋਏ ਬਿਨਾਂ ਨਾਂਅ ਲਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਨਿਸ਼ਾਨਾ ਸਾਧਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਸਦ ਵਿੱਚ ਦੇਸ਼ ਵਿੱਚ ਅੱਤਵਾਦ ਵਿਰੁੱਧ ਚੁੱਕੇ ਗਏ ਕਦਮਾਂ ‘ਤੇ ਚਰਚਾ ਕਰਦੇ ਹੋਏ ਪੰਜਾਬ ਵਿੱਚ ਵੱਖਵਾਦੀ ਤੱਤਾਂ ਵਿਰੁੱਧ ਸਖ਼ਤ ਸਟੈਂਡ ਲੈਣ ਦਾ ਸੰਕੇਤ ਦਿੱਤਾ।

ਇਸ ਦੌਰਾਨ ਅਮਿਤ ਸ਼ਾਹ ਨੇ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਨਾਮ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਨਾਮ ਲਏ ਬਿਨਾਂ ਉਨ੍ਹਾਂ ਵਿਰੁੱਧ ਕੀਤੀ ਗਈ ਕਾਰਵਾਈ ਦਾ ਜ਼ਿਕਰ ਕੀਤਾ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ – ਕੁਝ ਲੋਕ ਪੰਜਾਬ ਵਿੱਚ ਭਿੰਡਰਾਂਵਾਲੇ ਬਣਨ ਦੀ ਕੋਸ਼ਿਸ਼ ਕਰ ਰਹੇ ਸਨ। ਮੈਂ ਕੋਸ਼ਿਸ਼ ਕੀਤੀ ਅਤੇ ਅੱਗੇ ਵੀ ਵਧਿਆ। ਸਰਕਾਰ ਸਾਡੀ ਨਹੀਂ ਸੀ, ਫਿਰ ਵੀ ਇਸੇ ਗ੍ਰਹਿ ਮੰਤਰਾਲੇ ਨੇ ਇੱਕ ਦ੍ਰਿੜ ਫੈਸਲਾ ਲਿਆ ਅਤੇ ਹੁਣ ਉਹ ਅਸਾਮ ਜੇਲ੍ਹ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਪਾਠ ਕਰ ਰਿਹਾ ਹੈ।

error: Content is protected !!