ਰਾਤ ਤੱਕ MP ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਡਿਬਰੂਗੜ੍ਹ ਤੋਂ ਅੰਮ੍ਰਿਤਸਰ ਲੈ ਕੇ ਪਹੁੰਚ ਰਹੀ ਪੁਲਿਸ

ਰਾਤ ਤੱਕ MP ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਡਿਬਰੂਗੜ੍ਹ ਤੋਂ ਅੰਮ੍ਰਿਤਸਰ ਲੈ ਕੇ ਪਹੁੰਚ ਰਹੀ ਪੁਲਿਸ

ਵੀਓਪੀ ਬਿਊਰੋ- ਅਜਨਾਲਾ ਪੁਲਿਸ ਥਾਣੇ ਉੱਤੇ ਹੋਏ ਹਮਲੇ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਸ਼ਿਕੰਜਾ ਕੱਸ ਲਿਆ ਹੈ। ਇਸ ਮਾਮਲੇ ਵਿੱਚ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਅੱਜ ਸ਼ਾਮ ਤੱਕ ਅੰਮ੍ਰਿਤਸਰ ਲਿਆ ਸਕਦੀ ਹੈ। ਇਸ ਦੌਰਾਨ ਅਜਨਾਲਾ ਹਮਲੇ ਨਾਲ ਜੁੜੇ ਹੋਏ ਸਾਰੇ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾਵੇਗੀ।


ਤੁਹਾਨੂੰ ਦੱਸ ਦਈਏ ਕਿ ਅੰਮ੍ਰਿਤਪਾਲ ਸਿੰਗ ਦੇ ਨਾਲ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਇਹਨਾਂ ਸੱਤ ਸਾਥੀਆਂ ਉੱਤੇ ਵੀ ਐਨਐਸਏ ਲਗਾਈ ਗਈ ਸੀ ਪੰਜਾਬ ਪੁਲਿਸ ਨੇ ਅਸਾਮ ਜਾ ਕੇ ਇਹਨਾਂ ਸੱਤਾ ਦਾ ਟਰਾਂਜਿਟ ਰਿਮਾਂਡ ਹਾਸਿਲ ਕੀਤਾ ਹੈ।

ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਅੱਜ ਰਾਤ ਅੰਮ੍ਰਿਤਸਰ ਲੈ ਕੇ ਪੰਜਾਬ ਪੁਲਿਸ ਪਹੁੰਚੇਗੀ। ਇਸ ਦੌਰਾਨ ਸਵੇਰੇ 8 ਵਜੇ ਦੇ ਕਰੀਬ ਅਜਨਾਲਾ ਅਦਾਲਤ ਵਿਖੇ ਇਨ੍ਹਾਂ ਨੂੰ ਪੇਸ਼ ਕੀਤਾ ਜਾਵੇਗਾ।

error: Content is protected !!