‘ਡੱਲੇਵਾਲ ਨੂੰ ਗ੍ਰਿਫ਼ਤਾਰ ਕਰਕੇ ਕਿੱਥੇ ਰੱਖਿਆ?… ਪਰਿਵਾਰ ਕਰ ਰਿਹਾ ਭਾਲ’

‘ਡੱਲੇਵਾਲ ਨੂੰ ਗ੍ਰਿਫ਼ਤਾਰ ਕਰਕੇ ਕਿੱਥੇ ਰੱਖਿਆ?… ਪਰਿਵਾਰ ਕਰ ਰਿਹਾ ਭਾਲ’

ਵੀਓਪੀ ਬਿਊਰੋ – 19 ਮਾਰਚ ਨੂੰ ਕਿਸਾਨਾਂ ਦੀ ਕੇਂਦਰ ਸਰਕਾਰ ਦੇ ਨਾਲ ਮੀਟਿੰਗ ਸੀ। ਇਸ ਦੌਰਾਨ ਜਦ ਮੀਟਿੰਗ ਖਤਮ ਹੋਈ ਤਾਂ ਪੰਜਾਬ ਪੁਲਿਸ ਨੇ ਕਾਰਵਾਈ ਕਰਦੇ ਹੋਏ, ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਨ੍ਹਾਂ ਹਿਰਾਸਤ ਵਿੱਚ ਲਏ ਕਿਸਾਨ ਆਗੂਆਂ ਵਿੱਚ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲਾ ਅਤੇ ਹੋਰ ਵੀ ਕਈ ਕਿਸਾਨ ਆਗੂ ਸ਼ਾਮਲ ਸਨ। ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੁਲਿਸ ਨੇ ਉਸੇ ਰਾਤ ਸ਼ੰਭੂ ਤੇ ਖਨੌਰੀ ਬਾਰਡਰ ਵੀ ਕੁਝ ਹੀ ਸਮੇਂ ਵਿੱਚ ਚੁੱਕਵਾ ਦਿੱਤਾ।

ਜਗਜੀਤ ਸਿੰਘ ਡੱਲੇਵਾਲ ਦੇ ਪਰਿਵਾਰਕ ਮੈਂਬਰ ਗੁਰਪਿੰਦਰ ਸਿੰਘ ਡੱਲੇਵਾਲਾ ਤੇ ਹੋਰਨਾਂ ਦਾ ਕਹਿਣ ਹੈ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਨਾਲ ਧੱਕਾ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਦੀ ਗ੍ਰਿਫ਼ਤਾਰੀ ਤੋਂ ਇੰਨੇ ਦਿਨਾਂ ਬਾਅਦ ਵੀ ਪਰਿਵਾਰ ਨੂੰ ਪਤਾ ਨਹੀਂ ਲੱਗ ਸਕਿਆ ਕਿ ਉਨ੍ਹਾਂ ਨੂੰ ਹਿਰਾਸਤ ਵਿੱਚ ਕਿਸ ਥਾਂ ‘ਤੇ ਰੱਖਿਆ ਹੋਇਆ ਹੈ।

ਇਸ ਦੌਰਾਨ ਗੁਰਪਿੰਦਰ ਸਿੰਘ ਡੱਲੇਵਾਲਾ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਡੱਲੇਵਾਲ ਦੇ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਗਜੀਤ ਸਿੰਘ ਡੱਲੇਵਾਲਾ ਦੇ ਪੁੱਤਰ ਗੁਰਪਿੰਦਰ ਸਿੰਘ ਡੱਲੇਵਾਲਾ ਨੇ ਕਿਸਾਨਾਂ ਵਿਰੁੱਧ ਕਾਰਵਾਈ ਦੀ ਨਿੰਦਾ ਕੀਤੀ ਅਤੇ ਜਗਜੀਤ ਸਿੰਘ ਡੱਲੇਵਾਲਾ ਸਮੇਤ ਸਾਰੇ ਨਜ਼ਰਬੰਦ ਆਗੂਆਂ ਦੀ ਰਿਹਾਈ ਦੀ ਮੰਗ ਕੀਤੀ।

error: Content is protected !!