ਅੰਮ੍ਰਿਤਪਾਲ ਸਿੰਘ ਦਾ ਇੱਕ ਹੋਰ ਸਾਥੀ ਗ੍ਰਿਫ਼ਤਾਰ

ਅੰਮ੍ਰਿਤਪਾਲ ਸਿੰਘ ਦਾ ਇੱਕ ਹੋਰ ਸਾਥੀ ਗ੍ਰਿਫ਼ਤਾਰ

ਫਰੀਦਕੋਟ (ਵੀਓਪੀ ਬਿਊਰੋ) ਪੰਜਾਬ ਪੁਲਿਸ ਲਗਾਤਾਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਖਿਲਾਫ ਕਾਰਵਾਈ ਕਰ ਰਹੀ ਹੈ ਹੈ। ਕੁਝ ਸਾਲ ਪਹਿਲਾਂ ਅਜਨਾਲਾ ਪੁਲਿਸ ਥਾਣੇ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਇਹ ਕਾਰਵਾਈ ਜਾਰੀ ਹੈ। ਇਸੇ ਤਹਿਤ ਡਿਬਰੂਗੜ੍ਹ ਜੇਲ ਵਿੱਚ ਐਨਐਸਏ ਤਹਿਤ ਬੰਦ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਦਾ ਵੀ ਪੰਜਾਬ ਪੁਲਿਸ ਨੇ ਰਿਮਾਂਡ ਹਾਸਲ ਕਰਕੇ ਪੰਜਾਬ ਲੈ ਆਂਦਾ ਹੈ ਹੁਣ ਪੰਜਾਬ ਪੁਲਿਸ ਨੇ ਇਸੇ ਮਾਮਲੇ ਵਿੱਚ ਇੱਕ ਹੋਰ ਵੱਡੀ ਕਾਰਵਾਈ ਕੀਤੀ ਹੈ।

ਅਜਨਾਲਾ ਪੁਲਿਸ ਨੇ ਫਰੀਦਕੋਟ ਦੇ ਪਿੰਡ ਪੰਜਗਰਾਈ ਕਲਾਂ ਵਿੱਚ ਵਾਰਿਸ ਪੰਜਾਬ ਦੇ ਸੰਗਠਨ ਨਾਲ ਜੁੜੇ ਅਮਨਦੀਪ ਸਿੰਘ ਅਮਨਾ ਦੇ ਘਰ ਛਾਪਾ ਮਾਰਿਆ ਅਤੇ ਉਸਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਜਾਣ ਤੋਂ ਬਾਅਦ, ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਦੇ ਸਬੰਧ ਵਿੱਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਪੰਜਗਰਾਈਂ ਕਲਾਂ ਦਾ ਅਮਨਦੀਪ ਅਮਨਾ ਦੀਪ ਸਿੱਧੂ ਦੇ ਸਮੇਂ ਤੋਂ ਹੀ ਵਾਰਿਸ ਪੰਜਾਬ ਦੇ ਸੰਗਠਨ ਨਾਲ ਜੁੜਿਆ ਹੋਇਆ ਹੈ। ਪੁਲਿਸ ਨੂੰ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਵਿੱਚ ਉਸਦੀ ਸ਼ਮੂਲੀਅਤ ਦਾ ਸ਼ੱਕ ਹੈ।

error: Content is protected !!