ਨਸ਼ਾ ਤਸਕਰਾਂ ਵੱਲੋਂ ਪੁਲਿਸ ‘ਤੇ ਫਾਇਰਿੰਗ… ਜਵਾਬੀ ਫਾਇਰਿੰਗ ‘ਚ ਪਈਆਂ ਭਾਜੜਾਂ

ਨਸ਼ਾ ਤਸਕਰਾਂ ਵੱਲੋਂ ਪੁਲਿਸ ‘ਤੇ ਫਾਇਰਿੰਗ… ਜਵਾਬੀ ਫਾਇਰਿੰਗ ‘ਚ ਪਈਆਂ ਭਾਜੜਾਂ

ਬਰਨਾਲਾ (ਵੀਓਪੀ ਬਿਊਰੋ) Punjab, police, news ਅੱਜ ਤੜਕਸਾਰ ਬਰਨਾਲਾ ਮਾਨਸਾ ਰੋਡ ‘ਤੇ ਦੋ ਨਸਾ ਤਸਕਰ ਇੱਕ ਕਾਲੀ ਗੱਡੀ ਵਿੱਚ ਸਵਾਰ ਹੋ ਕੇ ਜਦੋਂ ਬਰਨਾਲਾ ਵੱਲ ਨੂੰ ਆ ਰਹੇ ਸਨ ਤਾਂ ਉਹਨਾਂ ਨੂੰ ਬਰਨਾਲਾ ਰੋਡ ‘ਤੇ ਜਦੋਂ ਪੁਲਿਸ ਵੱਲੋਂ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਹਨਾਂ ਵੱਲੋਂ ਪੁਲਿਸ ਪਾਰਟੀ ਉੱਤੇ ਫਾਇਰਿੰਗ ਕਰ ਦਿੱਤੀ ਗਈ।

ਇਸ ਦੌਰਾਨ ਪੁਲਿਸ ਦੀ ਜਵਾਬੀ ਫਾਇਰਿੰਗ ਵਿੱਚ ਇੱਕ ਨਸ਼ਾ ਤਸਕਰ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਜਦੋਂ ਕਿ ਦੂਸਰਾ ਨਸ਼ਾ ਤਸਕਰ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ।

ਦੱਸ ਦੇਈਏ ਕੀ ਨਸ਼ਾ ਤਸਕਰਾਂ ਦੀ ਗੱਡੀ ਵਿੱਚ ਨਸ਼ੀਲੇ ਕੈਪਸੂਲਾਂ ਨਾਲ ਭਰਿਆ ਹੋਇਆ ਬੈਗ ਸੀ ਅਤੇ ਹੋਰ ਵੀ ਨਸ਼ੀਲੇ ਪਦਾਰਥ ਸਨ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!