ਫੁਕਰਪੁਣੇ ‘ਚ ਵਿਆਹ ਦੌਰਾਨ ਕੀਤੇ ਫਾਇਰ, ਪੁਲਿਸ ਨੇ ਦਰਜ ਕੀਤਾ ਪਰਚਾ

ਫੁਕਰਪੁਣੇ ‘ਚ ਵਿਆਹ ਦੌਰਾਨ ਕੀਤੇ ਫਾਇਰ, ਪੁਲਿਸ ਨੇ ਦਰਜ ਕੀਤਾ ਪਰਚਾ

ਬਠਿੰਡਾ (ਵੀਓਪੀ ਬਿਊਰੋ) Punjab, bathinda, news ਅਜੌਕੀ ਪੀੜੀ ਸੋਸ਼ਲ ਮੀਡੀਆ ‘ਤੇ ਵਿਖਾਵਾ ਕਰਨ ਵੱਲ ਵੱਧ ਧਿਆਨ ਦੇ ਰਹੀ ਹੈ। ਸੋਸ਼ਲ ਮੀਡੀਆ ‘ਤੇ ਕਾਨੂੰਨ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਹਾਲਾਂਕਿ ਫਿਲਹਾਲ ਪੰਜਾਬ ਪੁਲਿਸ ਇਸ ਮਾਮਲੇ ਵਿੱਚ ਸਖਤੀ ਦਿਖਾ ਰਹੀ ਹੈ ਪਰ ਫਿਰ ਵੀ ਫੁੱਕਰਪੁਣੇ ਦੇ ਵਿੱਚ ਲੋਕ ਇਸ ਤਰ੍ਹਾ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਰਹਿੰਦੇ ਹਨ।

ਇਸੇ ਤਰ੍ਹਾ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ ਬਠਿੰਡਾ ਤੋਂ, ਜਿੱਥੇ ਸ਼ਹਿਰ ਦੇ ਵਿਸ਼ਾਲ ਨਗਰ ਦਾ ਇੱਕ ਨੌਜਵਾਨ ਵਿਆਹ ਸਮਾਗਮ ਦੌਰਾਨ ਸ਼ਰੇਆਮ ਹਵਾਈ ਫਾਇਰ ਕਰ ਰਿਹਾ ਸੀ। ਇਸ ਦੌਰਾਨ ਉਕਤ ਨੌਜਵਾਨ ਨੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆਇਆ ਅਤੇ ਹਵਾਈ ਫਾਇਰ ਕਰਨ ਵਾਲੇ ਯਾਦਵਿੰਦਰ ਸਿੰਘ ਸਣੇ ਦੋ ਲੋਕਾਂ ਖਿਲਾਫ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਜਾਣਕਾਰੀ ਦਿੰਦੇ ਹੋਏ ਡੀਐੱਸਪੀ ਸਿਟੀ ਵਨ ਹਰਬੰਸ ਸਿੰਘ ਧਾਲੀਵਾਲ ਨੇ ਦੱਸਿਆ ਕਿ ਬੀਤੇ ਦਿਨੀ ਸੋਸ਼ਲ ਮੀਡੀਆ ‘ਤੇ ਬਠਿੰਡਾ ਦੇ ਵਿਸ਼ਾਲ ਨਗਰ ਵਿੱਚ ਵਿਆਹ ਸਮਾਗਮ ਦੌਰਾਨ ਇੱਕ ਨੌਜਵਾਨ ਦੀ ਹਵਾਈ ਫਾਇਰ ਕਰਦੇ ਹੋਏ ਵੀਡੀਓ ਵਾਇਰਲ ਹੋਈ ਸੀ, ਜਿਸ ਦੀ ਪੜਤਾਲ ਥਾਣਾ ਕੋਤਵਾਲੀ ਪੁਲਿਸ ਵੱਲੋਂ ਕੀਤੀ ਗਈ। ਇਸ ਦੌਰਾਨ ਵਿਸ਼ਾਲ ਨਗਰ ਦੇ ਰਹਿਣ ਵਾਲੇ ਯਾਦਵਿੰਦਰ ਸਿੰਘ ਅਤੇ ਉਸਦੇ ਇੱਕ ਸਾਥੀ ਖਿਲਾਫ ਪੁਲਿਸ ਨੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਯਾਦਵਿੰਦਰ ਸਿੰਘ ਦੀ ਤਲਾਸ਼ ਕੀਤੀ ਜਾ ਰਹੀ ਹੈ।

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਹਥਿਆਰਾਂ ਦਾ ਪ੍ਰਦਰਸ਼ਨ ਕਰਨਾ ਕਾਨੂੰਨੀ ਅਪਰਾਧ ਹੈ, ਅਜਿਹਾ ਕਰਨ ਵਾਲਿਆਂ ਖਿਲਾਫ ਪੁਲਿਸ ਵੱਲੋਂ ਸਖਤੀ ਨਾਲ ਨਜਿੱਠਿਆ ਜਾਵੇਗਾ। ਉਹਨਾਂ ਕਿਹਾ ਕਿ ਜਲਦ ਹੀ ਯਾਦਵਿੰਦਰ ਸਿੰਘ ਨੂੰ ਗ੍ਰਿਫਤਾਰ ਕਰਕੇ ਇਹ ਪੜਤਾਲ ਕੀਤੀ ਜਾਵੇਗੀ ਕਿ ਜੋ ਅਸਲਾ ਉਸ ਵੱਲੋਂ ਵਰਤਿਆ ਗਿਆ ਹੈ ਉਹ ਅਸਲਾ ਕਿਸ ਦਾ ਹੈ ਅਤੇ ਉਸ ਵੱਲੋਂ ਵਿਆਹ ਸਮਾਗਮ ਦੌਰਾਨ ਹਵਾਈ ਫਾਇਰਿੰਗ ਕਿਉਂ ਕੀਤੀ ਗਈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਸਬੰਧੀ ਸਖਤੀ ਦੇ ਨਾਲ ਜਾਂਚ-ਪੜਤਾਲ ਕੀਤੀ ਜਾ ਰਹੀ ਹੈ। Punjab, bathinda, news, crime news, viral video, ajab gajab

error: Content is protected !!