NRI’s ਵੱਲੋਂ ਝੂਠੀਆਂ ਸ਼ਿਕਾਇਤਾਂ ‘ਤੇ ਅਦਾਲਤ ਸਖ਼ਤ, ਕਹਿ’ਤੀ ਵੱਡੀ ਗੱਲ, ਹੁਣ ਨਹੀਂ ਚੱਲਣਾ ਬਹਾਨਾ

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਫੈਸਲੇ ਵਿੱਚ ਸਪੱਸ਼ਟ ਕੀਤਾ ਹੈ ਕਿ ਵਿਦੇਸ਼ਾਂ ਵਿੱਚ ਰਹਿਣ ਵਾਲੇ ਭਾਰਤੀ ਨਾਗਰਿਕਾਂ (NRI’s) ਨੂੰ ਹੁਣ ਭਾਰਤ ਵਿੱਚ ਕਿਸੇ ਵੀ ਵਿਅਕਤੀ ਵਿਰੁੱਧ ਸ਼ਿਕਾਇਤ ਦਰਜ ਕਰਵਾਉਣ ਤੋਂ ਪਹਿਲਾਂ ਠੋਸ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਅਦਾਲਤ ਨੇ ਹੁਕਮ ਦਿੱਤਾ ਕਿ ਅਜਿਹੇ ਸ਼ਿਕਾਇਤਕਰਤਾਵਾਂ ਨੂੰ ਇੱਕ ਨਿਸ਼ਚਿਤ ਰਕਮ ਪਹਿਲਾਂ ਹੀ ਜਮ੍ਹਾਂ ਕਰਾਉਣੀ ਪਵੇਗੀ, ਜੋ ਕਿ ਸ਼ਿਕਾਇਤ ਝੂਠੀ, ਬੇਬੁਨਿਆਦ ਜਾਂ ਪਰੇਸ਼ਾਨ ਕਰਨ ਦੇ ਇਰਾਦੇ ਨਾਲ ਕੀਤੀ ਗਈ ਸਾਬਤ ਹੋਣ ‘ਤੇ ਜ਼ਬਤ ਕਰ ਲਈ ਜਾਵੇਗੀ।



