ਪ੍ਰਧਾਨ ਮੰਤਰੀ ਬਾਜੇਕੇ ਨੇ ਜੇਲ ‘ਚ ਸ਼ੁਰੂ ਕੀਤੀ ਭੁੱਖ ਹੜਤਾਲ, ਜਾਣੋ ਕਿਸ ਗੱਲੋਂ ਛੱਡਿਆ ਅੰਨ

ਪ੍ਰਧਾਨ ਮੰਤਰੀ ਬਾਜੇਕੇ ਨੇ ਜੇਲ ‘ਚ ਸ਼ੁਰੂ ਕੀਤੀ ਭੁੱਖ ਹੜਤਾਲ, ਜਾਣੋ ਕਿਸ ਗੱਲੋਂ ਛੱਡਿਆ ਅੰਨ

ਵੀਓਪੀ ਬਿਊਰੋ – Punjab, news NSA ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜੇ MP. ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਨਾਲ ਜੁੜੀਆਂ ਕਈ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਪਿੱਛੇ ਕੁਝ ਦਿਨ ਜਿੱਥੇ ਅੰਮ੍ਰਿਤਪਾਲ ਸਿੰਘ ਦੇ ਕਈ ਸਾਥੀਆਂ ਨੂੰ ਅਜਨਾਲਾ ਪੁਲਿਸ ਥਾਣੇ ‘ਤੇ ਹਮਲੇ ਮਾਮਲੇ ਵਿੱਚ ਪੰਜਾਬ ਸ਼ਿਫਟ ਕੀਤੇ ਜਾ ਚੁੱਕੇ ਹਨ। ਹੁਣ ਖਬਰ ਸਾਹਮਣੇ ਆਈ ਹੈ ਕਿ ਪ੍ਰਧਾਨ ਮੰਤਰੀ ਬਾਜੇਕੇ ਨੂੰ ਲੈ ਕੇ।

ਅੰਮ੍ਰਿਤਪਾਲ ਦੇ ਸਾਥੀ ਭਗਵੰਤ ਸਿੰਘ ਪ੍ਰਧਾਨ ਮੰਤਰੀ ਬਾਜੇਕੇ ਅਤੇ ਉਨ੍ਹਾਂ ਦੇ ਸਾਥੀਆਂ ਨੇ ਬਠਿੰਡਾ ਜੇਲ੍ਹ ਵਿੱਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।


ਡਿਬਰੂਗੜ੍ਹ ਅਸਾਮ ਜੇਲ੍ਹ ਤੋਂ ਤਬਦੀਲ ਕੀਤੇ ਗਏ ਬਾਜੇਕੇ ਨੇ ਇੱਕ ਆਡੀਓ ਸੰਦੇਸ਼ ਜਾਰੀ ਕਰਕੇ ਬਠਿੰਡਾ ਕੇਂਦਰੀ ਜੇਲ੍ਹ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਸਾਨੂੰ ਗੁਰਦੁਆਰਾ ਸਾਹਿਬ ਵਿੱਚ ਸਿਰ ਝੁਕਾਉਣ ਦੀ ਵੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਜੇਲ੍ਹ ਦੇ ਬਾਥਰੂਮਾਂ ਵਿੱਚ ਵੀ ਕੈਮਰੇ ਲਗਾਏ ਗਏ ਹਨ।

ਉਨ੍ਹਾਂ ਜਥੇਦਾਰ ਕੁਲਦੀਪ ਸਿੰਘ ਗੜ੍ਹਜ ਨੂੰ ਅਪੀਲ ਕੀਤੀ ਅਤੇ ਇਸ ਮਾਮਲੇ ‘ਤੇ ਬੋਲਣ ਲਈ ਕਿਹਾ। ਬਾਜੇਕੇ ਨੇ ਕਿਹਾ ਕਿ ਜੇ ਮੈਨੂੰ ਪੰਥ ਲਈ ਸ਼ਹੀਦ ਬਣਨਾ ਪਵੇ, ਤਾਂ ਮੈਨੂੰ ਕੋਈ ਇਤਰਾਜ਼ ਨਹੀਂ ਹੈ। ਮੌਜੂਦਾ ਸਮੇਂ ਵਿਚ ਭਗਵੰਤ ਸਿੰਘ ਪ੍ਰਧਾਨ ਬਾਜੇਕੇ, ਭਰਾ ਬਸੰਤ ਸਿੰਘ, ਕੁਲਵੰਤ ਸਿੰਘ ਅਤੇ ਅੰਮ੍ਰਿਤਪਾਲ ਦਾ ਚਾਚਾ ਹਰਜੀਤ ਸਿੰਘ ਅਜਨਾਲਾ ਥਾਣੇ ਵਿਚ ਹਮਲਾ ਕਰਨ ਦੇ ਦੋਸ਼ ਵਿਚ ਧਾਰਾ 307 ਤਹਿਤ ਬਠਿੰਡਾ ਕੇਂਦਰੀ ਜੇਲ੍ਹ ਵਿਚ ਬੰਦ ਹਨ।

error: Content is protected !!