2 ਧਿਰਾਂ ਨੇ ਆਪਸ ‘ਚ ਲੜਦਿਆਂ ਨੇੜੇ ਖੜ੍ਹੀ ਕੁੜੀ ਨੂੰ ਮਾਰੀ ਗੋਲ਼ੀ

2 ਧਿਰਾਂ ਨੇ ਆਪਸ ‘ਚ ਲੜਦਿਆਂ ਨੇੜੇ ਖੜ੍ਹੀ ਕੁੜੀ ਨੂੰ ਮਾਰੀ ਗੋਲ਼ੀ

ਮੋਗਾ (ਵੀਓਪੀ ਬਿਊਰੋ) Punjab, moga, news ਮੋਗਾ ‘ਚ 2 ਧਿਰਾਂ ਵਿਚਾਲੇ ਹੋਏ ਝਗੜੇ ਕਾਰਨ ਇੱਕ ਕੁੜੀ ਗੋਲ਼ੀ ਲੱਗਣ ਕਾਰਨ ਜ਼ਖਮੀ ਹੋ ਗਈ। ਪੁਰਾਣੀ ਰੰਜਿਸ਼ ਦੇ ਚਲਦੇ ਇੱਥੇ ਦੋ ਗੁੱਟਾਂ ਵਿਚਾਲੇ ਝਗੜਾ ਹੋਇਆ ਸੀ। ਇਸ ਦੌਰਾਨ ਹੋਈ ਲੜਾਈ ਵਿੱਚ ਚੱਲੀ ਗੋਲੀ ਕੋਲ ਖੜ੍ਹੀ ਲੜਕੀ ਦੀ ਲੱਤ ਵਿੱਚ ਵੱਜ ਗਈ ਅਤੇ ਇਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ।

ਜਾਣਕਾਰੀ ਮੁਤਾਬਕ ਮੋਗਾ ਜ਼ਿਲ੍ਹਾ ਦੇ ਕਸਬਾ ਧਰਮਕੋਟ ਦੇ ਅਧੀਨ ਪਿੰਡ ਕੋਟ ਮੁਹੰਮਦ ਖਾਂ ਵਿਖੇ ਪੁਰਾਣੀ ਰੰਜਿਸ਼ ਦੇ ਚਲਦੇ ਚਲਾਈ ਗੋਲੀ ਕੋਲ ਖੜ੍ਹੀ ਕੁੜੀ ਦੀ ਲੱਤ ਵਿੱਚ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਈ। ਉਸ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਚਾਰ ਵਿਅਕਤੀਆਂ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਇੱਕ ਵਿਅਕਤੀ ਨੂੰ ਗਿਰਫਤਾਰ ਕਰ ਲਿਆ ਗਿਆ ਹੈ।

ਪੁਲਿਸ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਗੋਲੀ ਚਲਾਉਣ ਵਾਲੇ ਮੁਲਜ਼ਮ ‘ਤੇ ਪਹਿਲਾ ਵੀ ਨਜਾਇਜ਼ ਅਸਲੇ ਦਾ ਮਾਮਲਾ ਦਰਜ ਹੈ ਅਤੇ ਇਸ ਸਮੇਂ ਉਹ ਜ਼ਮਾਨਤ ‘ਤੇ ਜੇਲ ਤੋਂ ਬਾਹਰ ਆਇਆ ਹੋਇਆ ਹੈ।

ਜਾਣਕਾਰੀ ਦਿੰਦੇ ਹੋਏ ਡੀਐਸਪੀ ਧਰਮਕੋਟ ਰਮਨਦੀਪ ਸਿੰਘ ਨੇ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਕੋਟ ਮੁਹੰਮਦ ਖਾਂ ਵਿਖੇ ਪੁਰਾਣੀ ਰੰਜਿਸ਼ ਦੇ ਚਲਦੇ ਦੋ ਗੁੱਟਾਂ ਵਿੱਚ ਲੜਾਈ ਹੋਈ ਅਤੇ ਗੋਲੀ ਚੱਲੀ। ਪੁਲਿਸ ਨੇ ਮੌਕੇ ‘ਤੇ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਨੂੰ ਗਿਰਫਤਾਰ ਕਰ ਲਿਆ ਅਤੇ ਚਾਰ ਵਿਅਕਤੀਆਂ ਉੱਪਰ ਮਾਮਲਾ ਦਰਜ ਕਰ ਅੱਗੇ ਕਾਰਵਾਈ ਸ਼ੁਰੂ ਕੀਤੀ, ਜਿਸ ਵਿੱਚ ਇੱਕ ਵਿਅਕਤੀ ਕੁਲਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਤੇ ਉਸਦੇ ਬਾਕੀ ਸਾਥੀਆਂ ਦੀ ਗਿਰਫ਼ਤਾਰ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

error: Content is protected !!