ਰੰਜਿਸ਼ ‘ਚ ਮਾਰ’ਤਾ ਮਾਪਿਆਂ ਦਾ ਜਵਾਨ ਪੁੱਤ

ਰੰਜਿਸ਼ ‘ਚ ਮਾਰ’ਤਾ ਮਾਪਿਆਂ ਦਾ ਜਵਾਨ ਪੁੱਤ

 

ਅੰਮ੍ਰਿਤਸਰ (ਵੀਓਪੀ ਬਿਊਰੋ) ਅੰਮ੍ਰਿਤਸਰ ‘ਚ ਦੇਰ ਰਾਤ ਫਤਿਹਗੜ੍ਹ ਚੂੜੀਆਂ ਰੋਡ ‘ਤੇ ਸਮਾਈਲ ਇਨਕਲੇਵ ਇਲਾਕੇ ਦੇ ਵਿੱਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਹੈ ਤੇ ਕੁਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਜਿਸ ਦਾ ਨਾਂ ਲਵਪ੍ਰੀਤ ਸਿੰਘ ਉਰਫ ਲਵ ਹੈ ਉਸ ਨੂੰ ਪੰਜ ਛੇ ਦੇ ਕਰੀਬ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

ਉੱਥੇ ਹੀ ਮ੍ਰਿਤਕ ਦੇ ਸਾਥੀਆਂ ਨੇ ਦੱਸਿਆ ਕਿ ਮਾਮਲਾ ਪੁਰਾਣੀ ਰੰਜਿਸ਼ ਦਾ ਹੈ, ਪਿਛਲੇ ਕਾਫੀ ਸਮੇਂ ਤੋਂ ਇਹਨਾਂ ਦੀ ਕਿਸੇ ਦੇ ਨਾਲ ਰੰਜਿਸ਼ ਚੱਲ ਰਹੀ ਸੀ ਤੇ ਉਹ ਨੌਜਵਾਨ ਕੁਝ ਜੇਲ ਵਿੱਚ ਹਨ ਤੇ ਕੁਝ ਜ਼ਮਾਨਤ ‘ਤੇ ਬਾਹਰ ਆਏ ਹੋਏ ਹਨ, ਜਿਨ੍ਹਾਂ ਵੱਲੋਂ ਇਸ ਲਵਪ੍ਰੀਤ ਸਿੰਘ ਉਰਫ ਲਵ ਮ੍ਰਿਤਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਉੱਥੇ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।

ਇਸ ਮੌਕੇ ਪੁਲਿਸ ਅਧਿਕਾਰੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਦੇਰ ਰਾਤ ਫਤਿਹਗੜ੍ਹ ਚੂੜੀਆਂ ਨੰਗਲੀ ਭੱਠੇ ਦੇ ਕੋਲ ਸਮਾਇਲ ਇਨਕਲੇਵ ਇਲਾਕੇ ਦੇ ਵਿੱਚ ਲਵਪ੍ਰੀਤ ਸਿੰਘ ਉਰਫ ਲਵ ਨਾਂ ਦੇ ਨੌਜਵਾਨ ਨੂੰ ਕੁਝ ਨੌਜਵਾਨਾਂ ਨਾਲੋਂ ਗੋਲੀਆਂ ਮਾਰੀਆਂ ਗਈਆਂ ਹਨ ਉਹਨਾਂ ਕਿਹਾ ਕਿ ਮ੍ਰਿਤਕ ਦੀ ਉਮਰ 25 ਸਾਲ ਦੇ ਕਰੀਬ ਹੈ ਤੇ ਇਹ ਸਲੂਨ ਦਾ ਕੰਮ ਕਰਦਾ ਸੀ ਅਸੀਂ ਇਸ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾ ਰਹੇ ਹਾਂ ਤੇ ਆਲੇ ਦੁਆਲੇ ਦੇ ਸੀਸੀ ਟੀਵੀ ਕੈਮਰੇ ਵਿੱਚ ਚੈੱਕ ਕਰ ਰਹੇ ਹਾਂ। ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

error: Content is protected !!