ਬੰਬ ਵਾਲਾ ਬਿਆਨ ਦੇ ਕੇ ਫਸੇ ਬਾਜਵਾ, ਪੁਲਿਸ ਨੇ ਕੀਤੀ FIR!

ਬੰਬ ਵਾਲਾ ਬਿਆਨ ਦੇ ਕੇ ਫਸੇ ਬਾਜਵਾ, ਪੁਲਿਸ ਨੇ ਕੀਤੀ FIR!

Punjab political news

ਵੀਓਪੀ ਬਿਊਰੋ – ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਇਸ ਸਮੇਂ ਆਪਣੇ ਹੀ ਬਿਆਨ ‘ਤੇ ਫਸਦੇ ਹੋਏ ਨਜ਼ਰ ਆ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਬੰਬ ਵਾਲੇ ਬਿਆਨ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਖਿਲਾਫ FIR ਦਰਜ ਕਰ ਲਈ ਗਈ ਹੈ। ਪੰਜਾਬ ਪੁਲਿਸ ਅੱਜ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਚੰਡੀਗੜ੍ਹ ਸਥਿਤ ਘਰ ਪਹੁੰਚੀ ਸੀ।

ਜਾਣਕਾਰੀ ਮੁਤਾਬਕ ਦੇਈਏ ਕਿ ਬਾਜਵਾ ਨੇ ਇੱਕ ਇੰਟਰਵਿਊ ਵਿੱਚ ਕਿਹਾ ਸੀ ਕਿ ਪੰਜਾਬ ਵਿੱਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿੱਚੋਂ 18 ਦੀ ਵਰਤੋਂ ਹੋ ਚੁੱਕੀ ਸੀ, ਜਦੋਂ ਕਿ 32 ਬਾਕੀ ਸਨ। ਇਸ ਬਿਆਨ ਤੋਂ ਬਾਅਦ ਉਹ ਪੰਜਾਬ ਸਰਕਾਰ ਵੱਲੋਂ ਘਿਰ ਗਏ ਹਨ। ਪੁਲਿਸ ਕਾਰਵਾਈ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇੱਕ ਵੀਡੀਓ ਜਾਰੀ ਕੀਤਾ ਅਤੇ ਬਾਜਵਾ ਨੂੰ ਆਪਣੇ ਬਿਆਨ ਦੀ ਵਿਆਖਿਆ ਕਰਨ ਲਈ ਕਿਹਾ। ਸੀਐਮ ਮਾਨ ਨੇ ਪੁੱਛਿਆ ਹੈ ਕਿ ਉਨ੍ਹਾਂ ਨੂੰ ਗ੍ਰਨੇਡ ਦੇ ਆਉਣ ਦੀ ਜਾਣਕਾਰੀ ਕਿੱਥੋਂ ਮਿਲੀ? ਕੀ ਉਸਦਾ ਪਾਕਿਸਤਾਨ ਨਾਲ ਸਿੱਧਾ ਸਬੰਧ ਹੈ ਕਿ ਅੱਤਵਾਦੀ ਉਸ ਨਾਲ ਸਿੱਧੇ ਫ਼ੋਨ ‘ਤੇ ਗੱਲ ਕਰ ਰਹੇ ਹਨ?

ਇਸ ਦੇ ਨਾਲ ਹੀ ਕਾਊਂਟਰ ਇੰਟੈਲੀਜੈਂਸ ਦੇ ਏਆਈਜੀ ਰਵਜੋਤ ਗਰੇਵਾਲ ਨੇ ਕਿਹਾ ਹੈ ਕਿ ਇਹ ਕਾਰਵਾਈ ਉਨ੍ਹਾਂ ਦੀ ਅਗਵਾਈ ਹੇਠ ਕੀਤੀ ਗਈ ਹੈ। ਹਾਲਾਂਕਿ, ਬਾਜਵਾ ਨੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਹੈ ਕਿ ਉਸਨੂੰ ਗ੍ਰਨੇਡ ਦੇ ਆਉਣ ਬਾਰੇ ਇਹ ਜਾਣਕਾਰੀ ਕਿੱਥੋਂ ਮਿਲੀ? ਇਸ ਤੋਂ ਬਾਅਦ ਜੋ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਬਾਜਵਾ ਦੇ ਖਿਲਾਫ FIR ਦਰਜ ਕਰ ਲਈ ਹੈ ਅਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

error: Content is protected !!