ਪ੍ਰਤਾਪ ਬਾਜਵਾ ਪਹੁੰਚੇ ਹਾਈ ਕੋਰਟ, FIR ਰੱਦ ਕਰਨ ਲਈ ਪਾਈ ਪਟੀਸ਼ਨ

ਪ੍ਰਤਾਪ ਬਾਜਵਾ ਪਹੁੰਚੇ ਹਾਈ ਕੋਰਟ, FIR ਰੱਦ ਕਰਨ ਲਈ ਪਾਈ ਪਟੀਸ਼ਨ

ਵੀਓਪੀ ਬਿਊਰੋ – ਪੰਜਾਬ ਵਿੱਚ ਇਸ ਸਮੇਂ ਬੰਬ ਵਾਲੇ ਬਿਆਨ ‘ਤੇ ਸਿਆਸਤ ਕਾਫੀ ਭਖੀ ਹੋਈ ਹੈ। ਕਾਂਗਰਸ ਦੇ ਸੀਨੀਅਰ ਆਗੂ ਅਤੇ ਆਗੂ ਵਿਰੋਧੀ ਧਿਰ ਪ੍ਰਤਾਰ ਸਿੰਘ ਬਾਜਵਾ ਨੇ ਕਿਹਾ ਸੀ ਕਿ ਪੰਜਾਬ ਵਿੱਚ ਪਾਕਿਸਤਾਨ ਵੱਲਂ 50 ਬੰਬ ਆਏ ਹਨ ਅਤੇ ਇਨ੍ਹਾਂ ਵਿੱਚੋਂ 18 ਬਲਾਸਟ ਹੋ ਚੁੱਕੇ ਨੇ ਅਤੇ 32 ਹਾਲੇ ਬਾਕੀ ਹਨ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਖਤ ਕਾਰਵਾਈ ਦੇ ਨਿਰਦੇਸ਼ ਦਿੱਤੇ ਪੰਜਾਬ ਪੁਲਿਸ ਨੇ ਬਾਜਵਾ ਦੇ ਖਿਲਾਫ FIR ਦਰਜ ਕਰ ਲਈ ਸੀ।

ਇਸ ਸਬੰਧੀ ਅੱਜ ਦੁਪਹਿਰ ਨੂੰ ਪੰਜਾਬ ਪੁਲਿਸ ਨੇ ਬਾਜਵਾ ਨੂੰ ਪੁੱਛਗਿੱਛ ਲਈ ਬੁਲਾਇਆ ਹੈ ਅਤੇ ਉੱਥੇ ਹੀ ਦੂਜੇ ਪਾਸੇ ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦੇ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਵਿਚਾਲੇ ਵੱਡੀ ਖਬਰ ਸਾਹਮਣੇ ਆਈ ਹੈ ਕਿ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਖਿਲਾਫ ਹੋਈ FIR ਦੇ ਵਿਰੁੱਧ ਹਾਈ ਕੋਰਟ ਦਾ ਰੁਖ ਕੀਤਾ ਹੈ।

ਬਾਜਵਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਸਨੇ ਅਦਾਲਤ ਨੂੰ ਪਟੀਸ਼ਨ ਖਾਰਜ ਕਰਨ ਦੀ ਬੇਨਤੀ ਕੀਤੀ। ਉਨ੍ਹਾਂ ਦਾ ਦੋਸ਼ ਹੈ ਕਿ ਇਹ ਪਟੀਸ਼ਨ ਰਾਜਨੀਤੀ ਦੇ ਹਿੱਸੇ ਵਜੋਂ ਦਾਇਰ ਕੀਤੀ ਗਈ ਹੈ।

error: Content is protected !!