ਪੰਜਾਬ ‘ਚ AAP ਬਨਾਮ ਕਾਂਗਰਸ… ਬੰਬ ਵਾਲੇ ਬਿਆਨ ਨੂੰ ਲੈ ਕੇ ਛਿੜਿਆ ਸਿਆਸੀ ਸੰਗ੍ਰਾਮ
ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਵਿੱਚ ਇਸ ਸਮੇਂ ਪ੍ਰਤਾਪ ਸਿੰਘ ਬਾਜਵਾ ਵੱਲੋਂ 50 ਬੰਬ ਹੋਣ ਵਾਲੇ ਬਿਆਨ ਨੂੰ ਲੈ ਕੇ ਹੀ ਚਰਚਾ ਛਿੜੀ ਹੋਈ ਹੈ। ਇਸ ਮਾਮਲੇ ਨੂੰ ਲੈ ਕੇ ਅੱਜ ਕਾਂਗਰਸ ਨੇ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਤਾਂ ਵਿਰੋਧ ਵਿੱਚ ਆਮ ਆਦਮੀ ਪਾਰਟੀ ਨੇ ਵੀ ਕਾਂਗਰਸ ਦੇ ਖਿਲਾਫ ਪ੍ਰਦਰਸ਼ਨ ਸ਼ੂਰੂ ਕਰ ਦਿੱਤਾ।
ਦੋਵੇਂ ਪਾਰਟੀਆਂ ਇੱਕ-ਦੂਜੇ ਦੇ ਉੱਪਰ ਦੋਸ਼ ਮੜ ਰਹੀਆਂ ਹਨ। ਕਾਂਗਰਸ ਕਹਿ ਰਹੀ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਅਵਾਜ਼ ਦਬਾਉਣਾ ਚਾਹੁੰਦੀ ਹੈ ਅਤੇ ਪੰਜਾਬ ‘ਚ ਅਮਨ ਸ਼ਾਂਤੀ ਕਾਇਮ ਨਾ ਰੱਖ ਕੇ ਵਿਰੋਧੀਆਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ।
ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਵੀ ਕਾਂਗਰਸ ਦੇ ਖਿਲਾਫ ਪ੍ਰਦਰਸ਼ਨ ਕੀਤਾ ਅਤੇ ਬਾਜਵਾ ਉੱਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਪ੍ਰਤਾਪ ਬਾਜਵਾ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਿਹਾ ਸੀ ਕਿ ਉਨ੍ਹਾਂ ਦੇ ਅੱਤਵਾਦੀਆਂ ਨਾ ਲਿੰਕ ਹਨ। ਇਸੇ ਤਹਿਤ ਕਾਂਗਰਸ ਦਾ ਹੱਥ ਅੱਤਵਾਦੀਆਂ ਦੇ ਨਾਲ ਬੈਨਰ ਫੜ ਕੇ AAP ਨੇ ਚੰਡੀਗੜ੍ਹ ਵਿਖੇ ਹੀ ਪ੍ਰਦਰਸ਼ਨ ਕੀਤਾ।