ਸਾਬਕਾ DGP ਦਾ ਘਰ ਵੜ ਕੇ ਕੀਤਾ ਕਤਲ

ਵੀਓਪੀ ਬਿਊਰੋ – ਕਰਨਾਟਕ ਦੇ ਸਾਬਕਾ ਡੀਜੀਪੀ ਓਮ ਪ੍ਰਕਾਸ਼, ਜੋ ਕਿ 1981 ਬੈਚ ਦੇ ਆਈਪੀਐੱਸ ਅਧਿਕਾਰੀ ਸਨ, ਦਾ ਬੰਗਲੁਰੂ ਵਿੱਚ ਉਨ੍ਹਾਂ ਦੇ ਘਰ ਵਿੱਚ ਕਤਲ ਕਰ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ ਵਿੱਚ ਇਸ ਘਟਨਾ ਵਿੱਚ ਇੱਕ ਨਜ਼ਦੀਕੀ ਪਰਿਵਾਰਕ ਮੈਂਬਰ ਦੇ ਸ਼ਾਮਲ ਹੋਣ ਦਾ ਸ਼ੱਕ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਤੁਹਾਨੂੰ ਦੱਸ ਦੇਈਏ ਕਿ 68 ਸਾਲਾ ਓਮ ਪ੍ਰਕਾਸ਼ ਮੂਲ ਰੂਪ ਵਿੱਚ ਬਿਹਾਰ ਦੇ ਚੰਪਾਰਨ ਦੇ ਰਹਿਣ ਵਾਲੇ ਸਨ। ਉਨ੍ਹਾਂ ਨੂੰ 1 ਮਾਰਚ 2015 ਨੂੰ ਪੁਲਿਸ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਸੀ। ਉਹ ਪਹਿਲਾਂ ਕਰਨਾਟਕ ਹੋਮ ਗਾਰਡਜ਼ ਅਤੇ ਫਾਇਰ ਬ੍ਰਿਗੇਡ ਦੇ ਡਾਇਰੈਕਟਰ ਜਨਰਲ ਸਨ ਅਤੇ 2015 ਤੋਂ 2017 ਤੱਕ ਰਾਜ ਦੇ ਪੁਲਿਸ ਡਾਇਰੈਕਟਰ ਜਨਰਲ ਵੀ ਰਹੇ।