ਪਤਨੀ ਨੂੰ ਗੁਰੂ ਘਰ ਮੱਥਾ ਟੇਕਣ ਭੇਜਿਆ, ਪਿੱਛੋਂ ਵਪਾਰੀ ਨੇ ਮਾਰੀ ਖੁਦ ਨੂੰ ਗੋਲੀ
ਮੋਗਾ (ਵੀਓਪੀ ਬਿਊਰੋ) ਮੋਗਾ ਦੇ ਗਰੀਨ ਫੀਲਡ ਕਲੋਨੀ ਦੇ ਰਹਿਣ ਵਾਲੇ ਇੱਕ ਕੇਬਲ ਕਾਰੋਬਾਰੀ ਨੇ ਆਪਣੇ-ਆਪ ਨੂੰ ਅੱਜ ਤਕਰੀਬਨ ਲਗਭਗ 2 ਵਜੇ ਆਪਣੀ ਲਾਇਸੰਸੀ ਦੋਨਾਲੀ ਨਾਲ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਜਗਜੀਤ ਸਿੰਘ 58 ਸਾਲ ਪਿਛਲੇ 25 ਸਾਲਾਂ ਤੋਂ ਕੇਬਲ ਦਾ ਕੰਮ ਕਰ ਰਿਹਾ ਸੀ ਅਤੇ ਉਸ ਵੱਲੋਂ ਅੱਜ ਆਪਣੀ ਪਤਨੀ ਨੂੰ ਗੁਰੂ ਘਰ ਮੱਥਾ ਟੇਕਣ ਭੇਜਿਆ ਅਤੇ ਉਸ ਤੋਂ ਬਾਅਦ ਘਰ ਵਿੱਚ ਹੀ ਉੱਪਰ ਜਾ ਕੇ ਆਪਣੇ ਆਪ ਨੂੰ ਗੋਲੀ ਮਾਰ ਲਈ।
ਜਦੋਂ ਉਹ ਦੋ ਘੰਟਿਆਂ ਤੱਕ ਕੰਮ ‘ਤੇ ਨਾ ਆਇਆ ਤਾਂ ਉਸ ਦੇ ਮੁੰਡਿਆਂ ਨੇ ਆ ਕੇ ਦੇਖਿਆ ਤਾਂ ਉੱਥੇ ਉਸ ਨੂੰ ਗੋਲੀ ਵੱਜੀ ਹੋਈ ਸੀ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਉਸ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਹ ਵੀ ਦੱਸਣਾ ਬਣਦਾ ਹੈ ਕਿ ਉਸਦੇ ਦੋ ਬੇਟੇ ਹਨ ਜਿਹੜੇ ਕਿ ਵਿਦੇਸ਼ ਵਿੱਚ ਸੈਟਲ ਹਨ।







