ਹਲਕਾ ਪੱਟੀ ‘ਚ ਦਿਨ ਚੜ੍ਹਦਿਆਂ ਗੋਲੀਆਂ ਮਾਰ ਕੇ ਕਤਲ

ਹਲਕਾ ਪੱਟੀ ‘ਚ ਦਿਨ ਚੜ੍ਹਦਿਆਂ ਹੀ ਗੋਲੀਆਂ ਮਾਰ ਕੇ ਕਤਲ

ਵੀਓਪੀ ਬਿਊਰੋ- ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਦੁਬਲੀ ਵਿਚ ਅੱਜ ਦਿਨ ਚੜ੍ਹਦੇ ਸਾਰ ਹੀ ਕਤਲ ਦੀ ਵਾਰਦਾਤ ਸਾਹਮਣੇ ਆਈ ਹੈ। ਜਸਵੰਤ ਸਿੰਘ ਨਾਂ ਦੇ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਮਿਲੀ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਜਸਵੰਤ ਸਿੰਘ ਜੋ ਪਿੰਡ ਵਿਚ ਹੀ ਖਾਦ ਦਵਾਈਆਂ ਦੀ ਦੁਕਾਨ ਕਰਦਾ ਹੈ, ਜਦ ਅੱਜ ਸਵੇਰੇ ਉਹ ਆਪਣੀ ਦੁਕਾਨ ਖੋਲ੍ਹਣ ਲੱਗਾ ਤਾਂ ਕੁਝ ਵਿਅਕਤੀਆਂ ਵਲੋਂ ਉਸ ਉਪਰ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਕਾਰਨ ਜਸਵੰਤ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ।

ਪਿੰਡ ਵਾਸੀਆਂ ਨੇ ਦੱਸਿਆ ਕਿ ਕੁਝ ਲੋਕਾਂ ਵਲੋਂ ਇਸ ਕੋਲੋ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ, ਘਟਨਾ ਦੀ ਜਾਣਕਾਰੀ ਮਿਲਿਆ ਹੀ ਥਾਣਾ ਸਦਰ ਪੱਟੀ ਦੀ ਪੁਲੀਸ ਮੌਕੇ ਤੇ ਪੁੱਜੀ ਜਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!