ਮਾਮੂਲੀ ਤਕਰਾਰ ‘ਚ ਮਾਰ’ਤਾ ਮਾਂ ਦਾ ਜਵਾਨ ਪੁੱਤ
ਤਰਨਤਾਰਨ (ਵੀਓਪੀ ਬਿਊਰੋ) ਤਰਨਤਾਰਨ ਦੇ ਪਿੰਡ ਭਲਾਈਪੁਰ ਡੋਗਰਾਂ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਮਾਮੂਲੀ ਤਕਰਾਰ ਤੋਂ ਬਾਅਦ ਇੱਕ ਨੌਜਵਾਨ ਦਾ ਬੇਰਹਿਮੀ ਦੇ ਨਾਲ ਕਿਰਚਾਂ ਮਾਰ-ਮਾਰ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਤੋਂ ਬਾਅਦ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਫਿਲਹਾਲ ਲਈ ਪੁਲਿਸ ਨੇ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮੁਲਜ਼ਮ ਮੌਕੇ ਤੋਂ ਫਰਾਰ ਹਨ ਅਤੇ ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।

ਜਾਣਕਾਰੀ ਮੁਤਾਬਕ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਭਲਾਈਪੁਰ ਡੋਗਰਾਂ ‘ਚ ਮਾਮੂਲੀ ਤਕਰਾਰ ਨੂੰ ਲੈ ਕੇ ਕਿਰਚਾ ਮਾਰ ਮਾਰ ਕੇ ਨੌਜਵਾਨ ਲੜਕੇ ਦਾ ਕਤਲ ਕਰ ਦਿੱਤਾ ਗਿਆ ਹੈ। ਉੱਥੇ ਹੀ ਪਰਿਵਾਰ ਵੱਲੋਂ ਇਨਸਾਫ ਲੈਣ ਲਈ ਪ੍ਰਸ਼ਾਸਨ ਦਾ ਦਰਵਾਜ਼ਾ ਖੜਕਾਇਆ ਗਿਆ ਹੈ।
ਇਸ ਮਾਮਲੇ ਸੰਬੰਧੀ ਪੀੜਿਤ ਪਰਿਵਾਰ ਦੇ ਬਸਨੀਕਾਂ ਨੇ ਉਕਤ ਕਤਲ ਕਰਨ ਵਾਲੇ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ, ਉੱਥੇ ਹੀ ਇਸ ਮਾਮਲੇ ਸੰਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਜਾਚ ਅਧਿਕਾਰੀ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਅਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।




