NEET ਪ੍ਰੀਖਿਆ ‘ਚ ਸਿੱਖ ਵਿਦਿਆਰਥੀਆਂ ਦੇ ਲੁਹਾਏ ਕੜੇ

NEET ਪ੍ਰੀਖਿਆ ‘ਚ ਸਿੱਖ ਵਿਦਿਆਰਥੀਆਂ ਦੇ ਲੁਹਾਏ ਕੜੇ

ਅੰਮ੍ਰਿਤਸਰ (ਵੀਓਪੀ ਬਿਊਰੋ) ਸਿੱਖੀ ਅਤੇ ਸਿੱਖਿਆ ਨੂੰ ਸਮਰਪਿਤ ਚੀਫ ਖਾਲਸਾ ਦੀਵਾਨ ਨੇ ਬੀਤੇ ਦਿਨ ਹੋਈ ਨੀਟ NEET ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਆਪਣੇ ਧਾਰਮਿਕ ਕਕਾਰ ਕੜੇ ਨੂੰ ਉਤਾਰਨ ਲਈ ਮਜਬੂਰ ਕਰਨ ਦੀਆਂ ਘਟਨਾਵਾਂ ‘ਤੇ ਗੰਭੀਰ ਰੋਸ ਜਤਾਇਆ ਹੈ।


ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ ਇੰਦਰਬੀਰ ਸਿੰਘ ਨਿੱਜਰ ਅਤੇ ਅਨਰੇਰੀ ਸਕੱਤਰ ਸ ਸਵਿੰਦਰ ਸਿੰਘ ਕੱਥੂ ਨੰਗਲ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਖਸ਼ਿਸ਼ ਕੜਾ ਸਿੱਖੀ ਦਾ ਅਟੂਟ ਅੰਗ ਹੈ, ਜਿਸਨੂੰ ਕਿਸੇ ਵੀ ਤਰੀਕੇ ਨਾਲ ਉਤਾਰਨ ਦੀ ਮਜਬੂਰੀ ਸਿੱਖਾਂ ਦੀ ਧਾਰਮਿਕ ਅਤੇ ਸੰਵਿਧਾਨਿਕ ਅਜ਼ਾਦੀ ਤੇ ਸਿੱਧਾ ਹਮਲਾ ਹੈ। ਨੀਟ ਜਾਂ ਹੋਰ ਮੁੱਖ ਪ੍ਰੀਖਿਆਵਾਂ ਦੌਰਾਨ ਵਿਦਿਆਰਥੀ ਆਪਣੇ ਸਿੱਖੀ ਦੀ ਪਹਿਚਾਨ ਧਾਰਮਿਕ ਚਿੰਨ੍ਹਾਂ ਤੋਂ ਵਾਂਝੇ ਨਹੀਂ ਕੀਤੇ ਜਾਣੇ ਚਾਹੀਦੇ ਹਨ। ਪ੍ਰੀਖਿਆ ਅਧਿਕਾਰੀਆਂ ਦਾ ਆਏ ਦਿਨ ਇਹ ਅਪਮਾਨਜਨਕ ਵਰਤਾਅ ਸਿੱਖ ਵਿਦਿਆਰਥੀਆਂ ਦੇ ਮਨੋਬਲ ਨੂੰ ਠੇਸ ਪਹੁੰਚਾ ਰਿਹਾ ਹੈ।


ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਨੇ ਸਿੱਖ ਭਾਈਚਾਰੇ ਵਿੱਚ ਗਹਿਰੀ ਚਿੰਤਾ ਪੈਦਾ ਕਰ ਦਿੱਤੀ ਹੈ।ਦੀਵਾਨ ਨੇ ਇਸ ਵਿਵਾਦਤ ਰਵੈਏ ’ਤੇ ਨਾਰਾਜ਼ਗੀ ਜਤਾਉਂਦੇ ਹੋਏ ਕੇਂਦਰੀ ਸਰਕਾਰ ਅਤੇ NTA (ਨੈਸ਼ਨਲ ਟੈਸਟਿੰਗ ਏਜੰਸੀ) ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰੀਖਿਆ ਨੀਤੀਆਂ ਵਿੱਚ ਤੁਰੰਤ ਤਬਦੀਲੀ ਕਰਕੇ ਸਿੱਖ ਵਿਦਿਆਰਥੀਆਂ ਦੀ ਧਾਰਮਿਕ ਆਜ਼ਾਦੀ ਦੀ ਪੂਰੀ ਰਖਿਆ ਯਕੀਨੀ ਬਣਾਉਣ।


ਇਸ ਮੌਕੇ ਦੀਵਾਨ ਦੇ ਪ੍ਰਧਾਨ ਡਾ ਇੰਦਰਬੀਰ ਸਿੰਘ ਨਿੱਜਰ. ਮੀਤ ਪ੍ਰਧਾਨ ਸ੍ਰ.ਸੰਤੋਖ ਸਿੰਘ ਸੇਠੀ, ਮੀਤ ਪ੍ਰਧਾਨ ਸ੍ਰ.ਜਗਜੀਤ ਸਿੰਘ, ਸਥਾਨਕ ਪ੍ਰਧਾਨ ਸ੍ਰ.ਕੁਲਜੀਤ ਸਿੰਘ ਸਾਹਨੀ, ਆਨਰੇਰੀ ਸਕੱਤਰ ਸ੍ਰ.ਸਵਿੰਦਰ ਸਿੰਘ ਕੱਥੂਨੰਗਲ, ਆਨਰੇਰੀ ਸਕੱਤਰ ਸ੍ਰ.ਰਮਨੀਕ ਸਿੰਘ, ਐਡੀ.ਆਨਰੇਰੀ ਸਕੱਤਰ ਸ੍ਰ.ਸੁਖਜਿੰਦਰ ਸਿੰਘ ਪ੍ਰਿੰਸ, ਐਡੀ.ਆਨਰੇਰੀ ਸਕੱਤਰ ਸ੍ਰ.ਜਸਪਾਲ ਸਿੰਘ ਢਿੱਲੋਂ ਨੇ ਸਹਿਮਤੀ ਪ੍ਰਗਟ ਕੀਤੀ ਕਿ ਵਿਸ਼ਵ ਭਰ ਦੇ ਸਿੱਖਾਂ ਨੂੰ ਸਿੱਖੀ ਦੀ ਆਨ ਅਤੇ ਸ਼ਾਨ ਕਾਇਮ ਰੱਖਣ ਲਈ ਇਸ ਦੇ ਵਿਰੋਧ ਵਿਚ ਅੱਗੇ ਆਉਣਾ ਚਾਹੀਦਾ ਹੈ।

error: Content is protected !!