ਕੁੜੀਆਂ ਨਾਲ ਛੇੜਛਾੜ ਤੋਂ ਰੋਕਿਆ ਤਾਂ ਉਲਟਾ ਪੂਰਾ ਟੱਬਰ ਕੁੱਟਣ ਆ ਗਏ

ਕੁੜੀਆਂ ਨਾਲ ਛੇੜਛਾੜ ਤੋਂ ਰੋਕਿਆ ਤਾਂ ਘਰ ਆ ਕੇ ਕੀਤੀ ਗੁੰਡਾਗਰਦੀ

ਅੰਮ੍ਰਿਤਸਰ (ਵੀਓਪੀ ਬਿਊਰੋ). Punjab, amritsar, news ਅੰਮ੍ਰਿਤਸਰ ਦੇ ਅਜਨਾਲਾ ਦੇ ਪਿੰਡ ਧਾਰੀਵਾਲ ਕਲੇਰ ‘ਚ ਕੁਝ ਬਦਮਾਸ਼ਾਂ ਦੇ ਵੱਲੋਂ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਇਲਾਕਾ ਵਾਸੀਆਂ ਦੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਬਦਮਾਸ਼ ਧਾਰਮਿਕ ਸਥਾਨ ‘ਤੇ ਜਾਂਦੀਆਂ ਕੁੜੀਆਂ ਦੇ ਨਾਲ ਛੇੜਛਾੜ ਕਰ ਰਹੇ ਸਨ, ਇਸ ਦੌਰਾਨ ਜਦ ਉਨ੍ਹਾਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਲਟਾ ਉਨ੍ਹਾਂ ਨੇ ਪੀੜਤਾਂ ਦੇ ਘਰ ਹਮਲਾ ਕਰ ਦਿੱਤਾ।

ਜਾਣਕਾਰੀ ਦੇ ਮੁਤਾਬਕ ਅਜਨਾਲਾ ਦੇ ਪਿੰਡ ਧਾਰੀਵਾਲ ਕਲੇਰ ਵਿੱਚ ਉਸ ਵੇਲੇ ਸ਼ਰੇਆਮ ਗੁੰਡਾਗਰਦੀ ਦਾ ਨੰਗਾ ਨਾਸ਼ ਦੇਖਣ ਨੂੰ ਮਿਲਿਆ ਜਦੋਂ ਚਰਚ ਜਾਂਦੀਆਂ ਲੜਕੀਆਂ ਨੂੰ ਕੁਝ ਵਿਅਕਤੀ ਪਰੇਸ਼ਾਨ ਕਰਦੇ ਸੀ, ਜਿਸ ਦੇ ਚਲਦੇ ਜਦੋਂ ਉਹਨਾਂ ਨੌਜਵਾਨਾਂ ਨੂੰ ਰੋਕਿਆ ਗਿਆ ਤਾਂ ਉਹਨਾਂ ਵੱਲੋਂ ਘਰ ਵਿੱਚ ਦਾਖਲ ਹੋ ਕੇ ਬੁਰੀ ਤਰ੍ਹਾਂ ਨਾਲ ਭੰਨਤੋੜ ਕਰਕੇ ਸਾਰਾ ਘਰ ਤਹਿਸ ਨਹਿਸ ਕਰ ਦਿੱਤਾ ਜਿਸ ਤੋਂ ਬਾਅਦ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਕਾਰਵਾਈ ਕਰਦੇ ਹੋਏ 12 ਲੋਕਾਂ ਤੇ ਮਾਮਲਾ ਦਰਜ ਕੀਤਾ ਅਤੇ 6 ਲੋਕਾਂ ਨੂੰ ਗ੍ਰਿਫਤਾਰ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਿਤ ਪਰਿਵਾਰ ਨੇ ਦੱਸਿਆ ਕਿ ਉਹਨਾਂ ਦੀਆਂ ਲੜਕੀਆਂ ਚਰਚ ਵਿੱਚ ਜਾਂਦੀਆਂ ਸੀ ਜਿੱਥੇ ਇਹ ਲੋਕ ਉਹਨਾਂ ਨੂੰ ਪਰੇਸ਼ਾਨ ਕਰਦੇ ਸੀ ਜਦੋਂ ਉਹਨਾਂ ਨੂੰ ਇਸ ਸਬੰਧੀ ਰੋਕਿਆ ਅਤੇ ਪੰਚਾਇਤ ਵਿੱਚ ਵੀ ਇਸ ਸਬੰਧੀ ਉਹਨਾਂ ਨੂੰ ਰੋਕਿਆ ਗਿਆ ਤਾਂ ਹੁਣ ਉਹਨਾਂ ਲੋਕਾਂ ਵੱਲੋਂ ਘਰ ਵਿੱਚ ਦਾਖਲ ਹੋ ਕੇ ਬੁਰੀ ਤਰ੍ਹਾਂ ਦੇ ਨਾਲ ਭੰਨਤੋੜ ਕੀਤੀ ਗਈ ਹੈ ਉਹਨਾਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਹਨਾਂ ਵਿਰੋਧ ਕਾਰਵਾਈ ਕਰਕੇ ਇਹਨਾਂ ਨੂੰ ਗ੍ਰਿਫਤਾਰ ਕੀਤਾ ਜਾਵੇ।

ਇਸ ਸਬੰਧੀ ਡੀਐਸਪੀ ਅਜਨਾਲਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਮਾਮਲੇ ‘ਤੇ ਤੁਰੰਤ ਕਾਰਵਾਈ ਕਰਦੇ ਹੋਏ 12 ਲੋਕਾਂ ਤੇ ਮਾਮਲਾ ਦਰਜ ਕੀਤਾ ਗਿਆ ਹੈ ਜਿਸ ਵਿੱਚ ਛੇ ਲੋਕਾਂ ਨੂੰ ਗ੍ਰਫਤਾਰ ਵੀ ਕਰ ਲਿਆ ਗਿਆ ਹੈ। ਉਹਨਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਜਿਸ ਨੇ ਵੀ ਗਲਤੀ ਕੀਤੀ ਹੈ ਉਸ ਨੂੰ ਸਜ਼ਾ ਦਿੱਤੀ ਜਾਵੇਗੀ।

error: Content is protected !!