ਬਾਰਡਰ ਏਰੀਏ ਦੇ ਗੁਰੂ ਘਰਾਂ ‘ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਸੁਰੱਖਿਅਤ ਸਥਾਨਾਂ ‘ਤੇ ਲਿਜਾਣਾ ਸ਼ੁਰੂ

ਬਾਰਡਰ ਏਰੀਏ ਦੇ ਗੁਰੂ ਘਰਾਂ ‘ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਸੁਰੱਖਿਅਤ ਸਥਾਨਾਂ ‘ਤੇ ਲਿਜਾਣਾ ਸ਼ੁਰੂ

ਅੰਮ੍ਰਿਤਸਰ (ਵੀਓਪੀ ਬਿਊਰੋ) ਸ਼੍ਰੋਮਣੀ ਕਮੇਟੀ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ ਕਿ ਬਾਰਡਰ ਏਰੀਏ ਦੇ ਨਾਲ ਲੱਗਦੇ ਗੁਰਦੁਆਰੇ ਸਾਹਿਬਾਨਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਸੁਰੱਖਿਆ ਜਗਾ ਦੇ ਉੱਤੇ ਲਿਜਾਇਆ ਜਾਵੇ। ਇਸੇ ਦੇ ਚਲਦਿਆਂ ਜਿਲੇ ਗੁਰਦਾਸਪੁਰ ਅੰਦਰ ਬਾਰਡਰ ਦੇ ਗੁਰਦੁਆਰਾ ਸਾਹਿਬਾਨਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਮਹਾਰਾਜ ਜੀ ਦੇ ਸਰੂਪਾਂ ਨੂੰ ਸ਼੍ਰੋਮਣੀ ਕਮੇਟੀ ਦੇ ਅਧੀਨ ਗੁਰਦੁਆਰੇ ਸਾਹਿਬਾਨਾਂ ਦੇ ਵਿੱਚ ਸ਼ਿਫਟ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ।

ਜ਼ਿਲੇ ਗੁਰਦਾਸਪੁਰ ਦੇ ਬਾਰਡਰ ਏਰੀਆ ਦਰਾਂਗਲਾ ਅਤੇ ਗਾਲੜੀ ਦੇ ਨਜ਼ਦੀਕ ਗੁਰਦੁਆਰੇ ਸਾਹਿਬਾਨਾਂ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸਤਿਕਾਰ ਸਹਿਤ ਸਤਿਕਾਰ ਸਹਿਤ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਵਿਖੇ ਲਿਆਂਦੇ ਜਾਣਗੇ।

ਪਾਕਿਸਤਾਨ ਨੇ ਬੀਤੀ ਦੇਰ ਰਾਤ ਭਾਰਤ ਉੱਤੇ ਹਮਲਾ ਕਰ ਦਿੱਤਾ ਸੀ। ਪਾਕਿਸਤਾਨ ਨੇ ਪਠਾਨਕੋਟ ਏਅਰ ਬੇਸ ਨੂੰ ਨਿਸ਼ਾਨਾ ਬਣਾਉਂਦੇ ਹੋਏ ਡਰੋਨ ਜਰੀਏ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ।ਜਿਸ ਨੂੰ ਭਾਰਤ ਦੇ ਡਿਫੈਂਸ ਸਿਸਟਮ ਨੇ ਨਾਕਾਮ ਕਰ ਦਿੱਤਾ ਹੈ, ਇਸ ਦੇ ਨਾਲ ਹੀ ਪਾਕਿਸਤਾਨ ਨੇ ਰਾਜਸਥਾਨ ਦੇ ਸਰੱਦੀ ਇਲਾਕੇ ਤੇ ਜੰਮੂ ਦੇ ਇਲਾਕਿਆਂ ਵਿੱਚ ਵੀ ਧਮਾਕੇ ਕੀਤੇ ਨੇ।

error: Content is protected !!