ਪੰਜਾਬ ਸਰਕਾਰ ਨੇ ਰੱਦ ਕੀਤੀਆਂ ਕਰਮਚਾਰੀਆਂ ਦੀਆਂ ਛੁੱਟੀਆਂ, ਹਰ ਸਮੇਂ ਹਾਜ਼ਰ ਰਹਿਣ ਦੇ ਆਦੇਸ਼

ਪੰਜਾਬ ਸਰਕਾਰ ਨੇ ਰੱਦ ਕੀਤੀਆਂ ਕਰਮਚਾਰੀਆਂ ਦੀਆਂ ਛੁੱਟੀਆਂ, ਹਰ ਸਮੇਂ ਹਾਜ਼ਰ ਰਹਿਣ ਦੇ ਆਦੇਸ਼

ਵੀਓਪੀ ਬਿਊਰੋ- ਭਾਰਤ ਤੇ ਪਾਕਿਸਤਾਨ ਦੇ ਵਿਚਾਲੇ ਜੰਗ ਵਾਲਾ ਮਾਹੌਲ ਪੈਦਾ ਹੋਇਆ ਹੈ। ਇਸੇ ਨੂੰ ਲੈ ਕੇ ਆਮ ਲੋਕਾਂ ਵਿੱਚ ਵੀ ਸਹਿਮ ਦਾ ਮਾਹੌਲ ਹੈ। ਕੇਂਦਰ ਸਰਕਾਰ ਅਤੇ ਭਾਰਤੀ ਫੌਜ ਪਾਕਿਸਤਾਨ ਨੂੰ ਕਰਾਰਾ ਜਵਾਬ ਦੇ ਰਹੀ ਹੈ। ਇਸੇ ਨੂੰ ਲੈ ਕੇ ਕੇਂਦਰ ਸਰਕਾਰ ਲਗਾਤਾਰ ਮੀਟਿੰਗਾਂ ਕਰ ਕੇ ਵੀ ਤਣਾਅ ਵਾਲੀ ਸਥਿਤੀ ‘ਤੇ ਨਜ਼ਰ ਬਣਾਏ ਹੋਏ ਹਨ।

ਦੂਜੇ ਪਾਸੇ ਪੰਜਾਬ ਸਰਕਾਰ ਵੀ ਭਾਰਤ-ਪਾਕਿਸਤਾਨ ਵਿਚਾਲੇ ਵਧੇ ਜੰਗ ਵਾਲੇ ਮਾਹੌਲ ਨੂੰ ਲੈ ਕੇ ਲਗਾਤਾਰ ਮੀਟਿੰਗਾਂ ਕਰ ਰਹੀ ਹੈ ਅਤੇ ਕੇਂਦਰ ਸਰਕਾਰ ਅਤੇ ਭਾਰਤੀ ਫੌਜ ਦਾ ਹਰ ਹਿਲੇ ਸਾਥ ਦੇ ਰਹੀ ਹੈ। ਪੰਜਾਬ ਇਸ ਸਮੇਂ ਹਾਟ ਸਪਾਟ ‘ਤੇ ਹੈ ਅਤੇ ਪਾਕਿਸਤਾਨ ਦੇ ਨਿਸ਼ਾਨੇ ‘ਤੇ ਪੰਜਾਬ ਦੇ ਕਈ ਵੱਡੇ ਸ਼ਹਿਰ ਹਨ।

ਉੱਥੇ ਹੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੇ ਵੀ ਤਿਆਰੀ ਕਰ ਲਈ ਹੈ ਅਤੇ ਸਰਕਾਰੀ ਮੁਲਾਜ਼ਮਾਂ ਤੇ ਡਾਕਟਰਾਂ ਦੀਆਂ ਛੁੱਟੀਆਂ ਰੱਦ ਕਰ ਕੇ ਹਰ ਸਮੇਂ ਆਪਣੇ ਸਟੇਸ਼ਨਾਂ ‘ਤੇ ਹਾਜ਼ਰ ਰਹਿਣ ਦੇ ਆਦੇਸ਼ ਦਿੱਤੇ ਹੋਏ ਹਨ। ਇਸੇ ਦੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅਫਵਾਹਾਂ ‘ਤੇ ਯਕੀਨ ਨਾ ਕੀਤਾ ਜਾਵੇ।

error: Content is protected !!