ਅੱਜ ਮੀਂਹ ਦੁਆ ਸਕਦੈ ਗਰਮੀ ਤੋਂ ਰਾਹਤ, ਪੰਜਾਬ ਦੇ ਇਨ੍ਹਾਂ ਹਿੱਸਿਆਂ ‘ਚ ਪੈ ਸਕਦੈ ਮੀਂਹ

ਅੱਜ ਮੀਂਹ ਦੁਆ ਸਕਦੈ ਗਰਮੀ ਤੋਂ ਰਾਹਤ, ਪੰਜਾਬ ਦੇ ਇਨ੍ਹਾਂ ਹਿੱਸਿਆਂ ‘ਚ ਪੈ ਸਕਦੈ ਮੀਂਹ

ਜਲੰਧਰ (ਵੀਓਪੀ ਬਿਊਰੋ) ਪੰਜਾਬ ਵਿੱਚ ਕਈ ਦਿਨਾਂ ਤੋਂ ਤਪਦੀ ਗਰਮੀ ਪੈ ਰਹੀ ਹੈ। ਇਸ ਦੌਰਾਨ ਦੇਰ ਰਾਤ ਤੇ ਤੜਕਸਾਰ ਮੋਹਾਲੀ ਚੰਡੀਗੜ੍ਹ ਵੱਲ ਮੀਂਹ ਪਿਆ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਥੋੜੀ ਰਾਹਤ ਵੀ ਮਿਲੀ ਹੈ। ਅੱਜ ਪੰਜਾਬ ਵਿੱਚ ਗਰਮੀ ਤੋਂ ਰਾਹਤ ਮਿਲਦੀ ਜਾਪ ਰਹੀ ਹੈ।

ਮੌਸਮ ਵਿਭਾਗ ਅਨੁਸਾਰ ਕੱਲ੍ਹ ਸ਼ਾਮ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਉੱਪਰ ਦਰਜ ਕੀਤਾ ਗਿਆ। ਹਾਲਾਂਕਿ, ਪਿਛਲੇ 24 ਘੰਟਿਆਂ ਵਿੱਚ 1 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ, ਪਰ ਤਾਪਮਾਨ ਅਜੇ ਵੀ ਆਮ ਨਾਲੋਂ 1.8 ਡਿਗਰੀ ਸੈਲਸੀਅਸ ਵੱਧ ਹੈ।

ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 45.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਮੌਸਮ ਵਿਭਾਗ ਅਨੁਸਾਰ ਅੱਜ ਤੋਂ ਸੂਬੇ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।

ਅੱਜ ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਨਵਾਂਸ਼ਹਿਰ ਅਤੇ ਪਟਿਆਲਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੀਂਹ ਦੀ ਚੇਤਾਵਨੀ ਵੀ ਦਿੱਤੀ ਗਈ ਹੈ।

error: Content is protected !!