ਭਾਰਤ ਨੇ ਦੁਨੀਆ ਸਾਹਮਣੇ ਖੋਲੀ ਪਾਕਿਸਤਾਨ ਦੀ ਪੋਲ, ਕਿਹਾ-ਅੱਤਵਾਦ ਨੂੰ ਜਨਮ ਦੇ ਕੇ ਪਾਲਦਾ

ਭਾਰਤ ਨੇ ਦੁਨੀਆ ਸਾਹਮਣੇ ਖੋਲੀ ਪਾਕਿਸਤਾਨ ਦੀ ਪੋਲ, ਕਿਹਾ-ਅੱਤਵਾਦ ਨੂੰ ਜਨਮ ਦੇ ਕੇ ਪਾਲਦਾ

 

ਦਿੱਲੀ (ਵੀਓਪੀ ਬਿਊਰੋ) ਭਾਰਤ ਪਾਕਿਸਤਾਨ ਵਿਚਾਲੇ ਕਾਫੀ ਦਿਨਾਂ ਤੋਂ ਮਾਹੌਲ ਤਣਾਅ ਪੂਰਨ ਰਿਹਾ ਸੀ। ਪਿਛਲੀ 22 ਅਪ੍ਰੈਲ ਨੂੰ ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਵਿੱਚ 26 ਲੋਕ ਮਾਰੇ ਗਏ ਸਨ। ਇਸ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਵੀ ਸਥਿਤ ਅੱਤਵਾਦੀ ਟਿਕਾਣੇ ‘ਤੇ ਸਰਜੀਕਲ ਸਟਰਾਈਕ ਕੀਤੀ ਸੀ। ਇਸ ਤੋਂ ਬਾਅਦ ਪਾਕਿਸਤਾਨ ਨੇ ਭਾਰਤ ‘ਤੇ ਹਮਲਾ ਕਰ ਦਿੱਤਾ ਅਤੇ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਕਿ ਭਾਰਤੀ ਫੌਜ ਨੇ ਨਾਕਾਮ ਕਰ ਦਿੱਤਾ। ਹੁਣ ਭਾਰਤ ਨੇ ਪਾਕਿਸਤਾਨ ਦੀ ਪੋਲ ਅੰਤਰਰਾਸ਼ਟਰੀ ਮੰਚ ‘ਤੇ ਵੀ ਖੋਲੀ ਹੈ।

ਭਾਰਤੀ ਡਿਪਲੋਮੈਟ ਅਨੁਪਮਾ ਸਿੰਘ ਨੇ ਬੁੱਧਵਾਰ ਨੂੰ ਵਿਸ਼ਵ ਸਿਹਤ ਸੰਗਠਨ ਦੀ ਮੀਟਿੰਗ ਵਿੱਚ ਅੱਤਵਾਦ ‘ਤੇ ਪਾਕਿਸਤਾਨ ਦੇ ਪ੍ਰਚਾਰ ਦਾ ਪਰਦਾਫਾਸ਼ ਕੀਤਾ। ਅਨੁਪਮਾ ਸਿੰਘ ਨੇ ਕਿਹਾ ਕਿ ਪਾਕਿਸਤਾਨ ਅੱਤਵਾਦ ਦਾ ਕੇਂਦਰ ਹੈ ਅਤੇ ਉਸਨੂੰ ਪੀੜਤ ਹੋਣ ਦਾ ਦਿਖਾਵਾ ਕਰਨ ਦਾ ਕੋਈ ਹੱਕ ਨਹੀਂ ਹੈ। ਪਾਕਿਸਤਾਨ ਅੱਤਵਾਦ ਨੂੰ ਜਨਮ ਦਿੰਦਾ ਹੈ ਅਤੇ ਇਸਨੂੰ ਪਾਲਦਾ ਹੈ ਅਤੇ ਦੁਨੀਆ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦਾ ਹੈ।

ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਸਿਖਲਾਈ ਪ੍ਰਾਪਤ ਅੱਤਵਾਦੀ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 26 ਸੈਲਾਨੀਆਂ ਦੀ ਹੱਤਿਆ ਵਿੱਚ ਸ਼ਾਮਲ ਸਨ। ਇਨ੍ਹਾਂ ਅੱਤਵਾਦੀਆਂ ਨੇ ਲੋਕਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਦੇ ਸਾਹਮਣੇ ਗੋਲੀ ਮਾਰ ਦਿੱਤੀ। ਆਪ੍ਰੇਸ਼ਨ ਸਿੰਦੂਰ ਬਾਰੇ ਅਨੁਪਮਾ ਸਿੰਘ ਨੇ ਕਿਹਾ ਕਿ ਭਾਰਤ ਨੇ ਪੂਰੀ ਸ਼ੁੱਧਤਾ ਅਤੇ ਧਿਆਨ ਨਾਲ ਸਿਰਫ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ।

ਪਾਕਿਸਤਾਨ ਸਿੰਧੂ ਜਲ ਸੰਧੀ ਬਾਰੇ ਵੀ ਗਲਤ ਬਿਆਨਬਾਜ਼ੀ ਕਰ ਰਿਹਾ ਹੈ। ਇਹ ਸਰਹੱਦ ਪਾਰ ਅੱਤਵਾਦ ਨੂੰ ਉਤਸ਼ਾਹਿਤ ਕਰਕੇ ਹਰ ਸਮਝੌਤੇ ਦੀ ਲਗਾਤਾਰ ਉਲੰਘਣਾ ਕਰ ਰਿਹਾ ਹੈ।

error: Content is protected !!