ਪੰਜਾਬ ਦੀ ਸਿਆਸਤ ਦਾ ਵੱਡਾ ਨਾਂਅ ਸਨ ਢੀਂਡਸਾ, ਕੱਲ ਹੋਵੇਗਾ ਸਸਕਾਰ

ਪੰਜਾਬ ਦੀ ਸਿਆਸਤ ਦਾ ਵੱਡਾ ਨਾਂਅ ਸਨ ਢੀਂਡਸਾ, ਕੱਲ ਹੋਵੇਗਾ ਸਸਕਾਰ

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੀ ਸਿਆਸਤ ਵਿੱਚ ਆਪਣੀ ਵੱਖਰੀ ਪਛਾਣ ਰੱਖਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁਖਦੇਵ ਸਿੰਘ ਢੀਂਡਸਾ (89) ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ ਫੋਰਟਿਸ ਹਸਪਤਾਲ ਵਿੱਚ ਆਖ਼ਰੀ ਸਾਹ ਲਏ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਢੀਂਡਸਾ ਆਪਣੇ ਪਿੱਛੇ ਆਪਣੀ ਪਤਨੀ, ਇੱਕ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ।


ਸੁਖਦੇਵ ਸਿੰਘ ਢੀਂਡਸਾ ਨੂੰ 27 ਮਈ 2025 ਨੂੰ ਫੋਰਟਿਸ ਹਸਪਤਾਲ, ਮੋਹਾਲੀ ਵਿੱਚ ਗੰਭੀਰ ਹਾਲਤ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਹਸਪਤਾਲ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਉਨ੍ਹਾਂ ਨੂੰ ਨਮੂਨੀਆ ਅਤੇ ਦਿਲ ਦੀਆਂ ਗੁੰਝਲਦਾਰ ਸਮੱਸਿਆਵਾਂ ਸਨ, ਜੋ ਕਿ ਉਮਰ ਨਾਲ ਸਬੰਧਤ ਬਿਮਾਰੀਆਂ ਕਾਰਨ ਵਧ ਗਈਆਂ ਹਨ।


ਅੱਜ ਲਗਭਗ 11 ਵਜੇ ਉਨ੍ਹਾਂ ਦੀ ਦੇਹ ਨੂੰ ਫੋਰਟਿਸ ਹਸਪਤਾਲ ਤੋਂ ਸੈਕਟਰ-2, ਚੰਡੀਗੜ੍ਹ ਸਥਿਤ ਉਨ੍ਹਾਂ ਦੇ ਘਰ ਲਿਆਂਦਾ ਗਿਆ, ਜਿੱਥੇ ਲੋਕ ਉਨ੍ਹਾਂ ਨੂੰ ਆਖ਼ਰੀ ਵਾਰ ਦਰਸ਼ਨ ਕਰ ਰਹੇ ਹਨ। ਫਿਰ ਭਲਕੇ 30 ਮਈ ਨੂੰ ਉਨ੍ਹਾਂ ਦੇ ਜੱਦੀ ਉਭਾਵਾਲ ਜ਼ਿਲ੍ਹਾ ਸੰਗਰੂਰ ਵਿਖੇ ਕਰੀਬ 3 ਵਜੇ ਅੰਤਿਮ ਸਸਕਾਰ ਕੀਤਾ ਜਾਵੇਗਾ।


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਹੋਰ ਆਗੂਆਂ ਨੇ ਢੀਂਡਸਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ।

error: Content is protected !!