ਪਟਿਆਲਾ ਨੇੜੇ ਸੜਕ ਹਾਦਸਾ, 3 ਦੀ ਮੌਤ, 4 ਲੋਕ ਹਸਪਤਾਲ ਦਾਖਲ 

ਪਟਿਆਲਾ ਨੇੜੇ ਸੜਕ ਹਾਦਸਾ, 3 ਦੀ ਮੌਤ, 4 ਲੋਕ ਹਸਪਤਾਲ ਦਾਖਲ

ਵੀਓਪੀ ਬਿਊਰੋ- ਪਟਿਆਲਾ ਦੇ ਬਹਾਦਰਗੜ੍ਹ ਕੋਲ ਵੱਡਾ ਸੜਕ ਹਾਦਸਾ ਵਾਪਰਿਆ ਹੈ, ਜਿਸ ਦੇ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਮਰਨ ਵਾਲੇ ਤਿੰਨੇ ਲੋਕ ਇੱਕ ਹੀ ਪਰਿਵਾਰ ਦੇ ਦੱਸੇ ਜਾ ਰਹੇ ਹਨ। ਉਸਹਾਦਸੇ ਵਿੱਚ 4 ਗੰਭੀਰ ਰੂਪ ਦੇ ਵਿੱਚ ਜ਼ਖਮੀ ਹਨ।ਜਿਨਾਂ ਨੂੰ ਕਿ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਹੈ।

ਜਾਣਕਾਰੀ ਮੁਤਾਬਕ ਪਟਿਆਲਾ ਦੇ ਬਹਾਦਰਗੜ੍ਹ ਦੇ ਕੋਲ ਹੋਏ ਸੜਕ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਜ਼ਖਮੀ ਹਾਲਾਤ ਦੇ ਵਿੱਚ ਨਵਨੀਤ ਕੌਰ, ਮਹਿਕ, ਸੁਖਚੈਨ ਸਿੰਘ ਤੇ ਅਮਨਦੀਪ ਸਿੰਘ ਨੂੰਵਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਜ਼ੇਰੇ ਇਲਾਜ ਦਾਖਲ ਕਰਵਾਇਆ ਗਿਆ ਹੈ।

ਹਾਦਸੇ ਵਿੱਚ ਮ੍ਰਿਤਕਾਂ ਦੀ ਪਹਿਚਾਨ ਪਵਨ ਕੁਮਾਰ, ਕੁਸਮ ਲਤਾ ਤੇ ਸਿਧਾਂਤ ਬੱਬਰ ਵਜੋ ਹੋਈ ਹੈ, ਜੋ ਕਿ ਜੋ ਕਿ ਡੱਬਵਾਲੀ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

ਬਹਾਦਰਗੜ੍ਹ ਚੌਂਕ ਇੰਚਾਰਜ ਹਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੜਕ ਹਾਦਸੇ ਦੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਚਾਰ ਵਿਅਕਤੀ ਜ਼ੇਰੇ ਇਲਾਜ ਹਨ।

ਪੁਲਿਸ ਪਾਰਟੀ ਵੱਲੋਂ ਮੌਕੇ ਦੀ ਜਾਂਚ ਕੀਤੀ ਜਾ ਰਹੀ ਹੈ ਜੋ ਵੀ ਕਾਨੂੰਨੀ ਕਾਰਵਾਈ ਬਣਦੀ ਹੋਵੇਗੀ ਅਮਲ ਦੇ ਵਿੱਚ ਲਿਆਂਦੀ ਜਾਵੇਗੀ।

error: Content is protected !!