ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਅੱਜ, ਪ੍ਰਸ਼ੰਸਕ ਮਾਯੂਸ

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਅੱਜ, ਪ੍ਰਸ਼ੰਸਕ ਮਾਯੂਸ

ਮਾਨਸਾ (ਵੀਓਪੀ ਬਿਊਰੋ) Sidhu moosewala, Punjab 29 ਮਈ 2022 ਨੂੰ ਸਿੱਧੂ ਮੂਸੇਵਾਲੇ ਦਾ ਮਾਨਸਾ ਦੇ ਪਿੰਡ ਜਵਾਹਰ ਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੰਜਾਬੀ ਮਿਊਜਿਕ ਇਤਿਹਾਸ ਵਿੱਚ ਇਹ ਦਿਨ ਇੱਕ ਕਾਲੇ ਦਿਨ ਵਜੋਂ ਜਾਣਿਆ ਜਾਂਦਾ ਹੈ। ਸਿੱਧੂ ਮੂਸੇ ਵਾਲੇ ਦੀ ਬਹੁਤ ਵੱਡੀ ਫੈਨ ਫੋਲੋਇੰਗ ਸੀ, ਇਸ ਕਤਲ ਤੋਂ ਬਾਅਦ ਪੰਜਾਬ ਵਿੱਚ ਅਜਿਹਾ ਮਾਤਮ ਛਾਇਆ ਕੀ ਲੋਕਾਂ ਦੇ ਹੋਸ਼ ਹੀ ਗੁੰਮ ਹੋ ਗਏ।

ਅੱਜ ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਹੈ ਅਤੇ ਉਨ੍ਹਾਂ ਦੀ ਮਾਨਸਾ ਦੇ ਮੂਸਾ ‘ਚ ਰਿਹਾਇਸ਼ ‘ਤੇ ਸਮਾਗਮ ਕਰਵਾਇਆ ਜਾਵੇਗਾ। ਇਸ ਦੌਰਾਨ ਉਹਨਾਂ ਦੇ ਘਰਦਿਆਂ ਨੇ ਵੀ ਪੋਸਟ ਪਾ ਕੇ ਦੁੱਖ ਜਾਹਰ ਕੀਤਾ ਇਸ ਤੋਂ ਇਲਾਵਾ ਉਹਨਾਂ ਦੇ ਪ੍ਰਸ਼ੰਸਕ ਵੀ ਇਸ ਕਾਲੇ ਦਿਨ ਨੂੰ ਦੁੱਖ ਜਾਹਿਰ ਕਰਕੇ ਮਨਾ ਰਹੇ ਨੇ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਵੀ ਅੱਠ ਗਾਣੇ ਰਿਲੀਜ਼ ਹੋ ਚੁੱਕੇ ਹਨ ਅਤੇ ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਉਹਨਾਂ ਦੇ ਹੋਰ ਵੀ ਗਾਣੇ ਆਉਣਗੇ ਅਤੇ ਉਹਨਾਂ ਦੀ ਇੱਕ ਐਲਬਮ ਬੀਤ ਰਿਲੀਜ਼ ਹੋਵੇਗੀ ਜੋ ਦਰਸ਼ਕਾਂ ਦੇ ਸਾਹਮਣੇ ਜਲਦੀ ਹੀ ਪੇਸ਼ ਕੀਤੀ ਜਾਵੇਗੀ।

 ਸਿੱਧੂ ਮੂਸੇਵਾਲਾ ਪੰਜਾਬੀ ਇੰਡਸਟਰੀ ਦਾ ਇੱਕ ਬਹੁਤ ਹੀ ਵੱਡਾ ਨਾਂ ਸੀ ਜਿਸ ਨੇ ਅੰਤਰਰਾਸ਼ਟਰੀ ਮੰਚ ਤੱਕ ਆਪਣਾ ਨਾਂ ਬਣਾਇਆ ਦੱਸਿਆ ਜਾਂਦਾ ਹੈ ਕਿ ਸਿੱਧੂ ਮੂਸੇਵਾਲੇ ਦਾ ਕਤਲ ਲਾਰਸ ਬਿਸ਼ਨੋਈ ਗੈਂਗ ਨੇ ਕੀਤਾ ਸੀ ਇਸ ਮਾਮਲੇ ਵਿੱਚ ਕੇਸ ਵੀ ਚੱਲ ਰਿਹਾ ਤੇ ਕਈ ਲੋਕਾਂ ਦੀ ਗ੍ਰਿਫਤਾਰੀ ਵੀ ਹੋ ਚੁੱਕੀ ਹੈ ਪਰ ਮਾਮਲੇ ਦੀ ਅਸਲ ਸੱਚਾਈ ਕੀ ਸੀ ਇਹ ਅਜੇ ਤੱਕ ਵੀ ਪਤਾ ਨਹੀਂ ਲੱਗ ਸਕੀ।

error: Content is protected !!