ਹਾਈਵੇ ਵਾਲੀ ਜ਼ਮੀਨ ਕਿਸਾਨਾਂ ਨੇ ਪ੍ਰਸ਼ਾਸਨ ਕੋਲੋਂ ਛੁਡਵਾਈ, ਟਰੈਕਟਰ ਲਿਆ ਕੇ ਵਾਹ’ਤਾ
ਗੁਰਦਾਸਪੁਰ (ਵੀਓਪੀ ਬਿਊਰੋ) ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਭਿੱਟੇਵੱਡ ਵਿਖੇ ਮਾਹੌਲ ਗਰਮਾ ਗਿਆ। ਦਰਅਸਲ ਇੱਥੇ ਕਿਸਾਨ ਅਤੇ ਪ੍ਰਸ਼ਾਸਨ ਆਹਮੋ-ਸਾਹਮਣੇ ਆ ਗਿਆ। ਇਹ ਸਾਰਾ ਮਾਮਲਾ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਜੁੜਿਆ ਹੋਇਆ ਸੀ।

ਬੀਤੇ ਦਿਨੀ ਪ੍ਰਸ਼ਾਸਨ ਵੱਲੋਂ ਭਾਰਤ ਮਾਲਾ ਪ੍ਰੋਜੈਕਟ ਅਧੀਨ ਨੈਸ਼ਨਲ ਹਾਈਵੇ ਦੀ ਉਸਾਰੀ ਲਈ ਕਿਸਾਨਾਂ ਦੀ ਜ਼ਮੀਨ ਦੇ ਉੱਤੇ ਕਬਜ਼ਾ ਕੀਤਾ ਗਿਆ ਸੀ, ਜਿਸ ਨੂੰ ਕਿ ਕਿਸਾਨਾਂ ਵੱਲੋਂ ਵਾਪਸ ਲੈ ਲਿਆ ਗਿਆ। ਅੱਜ ਕਿਸਾਨਾਂ ਵੱਲੋਂ ਵੱਡਾ ਇਕੱਠ ਕਰਕੇ ਆਪਣੀਆਂ ਜ਼ਮੀਨਾਂ ਦੇ ਉੱਤੇ ਮੁੜ ਕਬਜ਼ਾ ਬਹਾਲ ਕਰ ਲਿਆ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਗਏ ਕਬਜ਼ੇ ਨੂੰ ਟਰੈਕਟਰਾਂ ਦੇ ਨਾਲ ਵਾਹ ਦਿੱਤਾ ਗਿਆ।
ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂਆਂ ਨੇ ਦੱਸਿਆ ਕਿ ਬਿਨਾ ਮੁਆਵਜ਼ਾ ਦਿੱਤੇ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਲੋਂ ਪਿੰਡ ਭਿੱਟੇਵੱਡ ਵਿਖੇ ਕਿਸਾਨਾਂ ਦੀ ਜਮੀਨ ਦੇ ਉੱਪਰ ਧੱਕੇ ਦੇ ਨਾਲ ਕਬਜ਼ਾ ਕੀਤਾ ਗਿਆ ਸੀ ਅਤੇ ਪ੍ਰਸ਼ਾਸਨ ਵੱਲੋਂ ਹਾਈਵੇ ਬਣਾਉਣ ਦੇ ਲਈ ਜੋ ਵੱਡੇ-ਵੱਡੇ ਟੋਏ ਪਾਏ ਗਏ ਸਨ ਅੱਜ ਉਹਨਾਂ ਨੂੰ ਪੂਰ ਦਿੱਤਾ ਗਿਆ ਹੈ। ਕਿਸਾਨਾਂ ਨੇ ਮੁੜ ਆਪਣਾ ਕਬਜ਼ਾ ਬਹਾਲ ਕਰ ਲਿਆ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਜਿਹਨਾਂ ਚਿਰ ਉਹਨਾਂ ਨੂੰ ਜ਼ਮੀਨਾਂ ਦਾ ਵਾਜਿਬ ਮੁੱਲ ਨਹੀਂ ਮਿਲਦਾ, ਉਹ ਆਪਣੀਆਂ ਜ਼ਮੀਨਾਂ ਤੇ ਕਬਜ਼ਾ ਨਹੀਂ ਹੋਣ ਦੇਣਗੇ ਅਤੇ ਜੇਕਰ ਪ੍ਰਸ਼ਾਸਨ ਫਿਰ ਉਹਨ ਦੀ ਜ਼ਮੀਨ ਤੇ ਕਬਜ਼ਾ ਕਰਨ ਆਇਆ ਤਾਂ ਉਹ ਪ੍ਰਸ਼ਾਸਨ ਦਾ ਪੂਰਾ ਵਿਰੋਧ ਕਰਨਗੇ ਪਰ ਆਪਣੀਆਂ ਜ਼ਮੀਨਾਂ ‘ਤੇ ਕਬਜ਼ਾ ਨਹੀਂ ਹੋਣ ਦੇਣਗੇ।




