ਜ਼ਮੀਨੀ ਝਗੜੇ ਪਿੱਛੇ ਗੋਲ਼ੀ ਮਾਰ ਕੇ ਮਾਰ’ਤਾ 25 ਸਾਲ ਦਾ ਜਵਾਨ ਪੁੱਤ

ਜ਼ਮੀਨੀ ਝਗੜੇ ਪਿੱਛੇ ਗੋਲ਼ੀ ਮਾਰ ਕੇ ਮਾਰ’ਤਾ 25 ਸਾਲ ਦਾ ਜਵਾਨ ਪੁੱਤ

ਫਿਰੋਜ਼ਪੁਰ (ਵੀਓਪੀ ਬਿਊਰੋ) ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਗੋਲੀਬਾਰੀ ਵਿੱਚ ਬੀਤੀ ਦੇਰ ਰਾਤ ਫਿਰੋਜ਼ਪੁਰ ਦੇ ਪਿੰਡ ਅਲਫੂਕੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਇਸ ਗੋਲੀਬਾਰੀ ਵਿੱਚ 25 ਸਾਲਾ ਨੌਜਵਾਨ ਗੁਰਵਿੰਦਰ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਗੋਲੀਬਾਰੀ ਵਿੱਚ ਜ਼ਖਮੀ ਨੌਜਵਾਨ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿਸ ਤੋਂ ਬਾਅਦ ਉਸਦੀ ਹਾਲਤ ਨਾਜ਼ੁਕ ਹੋਣ ਕਾਰਨ ਉਸਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਹਲਕਾ ਗੁਰੂ ਹਰਸਹਾਏ ਦੇ ਪਿੰਡ ਅਲਫੂ ਕੇ ਤੋਂ ਵੱਡੀ ਖਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਪਿੰਡ ਅਲਫੂ ਕੇ ਵਿਖੇ ਜ਼ਮੀਨੀ ਰੌਲਾ ਚੱਲ ਰਿਹਾ ਸੀ ਕਿ ਦੇਰ ਰਾਤ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਲੜਾਈ ਹੋਈ ਅਤੇ ਗੋਲੀਆਂ ਵੀ ਚੱਲੀਆਂ ਸਨ।

ਇਸ ਲੜਾਈ ਝਗੜੇ ਦੌਰਾਨ ਇੱਕ ਨੌਜਵਾਨ ਨੂੰ ਗੋਲੀ ਲੱਗਦੀ ਹੈ, ਜਿਸ ਨਾਲ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਫਿਰੋਜ਼ਪੁਰ ਦੇ ਨਿੱਜੀ ਹਸਪਤਾਲ ਲੈ ਕੇ ਜਾਇਆ ਗਿਆ ਜਿਥੇ ਉਸਦੀ ਹਾਲਤ ਨਾਜ਼ੁਕ ਦੇਖਦਿਆਂ ਹੋਇਆਂ ਉਸਨੂੰ ਲੁਧਿਆਣਾ ਵਿਖੇ ਰੈਫਰ ਕਰ ਦਿੱਤਾ ਗਿਆ ਕਿ ਰਸਤੇ ਦੇ ਵਿੱਚ ਉਸ ਦੀ ਮੌਤ ਹੋ ਗਈ

ਮ੍ਰਿਤਕ ਨੌਜਵਾਨ ਦੀ ਪਹਿਚਾਨ ਗਗਨਜੋਤ ਵਾਸੀ ਪੋਜੋ ਕੇ ਦੱਸਿਆ ਜਾ ਰਿਹਾ। ਫਿਲਹਾਲ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਿਸ ਇਸ ਮਾਮਲੇ ਦੀ ਡੁੰਘਾਈ ਨਾਲ ਜਾਂਚ ਪੜਤਾਲ ਕਰਕੇ ਕਾਰਵਾਈ ਕਰ ਰਹੀ ਹੈ।

error: Content is protected !!