Skip to content
Monday, June 2, 2025
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2025
June
1
ਅੱਜ ਤੋਂ ਪੰਜਾਬ ‘ਚ ਝੋਨੇ ਦੀ ਲੁਆਈ, ਸਰਕਾਰ ਦੇਵੇਗੀ ਪੂਰੇ 8 ਘੰਟੇ ਬਿਜਲੀ
jalandhar
Latest News
National
Punjab
ਅੱਜ ਤੋਂ ਪੰਜਾਬ ‘ਚ ਝੋਨੇ ਦੀ ਲੁਆਈ, ਸਰਕਾਰ ਦੇਵੇਗੀ ਪੂਰੇ 8 ਘੰਟੇ ਬਿਜਲੀ
June 1, 2025
VOP TV
ਅੱਜ ਤੋਂ ਪੰਜਾਬ ‘ਚ ਝੋਨੇ ਦੀ ਲੁਆਈ, ਸਰਕਾਰ ਦੇਵੇਗੀ ਪੂਰੇ 8 ਘੰਟੇ ਬਿਜਲੀ
ਜਲੰਧਰ (ਵੀਓਪੀ ਬਿਊਰੋ) ਪੰਜਾਬ ਵਿੱਚ ਅੱਜ (1 ਜੂਨ) ਐਤਵਾਰ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ ਗਈ ਹੈ। ਇਸ ਵਾਰ ਪੰਜਾਬ ਵਿੱਚ ਝੋਨੇ ਦੀ ਲੁਆਈ ਪਿਛਲੇ ਵਰ੍ਹੇ ਨਾਲੋਂ 10 ਦਿਨ ਪਹਿਲਾਂ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਲਈ ਕਿਸਾਨਾਂ ਨੇ ਵੀ ਲੋੜੀਂਦੇ ਪ੍ਰਬੰਧ ਕਰ ਲਏ ਹਨ। ਹਾਲਾਂਕਿ ਸੂਬੇ ’ਚ ਝੋਨੇ ਦੀ ਸਿੱਧੀ ਬਿਜਾਈ ਦਾ ਅਮਲ 15 ਮਈ ਤੋਂ ਸ਼ੁਰੂ ਹੋ ਚੁੱਕਿਆ ਹੈ, ਜੋ 31 ਜੁਲਾਈ ਤੱਕ ਚੱਲੇਗਾ। ਪੰਜਾਬ ’ਚ ਪਿਛਲੇ ਵਰ੍ਹੇ ਝੋਨੇ ਦੀ ਲੁਆਈ 11 ਜੂਨ ਤੋਂ ਸ਼ੁਰੂ ਹੋਈ ਸੀ।
ਸੂਬਾ ਸਰਕਾਰ ਨੇ ਝੋਨੇ ਦੀ ਲੁਆਈ ਲਈ ਪੰਜਾਬ ਨੂੰ ਤਿੰਨ ਜ਼ੋਨਾਂ ਵਿੱਚ ਵੰਡਿਆ ਹੈ ਤੇ ਇਸ ਦੀ ਸ਼ੁਰੂਆਤ ਸਰਹੱਦੀ ਤੇ ਨਹਿਰੀ ਸਿੰਜਾਈ ਵਾਲੇ ਖੇਤਰਾਂ ਤੋਂ ਕੀਤੀ ਜਾਵੇਗੀ। ਇਸ ਲਈ 1 ਜੂਨ ਨੂੰ ਸਭ ਤੋਂ ਪਹਿਲਾਂ ਕੌਮਾਂਤਰੀ ਸਰਹੱਦ ਦੇ ਨਾਲ ਲੱਗਦੇ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ’ਚ ਝੋਨੇ ਦੀ ਲੁਆਈ ਸ਼ੁਰੂ ਹੋਵੇਗੀ। ਇਸ ਮਗਰੋਂ 5 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਅੰਮ੍ਰਿਤਸਰ, ਰੂਪਨਗਰ, ਐੱਸਏਐੱਸ ਨਗਰ (ਮੁਹਾਲੀ), ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ ਜਦਕਿ ਆਖਰ ਵਿੱਚ ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ 9 ਜੂਨ ਤੋਂ ਲੁਆਈ ਆਰੰਭ ਹੋਵੇਗੀ।
ਬਿਜਲੀ ਵਿਭਾਗ ਨੇ ਪੰਜਾਬ ਵਿੱਚ ਝੋਨੇ ਦੀ ਲੁਆਈ ਦੌਰਾਨ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਦੇਣ ਦਾ ਫ਼ੈਸਲਾ ਕੀਤਾ ਹੈ ਤੇ ਲੋੜ ਪੈਣ ’ਤੇ ਸਮਾਂ ਵਧਾਇਆ ਵੀ ਜਾ ਸਕਦਾ ਹੈ। ਇਸ ਵਾਰ ਪੈ ਰਹੀ ਅਤਿ ਦੀ ਗਰਮੀ ਅਤੇ ਝੋਨੇ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਬਿਜਲੀ ਮੁਹੱਈਆ ਕਰਵਾਉਣਾ ਪਾਵਰਕੌਮ ਲਈ ਪਰਖ ਦੀ ਘੜੀ ਹੋਵੇਗੀ। ਸੂਬੇ ’ਚ ਅੱਜ ਦੁਪਹਿਰ ਸਮੇਂ ਬਿਜਲੀ ਦੀ ਮੰਗ 11 ਹਜ਼ਾਰ ਮੈਗਾਵਾਟ ਦੇ ਕਰੀਬ ਦਰਜ ਕੀਤੀ ਗਈ ਹੈ, ਜੋ ਕਿ ਬਾਅਦ ਦੁਪਹਿਰ ਮੌਸਮ ’ਚ ਆਈ ਤਬਦੀਲੀ ਕਾਰਨ ਘਟ ਕੇ 7 ਤੋਂ 8 ਹਜ਼ਾਰ ਮੈਗਾਵਾਟ ਰਹਿ ਗਈ ਹੈ। ਹਾਲਾਂਕਿ ਅੱਜ ਪੰਜਾਬ ਵਿੱਚ ਸਥਿਤ ਤਿੰਨ ਸਰਕਾਰੀ ਤੇ ਦੋ ਨਿੱਜੀ ਥਰਮਲ ਪਲਾਂਟਾਂ ਦੇ ਸਾਰੇ 15 ਯੂਨਿਟ ਚੱਲ ਰਹੇ ਸਨ। ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਮੌਨਸੂਨ ਦੀ ਆਮਦ ਵੀ ਤੈਅ ਸਮੇਂ ਨਾਲੋਂ ਇਕ ਹਫ਼ਤਾ ਪਹਿਲਾਂ ਦੱਸੀ ਜਾ ਰਹੀ ਹੈ, ਜੋ ਕਿਸਾਨਾਂ ਲਈ ਲਾਹੇਵੰਦ ਹੋ ਸਕਦੀ ਹੈੈ। ਦੂਜੇ ਪਾਸੇ ਸੂਬਾ ਸਰਕਾਰ ਵੱਲੋਂ ਝੋਨੇ ਦੀ ਲੁਆਈ ਦੌਰਾਨ ਕਿਸਾਨਾਂ ਨੂੰ ਜ਼ਮੀਨੀ ਪਾਣੀ ਦੀ ਥਾਂ ਵੱਧ ਤੋਂ ਵੱਧ ਨਹਿਰੀ ਪਾਣੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।
ਪੰਜਾਬ ਬਿਜਲੀ ਵਿਭਾਗ ਵੱਲੋਂ ਅਤਿ ਦੀ ਗਰਮੀ ਪੈਣ ਅਤੇ ਝੋਨੇ ਦੀ ਲੁਆਈ ਦੌਰਾਨ ਬਿਜਲੀ ਦੀ ਰਿਕਾਰਡ ਮੰਗ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਸੂਬਾ ਸਰਕਾਰ ਨੂੰ ਝੋਨੇ ਦੀ ਲੁਆਈ ਦੌਰਾਨ ਪੰਜਾਬ ’ਚ ਪਿਛਲੇ ਵਰ੍ਹੇ ਨਾਲੋਂ ਬਿਜਲੀ ਦੀ ਮੰਗ ਵਧਣ ਦੀ ਉਮੀਦ ਹੈ, ਜਿਸ ਲਈ ਬਿਜਲੀ ਵਿਭਾਗ ਨੇ ‘ਪੀਕ ਟਾਈਮ’ ਦੌਰਾਨ 17 ਹਜ਼ਾਰ ਮੈਗਾਵਾਟ ਤੱਕ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਬਿਜਲੀ ਸਪਲਾਈ ’ਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਿਜਲੀ ਪਲਾਂਟਾਂ ਕੋਲ ਲਗਪਗ ਇੱਕ ਮਹੀਨੇ ਦਾ ਕੋਲਾ ਭੰਡਾਰ ਮੌਜੂਦ ਹੈ।
Post navigation
ਥਾਈਲੈਂਡ ਦੀ ਕੁਈਨ ਬਣੀ ਮਿਸ ਵਰਲਡ, ਭਾਰਤ ਦੀ ਨੰਦਿਨੀ ਟਾਪ-20 ‘ਚ
MP ਪ੍ਰਿਆ ਨਾਲ ਹੋ ਰਿਹਾ ਕ੍ਰਿਕਟਰ ਰਿੰਕੂ ਸਿੰਘ ਦਾ ਵਿਆਹ, ਇੰਝ ਸ਼ੁਰੂ ਹੋਈ ਸੀ ਗੱਲਬਾਤ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us