Skip to content
Thursday, June 5, 2025
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2025
June
3
ਸ੍ਰੀ ਦਰਬਾਰ ਸਾਹਿਬ ਨੇੜੇ ਵਾਪਰੀ ਬੇਅਦਬੀ ਦੀ ਘਟਨਾ, ਸੰਗਤ ਨੇ ਮੁਲਜ਼ਮ ਨੂੰ ਕੀਤਾ ਕਾਬੂ
Crime
Latest News
National
Punjab
ਸ੍ਰੀ ਦਰਬਾਰ ਸਾਹਿਬ ਨੇੜੇ ਵਾਪਰੀ ਬੇਅਦਬੀ ਦੀ ਘਟਨਾ, ਸੰਗਤ ਨੇ ਮੁਲਜ਼ਮ ਨੂੰ ਕੀਤਾ ਕਾਬੂ
June 3, 2025
VOP TV
ਸ੍ਰੀ ਦਰਬਾਰ ਸਾਹਿਬ ਨੇੜੇ ਵਾਪਰੀ ਬੇਅਦਬੀ ਦੀ ਘਟਨਾ, ਸੰਗਤ ਨੇ ਮੁਲਜ਼ਮ ਨੂੰ ਕੀਤਾ ਕਾਬੂ
ਅੰਮ੍ਰਿਤਸਰ (ਵੀਓਪੀ ਬਿਊਰੋ) ਅੰਮ੍ਰਿਤਸਰ ‘ਚ ਬੇਅਦਬੀ ਦੀ ਘਟਨਾ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਸ੍ਰੀ ਹਰਿਮੰਦਰ ਸਾਹਿਬ ਨੇੜੇ ਵਾਪਰੀ, ਇੱਕ ਵਿਅਕਤੀ ਨੇ ਗੁਟਕਾ ਸਾਹਿਬ ਪਾੜ ਦਿੱਤਾ ਅਤੇ ਉਸਦੀ ਬੇਅਦਬੀ ਕੀਤੀ। ਹਾਲਾਂਕਿ, ਬੇਅਦਬੀ ਕਰਨ ਵਾਲੇ ਮੁਲਜ਼ਮ ਨੂੰ ਮੌਕੇ ‘ਤੇ ਹੀ ਫੜ ਲਿਆ ਗਿਆ ਅਤੇ ਲੋਕਾਂ ਨੇ ਉਸਦੀ ਬੁਰੀ ਤਰ੍ਹਾਂ ਕੁੱਟਮਾਰ ਵੀ ਕੀਤੀ।
ਇਸ ਤੋਂ ਬਾਅਦ, ਦੋਸ਼ੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਵਾਲੇ ਕਰ ਦਿੱਤਾ ਗਿਆ। ਦੋਸ਼ੀ ਦਾ ਨਾਮ ਗੁਰਪ੍ਰੀਤ ਸਿੰਘ ਹੈ ਅਤੇ ਉਹ ਦਰਬਾਰ ਸਾਹਿਬ ਦੇ ਨੇੜੇ ਰਹਿੰਦਾ ਹੈ। ਇਸ ਸਮੇਂ, ਦੋਸ਼ੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਅਤੇ ਉਸਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਾਣਕਾਰੀ ਅਨੁਸਾਰ, ਦੇਰ ਰਾਤ ਦੋਸ਼ੀ ਸ਼੍ਰੀ ਗੁਰੂ ਅਰਜਨ ਨਿਵਾਸ ਸਰਾਏ ਨੇੜੇ ਪਹੁੰਚਿਆ ਅਤੇ ਆਪਣੇ ਹੱਥ ਵਿੱਚ ਫੜੇ ਹੋਏ ਗੁਟਕਾ ਸਾਹਿਬ ਨੂੰ ਪਾੜਨਾ ਅਤੇ ਸੁੱਟਣਾ ਸ਼ੁਰੂ ਕਰ ਦਿੱਤਾ। ਇਹ ਦੇਖ ਕੇ ਆਲੇ-ਦੁਆਲੇ ਦੇ ਲੋਕਾਂ ਨੇ ਤੁਰੰਤ ਦੋਸ਼ੀ ਨੂੰ ਫੜ ਲਿਆ ਅਤੇ ਗੁਟਕਾ ਸਾਹਿਬ ਵੀ ਇਕੱਠਾ ਕਰਕੇ ਸ਼੍ਰੋਮਣੀ ਕਮੇਟੀ ਨੂੰ ਸੌਂਪ ਦਿੱਤਾ ਗਿਆ। ਫਿਲਹਾਲ, ਪੁਲਿਸ ਜਾਂਚ ਕਰ ਰਹੀ ਹੈ ਕਿ ਦੋਸ਼ੀ ਨੇ ਅਜਿਹਾ ਕਿਉਂ ਕੀਤਾ ਅਤੇ ਇਸਦੇ ਪਿੱਛੇ ਕੀ ਕਾਰਨ ਸੀ।
ਇਸ ਦੌਰਾਨ ਮੁਲਜ਼ਮ ਦੇ ਪਰਿਵਾਰ ਜਾ ਕਹਿਣਾ ਹੈ ਕਿ ਉਨ੍ਹਾਂ ਦਾ ਪੁੱਤਰ ਦਿਮਾਗੀ ਤੌਰ ‘ਤੇ ਪਰੇਸ਼ਾਨ ਰਹਿੰਦਾ ਹੈ। ਆਪਣੇ ਸੁਭਾਅ ਦੇ ਕਾਰਨ ਮੁਲਜ਼ਮ ਪਰਿਵਾਰ ਦੇ ਵੀ ਕਈ ਮੈਂਬਰਾਂ ਦੇ ਨਾਲ ਝਗੜਾ ਕਰਦਾ ਰਹਿੰਦਾ ਸੀ।
Post navigation
ਤਰਨਤਾਰਨ ‘ਚ ਪਾਕਿਸਤਾਨੀ ਜਾਸੂਸ ਆਇਆ ਪੁਲਿਸ ਦੇ ਅੜਿੱਕੇ
ਇੱਕੋ ਸਮੇਂ ਜੇਲ ‘ਚੋਂ ਫਰਾਰ ਹੋਏ 216 ਕੈਦੀ, ਪੁਲਿਸ ਪ੍ਰਸ਼ਾਸਨ ਨੂੰ ਪੈ ਗਈਆਂ ਭਾਜੜਾਂ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us