ਜੂਨ ’84 ਘੱਲੂਘਾਰਾ ਦਿਵਸ; ਸ੍ਰੀ ਅਕਾਲ ਤਖਤ ਸਾਹਿਬ ‘ਤੇ ਹੋਈ ਅਰਦਾਸ

ਜੂਨ ’84 ਘੱਲੂਘਾਰਾ ਦਿਵਸ; ਸ੍ਰੀ ਅਕਾਲ ਤਖਤ ਸਾਹਿਬ ‘ਤੇ ਹੋਈ ਅਰਦਾਸ

ਅੰਮ੍ਰਿਤਸਰ (ਵੀਓਪੀ ਬਿਊਰੋ) ਸ੍ਰੀ ਅਕਾਲ ਤਖਤ ਸਾਹਿਬ ‘ਤੇ ਅੱਜ 6 ਜੂਨ ਨੂੰ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ‘ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਅਰਦਾਸ ਕੀਤੀ ਗਈ। ਇਸ ਦੌਰਾਨ ਹੋਰ ਵੀ ਸਿੱਖ ਜੱਥੇਬੰਦੀਆਂ ਦੇ ਆਗੂ ਪਹੁੰਚੇ ਹੋਏ ਸਨ।

ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਅੰਮ੍ਰਿਤਸਰ ਵਿੱਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਇਸ ਮੌਕੇ ‘ਤੇ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਣ ਲਈ ਪ੍ਰਸ਼ਾਸਨ ਨੇ 7000 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੂੰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਤਾਇਨਾਤ ਕੀਤਾ ਹੈ।

ਘੱਲੂਘਾਰਾ ਦਿਵਸ ਹਰ ਸਾਲ 6 ਜੂਨ ਨੂੰ 1984 ਵਿੱਚ ਹੋਏ ਆਪਰੇਸ਼ਨ ਬਲੂ ਸਟਾਰ ਦੌਰਾਨ ਸ਼ਹੀਦ ਹੋਏ ਸਿੱਖਾਂ ਦੀ ਯਾਦ ‘ਚ ਮਨਾਇਆ ਜਾਂਦਾ ਹੈ। ਇਹ ਦਿਨ ਸਿੱਖ ਕੌਮ ਲਈ ਗਹਿਰੀ ਭਾਵਨਾਤਮਕ ਅਹਿਮੀਅਤ ਰੱਖਦਾ ਹੈ। ਹਰ ਸਾਲ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਸ਼੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖਤ ਸਾਹਿਬ ਵਿਖੇ ਹਾਜ਼ਰੀ ਭਰਦੀਆਂ ਹਨ।

error: Content is protected !!