Skip to content
Tuesday, June 10, 2025
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2025
June
10
ਗੁਰਦਾਸ ਮਾਨ ਨੂੰ ਸਦਮਾ, ਛੋਟੇ ਭਰਾ ਨੇ ਤੋੜਿਆ ਦਮ
jalandhar
Latest News
National
Punjab
ਗੁਰਦਾਸ ਮਾਨ ਨੂੰ ਸਦਮਾ, ਛੋਟੇ ਭਰਾ ਨੇ ਤੋੜਿਆ ਦਮ
June 10, 2025
VOP TV
ਗੁਰਦਾਸ ਮਾਨ ਨੂੰ ਸਦਮਾ, ਛੋਟੇ ਭਰਾ ਨੇ ਤੋੜਿਆ ਦਮ
ਵੀਓਪੀ ਬਿਊਰੋ – ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਨੂੰ ਡੂੰਘਾ ਸਦਮਾ ਲੱਗਾ ਹੈ। ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਸੋਮਵਾਰ ਸ਼ਾਮ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ। 68 ਸਾਲਾ ਗੁਰਪੰਥ ਮਾਨ ਗੁਰਦੇ ਦੀ ਬਿਮਾਰੀ ਤੋਂ ਪੀੜਤ ਸਨ।
ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ, ਜਿਸ ਤੋਂ ਬਾਅਦ ਸੋਮਵਾਰ ਨੂੰ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਅਤੇ ਉਨ੍ਹਾਂ ਨੂੰ ਤੁਰੰਤ ਫੋਰਟਿਸ ਹਸਪਤਾਲ ਲਿਆਂਦਾ ਗਿਆ।
ਇੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਗੁਰਪੰਥ ਦਾ ਅੰਤਿਮ ਸੰਸਕਾਰ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਕੀਤਾ ਜਾਵੇਗਾ। ਗੁਰਪੰਥ ਮਾਨ ਆਪਣੀ ਪਤਨੀ ਨਾਲ ਗਿੱਦੜਬਾਹਾ ਮੁਕਤਸਰ ਸਾਹਿਬ ਵਿੱਚ ਰਹਿੰਦੇ ਸਨ। ਉਨ੍ਹਾਂ ਦੀ ਮੌਤ ਨਾਲ ਪਰਿਵਾਰ ਅਤੇ ਸਥਾਨਕ ਭਾਈਚਾਰੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਗੁਰਦਾਸ ਮਾਨ ਦੇ ਤਿੰਨ ਭੈਣ-ਭਰਾ ਹਨ। ਗੁਰਪੰਥ ਮਾਨ ਦੀ ਮੌਤ ਕਾਰਨ ਪੰਜਾਬੀ ਸੰਗੀਤ ਅਤੇ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ।
Post navigation
ਹਨੀਮੂਨ ‘ਤੇ ਗਈ ਪਤਨੀ ਬਣੀ ਕਾਤਲ… ਪਤੀ ਦੀ ਮਿਲੀ ਲਾਸ਼
𝙼𝙿 ਚੰਨੀ ਨੇ ਕੱਸਿਆ 𝙲𝙼 ਮਾਨ ‘ਤੇ ਤੰਜ, ਕਿਹਾ- ਕਰਜ਼ਾ ਲੈ ਲੈ ਪੰਜਾਬ ਨੂੰ ਕਰ’ਤਾ ਨੰਗ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us