‘4 ਮਹੀਨੇ ਪਹਿਲਾਂ ਵਿਆਹੀ ਨੇ ਚਾੜ੍ਹ’ਤਾ ਚੰਨ, ਪੂਰੇ ਟੱਬਰ ਨੂੰ ਦਿੱਤੀ ਜ਼ਹਿਰ, ਸਿਰ ਦੇ ਸਾਈਂ ਦੀ ਹੋਈ ਮੌ+ਤ’
ਮੁਕਤਸਰ (ਵੀਓਪੀ ਬਿਊਰੋ) Punjab, muktsar, crime, murder, husband band wife poison death ajab gajab news ਜ਼ਿਲ੍ਹਾ ਮੁਕਤਸਰ ਦੇ ਪਿੰਡ ਗੁਰੂਸਰ ਤੋਂ ਇੱਕ ਬੇਹੱਦ ਹੀ ਜੱਗੋ-ਤੇਰਵਾਂ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਖਾਣਾ-ਖਾਣ ਤੋਂ ਬਾਅਦ ਸਾਰਾ ਪਰਿਵਾਰ ਬਿਮਾਰ ਪੈ ਗਿਆ। ਇਸ ਦੌਰਾਨ ਇੱਕ ਸ਼ਖਸ ਦੀ ਮੌਤ ਹੋ ਗਈ, ਜਿਸ ਦਾ ਕਿ 4 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਇਸ ਦੌਰਾਨ ਮ੍ਰਿਤਕ ਦੀ ਪਤਨੀ ‘ਤੇ ਜ਼ਹਿਰ ਦੇਣ ਦੇ ਵੀ ਇਲਜ਼ਾਮ ਲੱਗੇ ਹਨ, ਜਦਕਿ ਉਸ ਦੀ ਵੀ ਸਿਹਤ ਵਿਗੜੀ ਹੈ ਅਤੇ ਮ੍ਰਿਤਕ ਦੇ ਮਾਤਾ-ਪਿਤਾ ਦੀ ਹਾਲਤ ਤਾਂ ਕਾਫੀ ਗੰਭੀਰ ਬਣੀ ਹੋਈ ਹੈ। Punjab, muktsar, crime
ਜਾਣਕਾਰੀ ਮੁਤਾਬਕ ਪਿੰਡ ਗੁਰੂਸਰ ਦੇ ਇੱਖ ਪਰਿਵਾਰ ਦੇ ਚਾਰ ਮੈਂਬਰਾਂ ਦੀ ਕੱਲ ਦੇਰ ਰਾਤ ਦਾ ਖਾਣਾ ਖਾਣ ਤੋਂ ਬਾਅਦ ਹਾਲਤ ਖਰਾਬ ਹੋ ਗਈ। ਜਿਨ੍ਹਾਂ ਨੂੰ ਨਿੱਜੀ ਹਸਪਤਾਲ ਲਿਆਂਦਾ ਗਿਆ, ਜਿਸ ਦੌਰਾਨ ਪੁੱਤਰ ਦੀ ਮੌਤ ਅਤੇ ਮਾਤਾ ਪਿਤਾ ਦੀ ਹਾਲਤ ਗੰਭੀਰ ਦੇਖਦਿਆਂ ਪ੍ਰਾਈਵੇਟ ਹਸਪਤਾਲ ਭੇਜਿਆ ਗਿਆ। ਪੁਲਿਸ ਮੌਕੇ ‘ਤੇ ਜਾਂਚ ਕਰ ਰਹੀ ਹੈ। ਮ੍ਰਿਤਕ ਦਾ ਨਾਮ ਸ਼ਿਵਤਾਰ ਸਿੰਘ, ਜਦੋਂ ਕਿ ਪਿਤਾ ਸੁਰਜੀਤ ਸਿੰਘ ਤੇ ਮਾਤਾ ਜਸਵਿੰਦਰ ਕੋਰ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਦੋਂ ਕਿ ਮ੍ਰਿਤਕ ਦੀ ਪਤਨੀ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਪਰਿਵਾਰਿਕ ਮੈਬਰਾਂ ਨੇ ਦੱਸਿਆ ਕੀ ਪਰਿਵਾਰ ਵਲੋਂ ਰਾਤ ਦਾ ਖਾਣਾ ਖਾਣ ਤੋਂ ਬਾਅਦ ਤਬੀਅਤ ਖਰਾਬ ਹੋ ਗਈ, ਜਿਸ ਤੋਂ ਬਾਅਦ ਚਾਰਾਂ ਨੂੰ ਹਸਪਤਾਲ ਲਿਆਂਦਾ ਗਿਆ। ਜਿੱਥੇ ਸ਼ਿਵਤਾਰ ਦੀ ਹਾਲਤ ਗੰਭੀਰ ਹੋ ਗਈ ਅਤੇ ਉਸ ਨੂੰ ਬਠਿੰਡਾ ਰੈਫ਼ਰ ਕੀਤਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਦੋਂ ਕੀ ਮਾਤਾ ਪਿਤਾ ਦੀ ਹਾਲਤ ਗੰਭੀਰ ਬਣੀ ਹੋਈ ਹੈ ਜਦੋਂ ਕੀ ਸ਼ਿਵਤਾਰ ਦੀ ਪਤਨੀ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਜਿਥੇ ਪਰਿਵਾਰਿਕ ਮੈਬਰਾਂ ਨੇ ਸ਼ਿਵਤਾਰ ਦੀ ਪਤਨੀ ‘ਤੇ ਕਥਿਤ ਜ਼ਹਿਰੀਲੀ ਵਸਤੂ ਦੇਣ ਦੇ ਦੋਸ਼ ਲਾਏ ਗਏ ਹਨ। ਦੂਸਰੇ ਪਾਸੇ ਪੁਲਿਸ ਮ੍ਰਿਤਕ ਦੇ ਭਰਾ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਅੱਗੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। Punjab, muktsar, crime news husband wife