AIR INDIA ਦਾ ਜਹਾਜ਼ ਕਰੈਸ਼, 250 ਲੋਕ ਸਨ ਸਵਾਰ
ਵੀਓਪੀ ਬਿਊਰੋ- ਗੁਜਰਾਤ ਦੇ ਅਹਿਮਦਾਬਾਦ ਵਿੱਚ ਭਿਆਨਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਜਹਾਜ਼ ਕਰੈਸ਼ ਹੋ ਗਿਆ ਹੈ। ਮੇਘਾਨੀ ਨਗਰ ਦੇ ਰਿਹਾਇਸ਼ੀ ਇਲਾਕੇ ਵਿੱਚ ਹੋਏ ਜਹਾਜ਼ ਹਾਦਸੇ ਤੋਂ ਬਾਅਦ ਕਈ ਕਿਲੋਮੀਟਰ ਤੱਕ ਧੂੰਏਂ ਦੇ ਬੱਦਲ ਦਿਖਾਈ ਦੇ ਰਹੇ ਹਨ।
ਜਾਣਕਾਰੀ ਮੁਤਾਬਕ ਗੁਜਰਾਤ ਦੇ ਅਹਿਮਦਾਬਾਦ ਵਿੱਚ ਇੱਕ ਵੱਡਾ ਜਹਾਜ਼ ਹਾਦਸਾ ਵਾਪਰਿਆ ਹੈ। ਜਹਾਜ਼ ਇੱਕ ਰਿਹਾਇਸ਼ੀ ਇਲਾਕੇ ਵਿੱਚ ਹਾਦਸਾਗ੍ਰਸਤ ਹੋ ਗਿਆ ਹੈ। ਜਹਾਜ਼ ਮੇਘਾਨੀ ਨਗਰ ਇਲਾਕੇ ਵਿੱਚ ਹਾਦਸਾਗ੍ਰਸਤ ਹੋ ਗਿਆ ਹੈ।
ਹਵਾਈ ਅੱਡੇ ਵੱਲ ਜਾਣ ਵਾਲੀਆਂ ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ, ਜਹਾਜ਼ ਹਵਾਈ ਅੱਡੇ ਦੀ ਕੰਧ ਨਾਲ ਟਕਰਾਉਣ ਤੋਂ ਬਾਅਦ ਹਾਦਸਾਗ੍ਰਸਤ ਹੋ ਗਿਆ।
ਦੱਸਿਆ ਜਾ ਰਿਹਾ ਹੈ ਕਿ ਜਹਾਜ਼ ‘ਚ ਕਰੀਬ 250 ਲੋਕ ਸਵਾਰ ਸਨ।





