ਸੋਸ਼ਲ ਮੀਡੀਆ ‘ਤੇ ਮਸ਼ਹੂਰ ‘ਭਾਬੀ’ ਜਾ ਕ+ਤ+ਲ
ਵੀਓਪੀ ਬਿਊਰੋ – ਪੰਜਾਬ ਵਿੱਚ ਸੋਸ਼ਲ ਮੀਡੀਆ ‘ਤੇ ਮਸ਼ਹੂਰ ਹੋਣ ਦੇ ਲਈ ਲੋਕ ਕਈ ਤਰ੍ਹਾਂ ਦੀਆਂ ਸਕੀਮਾਂ ਘੜਦੇ ਹਨ। ਆਏ ਦਿਨ ਇਸ ਫੀਲਡ ਨਾਲ ਜੁੜੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਪਿੱਛਲੇ ਦਿਨੀਂ ਜਿੱਥੇ ਸੁੱਖ ਰੱਤੀਆਂ ਕਤਲ ਦੇ ਦੋਸ਼ ਵਿੱਚ ਕਾਬੂ ਆਇਆ ਸੀ, ਹੁਣ ਖਬਰ ਸਾਹਮਣੇ ਆਈ ਹੈ ਕਿ ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਭਾਬੀ ਉਰਫ਼ ਕੰਚਨ ਕੁਮਾਰੀ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ ਹੈ। ਉਸ ਦੀ ਲਾਸ਼ ਬਠਿੰਡਾ ਦੇ ਇੱਕ ਹਸਪਤਾਲ ਦੀ ਪਾਰਕਿੰਗ ਵਿੱਚ ਇੱਕ ਕਾਰ ਵਿੱਚੋਂ ਮਿਲੀ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਕਮਲ ਕੌਰ ਲੁਧਿਆਣਾ ਦੀ ਰਹਿਣ ਵਾਲੀ ਸੀ। ਉਹ ਅਕਸਰ ਇੰਸਟਾਗ੍ਰਾਮ ‘ਤੇ ਵਿਵਾਦਪੂਰਨ ਤੇ ਅਸ਼ਲੀਲ ਰੀਲਾਂ ਬਣਾਉਂਦੀ ਸੀ। ਉਸ ਦੇ ਇੰਸਟਾਗ੍ਰਾਮ ‘ਤੇ 3.86 ਲੱਖ ਫਾਲੋਅਰਜ਼ ਹਨ। 7 ਮਹੀਨੇ ਪਹਿਲਾਂ ਅੱਤਵਾਦੀ ਅਰਸ਼ ਡੱਲਾ ਨੇ ਵੀ ਅਸ਼ਲੀਲ ਸਮੱਗਰੀ ਨੂੰ ਲੈ ਕੇ ਕਮਲ ਕੌਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।