Skip to content
Sunday, June 15, 2025
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2025
June
15
ਮਾਲਦੀਵ ਗਈ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਮਾਪੇ ਕਹਿੰਦੇ-ਪਤੀ ਪਰੇਸ਼ਾਨ ਕਰਦਾ ਸੀ
Ajab Gajab
Latest News
National
Punjab
ਮਾਲਦੀਵ ਗਈ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਮਾਪੇ ਕਹਿੰਦੇ-ਪਤੀ ਪਰੇਸ਼ਾਨ ਕਰਦਾ ਸੀ
June 15, 2025
VOP TV
ਮਾਲਦੀਵ ਗਈ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਮਾਪੇ ਕਹਿੰਦੇ-ਪਤੀ ਪਰੇਸ਼ਾਨ ਕਰਦਾ ਸੀ
ਵੀਓਪੀ ਬਿਊਰੋ – ਬਨੂੜ ਦੀ 24 ਸਾਲਾ ਮਾਲਦੀਵ ਵਿਚ ਰਹਿੰਦੀ ਨਵਵਿਆਹੁਤਾ ਨੇ ਖ਼ੁਦਕਸ਼ੀ ਕਰ ਲਈ ਹੈ। ਪਰਿਵਾਰ ਵੱਲੋਂ ਮ੍ਰਿਤਕਾ ਦੇ ਪਤੀ ਉੱਤੇ ਲੜਕੀ ਨੂੰ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਗਿਆ ਹੈ। ਸ਼ਹਿਰ ਦੇ ਵਾਰਡ ਨੰਬਰ ਚਾਰ ਦੇ ਆਹਲੂਵਾਲੀਆ ਮੁਹੱਲਾ ਦੇ ਵਸਨੀਕ ਸੁਖਦੇਵ ਸਿੰਘ ਦੀ ਪਿਛਲੇ ਛੇ ਮਹੀਨੇ ਤੋਂ ਮਾਲਦੀਵ ਰਹਿੰਦੀ ਧੀ ਗੁਰਪ੍ਰੀਤ ਕੌਰ (24) ਵੱਲੋਂ ਮਾਲਦੀਵ ਵਿਖੇ ਹੀ ਖੁਦਕਸ਼ੀ ਕਰ ਲਈ।
ਲੜਕੀ ਦਾ ਪਿਛਲੇ ਸਾਲ ਅਪ੍ਰੈਲ ਵਿਚ ਜ਼ੀਰਾ (ਫ਼ਿਰੋਜ਼ਪੁਰ) ਦੇ ਸਾਗਰ ਅਰੋੜਾ ਨਾਲ ਆਪਣੇ ਪਰਿਵਾਰ ਦੀ ਸਹਿਮਤੀ ਨਾਲ ਪ੍ਰੇਮ ਵਿਆਹ ਹੋਇਆ ਸੀ। ਲੜਕੀ ਦੇ ਪਿਤਾ ਸੁਖਦੇਵ ਸਿੰਘ ਨੇ ਥਾਣਾ ਬਨੂੜ ਦੀ ਪੁਲਿਸ ਨੂੰ ਕੀਤੀ ਸ਼ਿਕਾਇਤ ਵਿਚ ਮ੍ਰਿਤਕਾ ਦੇ ਪਤੀ ਸਾਗਰ ਅਰੋੜਾ ਉੱਤੇ ਉਸ ਨੂੰ ਪ੍ਰੇਸ਼ਾਨ ਕਰਨ ਅਤੇ ਖੁਦਕਸ਼ੀ ਲਈ ਮਜ਼ਬੂਰ ਕਰਨ ਦੇ ਦੋਸ਼ ਲਗਾਏ ਹਨ।
ਮ੍ਰਿਤਕਾ ਦੇ ਪਿਤਾ ਸੁਖਦੇਵ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੀ ਬੇਟੀ ਬੀਕਾਮ ਆਨਰਜ਼ ਪਾਸ ਸੀ। ਉਹ ਵਰਕ ਪਰਮਿਟ ਉੱਤੇ ਛੇ ਮਹੀਨੇ ਪਹਿਲਾਂ ਮਾਲਦੀਵ ਗਈ ਸੀ। ਉਨ੍ਹਾਂ ਦੱਸਿਆ ਕਿ ਲੜਕੀ ਦਾ ਪਤੀ ਇੱਥੇ ਹੀ ਸੀ। ਉਨ੍ਹਾਂ ਦੱਸਿਆ ਕਿ 11 ਜੂਨ ਨੂੰ ਪਰਿਵਾਰ ਦੀ ਲੜਕੀ ਨਾਲ ਗੱਲ ਹੋਈ ਸੀ। ਉਨ੍ਹਾਂ ਕਿਹਾ ਕਿ ਉਸੇ ਰਾਤ ਇਹ ਘਟਨਾ ਵਾਪਰ ਗਈ, ਜਿਸ ਬਾਰੇ ਉਸ ਦੀ ਸਹੇਲੀ ਨੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ।। ਉਨ੍ਹਾਂ ਕਿਹਾ ਕਿ ਘਟਨਾ ਤੋਂ ਕੁੱਝ ਦਿਨ ਪਹਿਲਾਂ ਲੜਕੀ ਦਾ ਪਤੀ ਉਸ ਨਾਲ ਗੱਲ ਨਹੀਂ ਕਰ ਰਿਹਾ ਸੀ, ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ। ਉਨ੍ਹਾਂ ਪੁਲਿਸ ਤੋਂ ਉਸ ਦੀ ਬੇਟੀ ਨੂੰ ਖ਼ੁਦਕਸ਼ੀ ਲਈ ਮਜ਼ਬੂਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਥਾਣਾ ਬਨੂੜ ਦੇ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਸੁਖਦੇਵ ਸਿੰਘ ਵੱਲੋਂ ਸ਼ਿਕਾਇਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਲੜਕੀ ਦੀ ਲਾਸ਼ ਕੱਲ ਹੀ ਮਾਲਦੀਵ ਤੋਂ ਦਿੱਲੀ ਏਅਰਪੋਰਟ ਤੇ ਪਹੁੰਚੀ ਸੀ ਤੇ ਅੱਜ ਉਸ ਦਾ ਸਬ ਇੰਸਪੈਕਟਰ ਬਹਾਦਰ ਰਾਮ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਵੱਲੋਂ ਪੋਸਟ ਮਾਰਟਮ ਕਰਾਇਆ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਗੁਰਪ੍ਰੀਤ ਕੌਰ ਵੱਲੋਂ ਖ਼ੁਦਕਸ਼ੀ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮਾਲਦੀਵ ਦੀ ਪੁਲਿਸ ਵੱਲੋਂ ਵਾਰਦਾਤ ਬਾਰੇ ਅਤੇ ਮੌਕੇ ਕੀਤੀ ਪੜਤਾਲ ਬਾਰੇ ਦਸਤਾਵੇਜ਼ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਦਸਤਾਵੇਜ਼ ਫ਼ਾਰਸੀ ਵਿਚ ਹਨ, ਜਿਨ੍ਹਾਂ ਦਾ ਪੰਜਾਬੀ ਵਿਚ ਅਨੁਵਾਦ ਕਰਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ, ਲੜਕੀ ਦੇ ਪਿਤਾ ਦੇ ਬਿਆਨ, ਮਾਲਦੀਵ ਦੀ ਪੁਲੀਸ ਵੱਲੋਂ ਕੀਤੀ ਕਾਰਵਾਈ, ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਅਨੁਸਾਰ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Post navigation
ਬੱਦਲਵਾਈਂ ਦੇ ਨਾਲ ਚੱਲੀਆਂ ਹਵਾਵਾਂ ਨੇ ਬਦਲਿਆ ਮੌਸਮ ਦਾ ਮਿਜਾਜ਼, ਗਰਮੀ ਤੋਂ ਮਿਲੀ ਰਾਹਤ
ਅਹਿਮਦਾਬਾਦ ਤੋਂ ਬਾਅਦ ਕੇਦਾਰਨਾਥ ਨੇੜੇ ਵੱਡਾ ਹਾਦਸਾ, ਹੈਲੀਕਾਪਟਰ ਕਰੈਸ਼ ਹੋਣ ਨਾਲ 7 ਲੋਕਾਂ ਦੀ ਮੌ+ਤ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us