ਬੱਦਲਵਾਈਂ ਦੇ ਨਾਲ ਚੱਲੀਆਂ ਹਵਾਵਾਂ ਨੇ ਬਦਲਿਆ ਮੌਸਮ ਦਾ ਮਿਜਾਜ਼, ਗਰਮੀ ਤੋਂ ਮਿਲੀ ਰਾਹਤ
ਜਲੰਧਰ (ਵੀਓਪੀ ਬਿਊਰੋ) ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਤੜਕਸਾਰ ਤੋਂ ਹੀ ਬੱਦਲਵਾਈ ਦੇ ਨਾਲ ਚੱਲ ਰਹੀਆਂ ਹਵਾਵਾਂ ਅਤੇ ਕਈ ਥਾਈਂ ਹੋਈ ਕਿਣਮਿਣ ਨੇ ਗਰਮੀ ਤੋਂ ਰਾਹਤ ਦਿੱਤੀ ਹੈ। ਮੌਸਮ ਬਦਲਣ ਦੇ ਨਾਲ 24 ਘੰਟਿਆਂ ਵਿੱਚ ਸੂਬੇ ਦਾ ਤਾਪਮਾਨ 0.7 ਡਿਗਰੀ ਸੈਲਸੀਅਸ ਘੱਟ ਗਿਆ ਹੈ। ਇੱਕ ਹਫ਼ਤੇ ਤੋਂ ਭਿਆਨਕ ਗਰਮੀ ਅਤੇ ਗਰਮੀ ਦੀ ਲਹਿਰ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ।
ਹਾਲਾਂਕਿ, ਪੰਜਾਬ ਵਿੱਚ ਤਾਪਮਾਨ ਅਜੇ ਵੀ ਆਮ ਨਾਲੋਂ 3.1 ਡਿਗਰੀ ਸੈਲਸੀਅਸ ਵੱਧ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 43.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿੱਚ 42.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅਗਲੇ 24 ਘੰਟਿਆਂ ਲਈ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਇਸ ਤੋਂ ਬਾਅਦ, ਸੂਬੇ ਵਿੱਚ ਹੌਲੀ-ਹੌਲੀ 3-5 ਡਿਗਰੀ ਸੈਲਸੀਅਸ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ।

ਅਗਲੇ 24 ਘੰਟਿਆਂ ਲਈ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ ਅਤੇ ਇਸ ਤੋਂ ਬਾਅਦ ਰਾਜ ਵਿੱਚ 03-05 ਡਿਗਰੀ ਸੈਲਸੀਅਸ ਦੀ ਹੌਲੀ-ਹੌਲੀ ਗਿਰਾਵਟ ਆਵੇਗੀ। 18 ਜੂਨ ਤੱਕ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਉਸ ਤੋਂ ਬਾਅਦ ਰਾਜ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।




