ਬਠਿੰਡਾ ਜੇਲ ‘ਚ ਸਖਸ਼ ਦੀ ਮੌ+ਤ… ਪਰਿਵਾਰ ਨੇ ਰੋ-ਰੋ ਲਾਏ ਇਲਜ਼ਾਮ, ਕਿਹਾ-ਸਾਨੂੰ ਦੱਸੋ ਸੱਚਾਈ

ਬਠਿੰਡਾ ਜੇਲ ‘ਚ ਸਖਸ਼ ਦੀ ਮੌ+ਤ… ਪਰਿਵਾਰ ਨੇ ਰੋ-ਰੋ ਲਾਏ ਇਲਜ਼ਾਮ, ਕਿਹਾ-ਸਾਨੂੰ ਦੱਸੋ ਸੱਚਾਈ

ਵੀਓਪੀ ਬਿਊਰੋ – ਬਠਿੰਡਾ ਦੀ ਕੇਂਦਰੀ ਜੇਲ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਮਾਨਸਾ ਜ਼ਿਲ੍ਹੇ ਨਾਲ ਸੰਬੰਧਿਤ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਕਾਰਨ ਪਰਿਵਾਰਕ ਮੈਂਬਰਾਂ ਨੇ ਜੇਲ ਪ੍ਰਸ਼ਾਸਨ ਤੇ ਗੰਭੀਰ ਦੋਸ਼ ਲਾਏ ਹਨ। ਬਠਿੰਡਾ ਦੀ ਕੇਂਦਰੀ ਜੇਲ ਵਿੱਚ ਜੁਡੀਸ਼ਅਲ ਕਸਟਡੀ ਅਧੀਨ ਬੰਦ ਸੁੱਖਾ ਰਾਮ ਜੇ ਭਰਾ ਰਾਜੂ ਵਾਸੀ ਨੰਗਲਾਂ ਜਿਲਾ ਮਾਨਸਾ ਨੇ ਦੱਸਿਆ ਕਿ ਜੇਲ ਪ੍ਰਸ਼ਾਸਨ ਵੱਲੋਂ ਫੋਨ ਕੀਤਾ ਗਿਆ ਸੀ ਕਿ ਸੁੱਖਾ ਰਾਮ ਦੀ ਤਬੀਅਤ ਖਰਾਬ ਹੋ ਗਈ ਹੈ ਅਤੇ ਉਸ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਜਾ ਰਿਹਾ ਹੈ।

ਜੇਲ ਪ੍ਰਸ਼ਾਸਨ ਦੀ ਸੂਚਨਾ ਮਿਲਣ ਤੋਂ ਬਾਅਦ ਜਦੋਂ ਉਹ ਬਠਿੰਡਾ ਸਿਵਲ ਹਸਪਤਾਲ ਵਿਖੇ ਆਪਣੇ ਭਰਾ ਨੂੰ ਮਿਲਣ ਨਹੀਂ ਪਹੁੰਚੇ ਤਾਂ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਹਨਾਂ ਕਿਹਾ ਕਿ ਜੇਲ ਪ੍ਰਸ਼ਾਸਨ ਵੱਲੋਂ ਸੁੱਖਾ ਰਾਮ ਦੇ ਇਲਾਜ ਵਿੱਚ ਅਣਗਹਿਲੀ ਵਰਤੇ ਜਾਣ ਕਾਰਨ ਉਸ ਦੀ ਮੌਤ ਹੋਈ ਹੈ। ਜੇਕਰ ਸਮਾਂ ਰਹਿੰਦਿਆਂ ਸੁੱਖਾ ਰਾਮਦਾਸ ਜੇਲ ਪ੍ਰਸ਼ਾਸਨ ਵੱਲੋਂ ਇਲਾਜ ਕਰਾਇਆ ਜਾਂਦਾ ਤਾਂ ਸ਼ਾਇਦ ਅੱਜ ਉਹ ਜਿਉਂਦਾ ਹੁੰਦਾ ਉਹਨਾਂ ਕਿਹਾ ਕਿ ਜੇਲ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਹੋਈ ਸੁੱਖਾ ਰਾਮ ਦੀ ਮੌਤ ਦੀ ਡੁੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੁੱਖਾ ਰਾਮ ਦੀ ਮੌਤ ਦੇ ਅਸਲ ਤੱਥ ਸਾਹਮਣੇ ਆ ਸਕਣ।

ਉਧਰ ਦੂਸਰੇ ਪਾਸੇ ਡੀਐੱਸਪੀ ਸਿਟੀ ਸਰਬਜੀਤ ਸਿੰਘ ਬਰਾੜ ਨੇ ਕਿਹਾ ਕਿ ਜੇਲ ਪ੍ਰਸ਼ਾਸਨ ਵੱਲੋਂ ਉਹਨਾਂ ਨੂੰ ਸੂਚਨਾ ਦਿੱਤੀ ਗਈ ਸੀ ਕਿ ਸੁੱਖਾ ਰਾਮ ਦੀ ਅਚਾਨਕ ਤਬੀਅਤ ਖਰਾਬ ਹੋਣ ਤੋਂ ਬਾਅਦ ਮੌਤ ਹੋ ਗਈ ਹੈ ਇਸ ਮਾਮਲੇ ਸਬੰਧੀ ਜੁਡੀਸ਼ਅਲ ਮੈਜਿਸਟਰੇਟ ਵੱਲੋਂ ਜਾਂਚ ਆਰੰਭੀ ਗਈ ਹੈ ਜਾਂਚ ਹੋਣ ਤੋਂ ਬਾਅਦ ਹੀ ਜੋ ਤੱਥ ਸਾਹਮਣੇ ਆਉਣਗੇ ਉਹਨਾਂ ਤੱਥਾਂ ਦੇ ਆਧਾਰ ਤੇ ਪੁਲਿਸ ਵੱਲੋਂ ਕਾਰਵਾਈ ਕੀਤੀ ਜਾਵੇਗੀ।

error: Content is protected !!