ਮਜੀਠੀਆ ‘ਤੇ ਕਾਰਵਾਈ ਨੂੰ ਲੈ ਕੇ ਚੁੱਕੇ ਸਵਾਲ, AAP ਨੇ ਆਪਣਾ ਹੀ ਵਿਧਾਇਕ ਕੱਢਿਆ ਪਾਰਟੀ ‘ਚੋਂ ਬਾਹਰ

ਮਜੀਠੀਆ ‘ਤੇ ਕਾਰਵਾਈ ਨੂੰ ਲੈ ਕੇ ਚੁੱਕੇ ਸਵਾਲ, AAP ਨੇ ਆਪਣਾ ਹੀ ਵਿਧਾਇਕ ਕੱਢਿਆ ਪਾਰਟੀ ‘ਚੋਂ ਬਾਹਰ
ਵੀਓਪੀ ਬਿਊਰੋ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੀ ਸਿਆਸਤ ਲਗਾਤਾਰ ਭਖੀ ਹੋਈ ਹੈ। ਡਰੱਗ ਮਾਮਲੇ ਦੇ ਸਬੰਧੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਚ ਪੰਜਾਬ ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ ਵੱਡੀ ਕਾਰਵਾਈ ਕਰਦੇ ਉਸ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਇਸ ਸਮੇਂ ਬਿਕਰਮ ਸਿੰਘ ਮਜੀਠੀਆ ਵਿਜਲੈਂਸ 7 ਦਿਨ ਦੇ ਰਿਮਾਂਡ ‘ਤੇ ਹੈ।


ਇਸ ਸਮੇਂ ਦੀ ਵੱਡੀ ਖ਼ਬਰ ਪੰਜਾਬ ਦੀ ਰਾਜਨੀਤੀ ਤੋਂ ਆ ਰਹੀ ਹੈ। ਆਮ ਆਦਮੀ ਪਾਰਟੀ ਨੇ ਆਪਣੇ ਹੀ ਵਿਧਾਇਕ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਮੌਜੂਦਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ‘ਆਪ’ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਉਕਤ ਕਾਰਵਾਈ ਕੀਤੀ ਹੈ।

ਜਾਣਕਾਰੀ ਅਨੁਸਾਰ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਦੀ ਪੀਏਸੀ (ਰਾਜਨੀਤਿਕ ਮਾਮਲਿਆਂ ਦੀ ਕਮੇਟੀ) ਨੇ ਇਹ ਫੈਸਲਾ ਲਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਕੁੰਵਰ ਵਿਜੇ ਪ੍ਰਤਾਪ ਨੇ ਮਜੀਠੀਆ ਵਿਰੁੱਧ ਕੀਤੀ ਗਈ ਕਾਰਵਾਈ ‘ਤੇ ਸਵਾਲ ਉਠਾਏ ਸਨ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਸੀ ਕਿ ਜਦੋਂ ਮਜੀਠੀਆ ਜੇਲ੍ਹ ਵਿੱਚ ਸੀ, ਤਾਂ ਮਾਨ ਸਰਕਾਰ ਨੇ ਉਨ੍ਹਾਂ ਤੋਂ ਪੁੱਛਗਿੱਛ ਨਹੀਂ ਕੀਤੀ ਅਤੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ।

error: Content is protected !!