ਪੰਜਾਬ ‘ਚ ਲਗਾਤਾਰ ਪੈ ਰਹੇ ਮੀਂਹ ਨਾਲ ਗਰਮੀ ਤੋਂ ਰਾਹਤ, ਸੜਕਾਂ ‘ਤੇ ਪਾਣੀ

ਪੰਜਾਬ ‘ਚ ਲਗਾਤਾਰ ਪੈ ਰਹੇ ਮੀਂਹ ਨਾਲ ਗਰਮੀ ਤੋਂ ਰਾਹਤ, ਸੜਕਾਂ ‘ਤੇ ਪਾਣੀ
ਜਲੰਧਰ (ਵੀਓਪੀ ਬਿਊਰੋ) ਪੰਜਾਬ ਵਿੱਚ ਮਾਨਸੂਨ ਨੇ ਸਿੱਧੇ ਤੌਰ ‘ਤੇ ਦਸਤਕ ਦੇ ਦਿੱਤੀ ਹੈ। ਪਿਛਲੇ ਕਾਫੀ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਤੋਂ ਬਾਅਦ ਹੁਣ ਦੋ ਦਿਨ ਤੋਂ ਲਗਾਤਾਰ ਬਾਰਿਸ਼ ਹੋ ਰਹੀ ਹੈ। ਇਸ ਦੌਰਾਨ ਪੰਜਾਬ ਦਾ ਕੋਈ ਹਿੱਸਾ ਹੀ ਹੋਵੇਗਾ, ਜਿੱਥੇ ਬਾਰਿਸ਼ ਨਹੀਂ ਹੋ ਰਹੀ ਹੋਵੇਗੀ। ਜਲੰਧਰ-ਮੁਹਾਲੀ ਵਿਖੇ ਤਾਂ ਬਾਰਿਸ਼ ਲਗਾਤਾਰ ਹੋ ਰਹੀ ਹੈ ਤੇ ਕਈ ਜਗ੍ਹਾ ਸੜਕਾਂ ਤੇ ਖੱਡੇ ਪਾਣੀ ਦੇ ਨਾਲ ਭਰ ਗਏ ਹਨ।
ਲਗਾਤਾਰ ਹੋ ਰਹੀ ਬਾਰਿਸ਼ ਦੇ ਨਾਲ ਹੀ ਗਰਮੀ ਤੋਂ ਬਹੁਤ ਵੱਡੀ ਰਾਹਤ ਮਿਲੀ ਹੈ। ਉੱਥੇ ਹੀ ਕੰਮ ਕਾਰ ‘ਤੇ ਜਾਣ ਵਾਲੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫਿਲਹਾਲ ਮੌਸਮ ਵਿਭਾਗ ਵੱਲੋਂ ਅਗਲੇ ਆਉਣ ਵਾਲੇ ਦਿਨਾਂ ਵਿੱਚ ਵੀ ਤੇਜ਼ ਬਾਰਿਸ਼ ਦੀ ਸੰਭਾਵਨਾ ਜਤਾਈ ਹੋਈ ਹੈ, ਜਿਸ ਦੇ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
ਮੌਸਮ ਵਿਭਾਗ ਵਲੋਂ ਪੰਜਾਬ ਵਿੱਚ ਕਈ ਥਾਵਾਂ ਉੱਤੇ ਸਵੇਰੇ ਤੋਂ ਮੀਂਹ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਜਤਾਈ ਗਈ ਹੈ। ਅੱਜ (ਸ਼ਨੀਵਾਰ) ਨੂੰ ਮੌਸਮ ਵਿਭਾਗ ਵਲੋਂ ਖਬਰ ਲਿਖੇ ਜਾਣ ਤੋਂ ਇੱਕ ਘੰਟਾ ਪਹਿਲਾਂ ਹੀ, ਪਟਿਆਲਾ, ਮੋਹਾਲੀ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਜਤਾਈ ਗਈ।
ਪਿਛਲੇ 24 ਘੰਟਿਆਂ ਵਿੱਚ (ਸ਼ੁੱਕਰਵਾਰ) ਤਾਪਮਾਨ ਵਿੱਚ 3.1 ਡਿਗਰੀ ਸੈਲਸੀਅਸ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਇਹ ਆਮ ਤਾਪਮਾਨ ਦੇ ਨੇੜੇ ਹੈ। ਬੀਤੇ ਦਿਨ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 39.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

error: Content is protected !!