ਸ਼ਿਕਾਗੋ ‘ਚ 18 ਸਾਲ ਦੇ ਪੰਜਾਬੀ ਨੌਜਵਾਨ ਨਾਲ ਹਾਦਸਾ, ਮੌ+ਤ

ਸ਼ਿਕਾਗੋ ‘ਚ 18 ਸਾਲ ਦੇ ਪੰਜਾਬੀ ਨੌਜਵਾਨ ਨਾਲ ਹਾਦਸਾ, ਮੌ+ਤ

ਵੀਓਪੀ ਬਿਊਰੋ – ਸ਼ਿਕਾਗੋ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਇਮਾਨਦੀਪ ਦੀ ਉਮਰ 18 ਸਾਲ ਸੀ ਅਤੇ ਉਹ ਮਲੇਰਕੋਟਲਾ ਦੇ ਪਿੰਡ ਨੱਥੂ ਮਾਜਰਾ ਦੇ ਰਹਿਣ ਵਾਲੇ ਸਨ।

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹਨਾਂ ਦਾ ਪੂਰਾ ਪਰਿਵਾਰ ਹੀ ਵਿਦੇਸ਼ ਵਿੱਚ ਕਾਫੀ ਸਾਲਾਂ ਤੋਂ ਵਸਿਆ ਹੋਇਆ ਹੈ। ਨੌਜਵਾਨ ਦੀ ਮੌਤ ਇੱਕ ਸੜਕ ਹਾਦਸੇ ਦੌਰਾਨ ਹੋਈ ਹੈ ਅਤੇ ਇਸ ਹਾਦਸੇ ਵਿੱਚ ਹੀ ਉਸ ਦਾ ਇੱਕ ਦੋਸਤ ਗੰਭੀਰ ਜ਼ਖਮੀ ਹੋ ਗਿਆ ਹੈ।

ਜਾਣਕਾਰੀ ਮੁਤਾਬਿਕ ਸ਼ਿਕਾਗੋ ਵਿੱਚ ਸੜਕ ਹਾਦਸੇ ਦੌਰਾਨ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਜਦਕਿ ਉਸਦਾ ਦੋਸਤ ਗੰਭੀਰ ਜ਼ਖਮੀ ਹੋ ਗਿਆ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਮਾਨਦੀਪ ਸਿੰਘ ਆਪਣੇ ਦੋਸਤ ਨਾਲ ਰਾਤ ਨੂੰ ਇੱਕ ਪਾਰਟੀ ਵਿੱਚ ਸ਼ਾਮਿਲ ਹੋਣ ਲਈ ਮੋਟਰਸਾਈਕਲ ਦੇ ਜਾ ਰਹੇ ਸਨ। ਇਸ ਦੌਰਾਨ ਕਾਰ ਨਾਲ ਹਾਦਸਾ ਵਾਪਰ ਜਾਂਦਾ ਹੈ। ਹਾਦਸੇ ਦੌਰਾਨ ਦੋਵੇਂ ਨੌਜਵਾਨ 150 ਫੁੱਟ ਦੂਰ ਜਾ ਕੇ ਡਿੱਗਦੇ ਹਨ ਅਤੇ ਉਹਨਾਂ ਨੂੰ ਹਸਪਤਾਲ ਲਿਆਇਆ ਜਾਂਦਾ ਹੈ।

ਜਿੱਥੇ ਦੋ ਦਿਨ ਦੇ ਇਲਾਜ ਤੋਂ ਬਾਅਦ ਇਹ ਮਾਨਦੀਪ ਸਿੰਘ ਦੀ ਮੌਤ ਹੋ ਜਾਂਦੀ ਹੈ ਜਦ ਕਿ ਉਸਦਾ ਦੋਸਤ ਅਜੇ ਵੀ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।

error: Content is protected !!